Share on Facebook Share on Twitter Share on Google+ Share on Pinterest Share on Linkedin ਤਕਨੀਕੀ ਸਿੱਖਿਆ ਵਿਭਾਗ ਦੀਆਂ ਸਾਰੀਆਂ ਸੰਸਥਾਵਾਂ ਵਿਚ ਬਾਇਓ-ਮੀਟਰਿਕ ਸਿਸਟਮ ਸਥਾਪਿਤ ਕੀਤਾ ਜਾਵੇਗਾ: ਚੰਨੀ ਪ੍ਰੀਖਿਆਵਾਂ ਵਿੱਚ ਨਕਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਡਿਊਟੀ ’ਤੇ ਤਇਨਾਤ ਅਧਿਕਾਰੀ ਦੀ ਵੀ ਹੋਵੇਗੀ ਜਵਾਬਦੇਹੀ ਤੈਅ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਅਪਰੈਲ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਕਾਲਜਾਂ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓ-ਮੀਟਰਿਕ ਸਿਸਟਮ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਅੱਜ ਇੱਥੇ ਵਿਭਾਗ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਹਾਜ਼ਰੀ ਸਿਸਟਮ ਸਟਾਫ ਦੇ ਨਾਲ ਨਾਲ ਵਿਦਿਆਰਥੀਆਂ ‘ਤੇ ਲਾਗੂ ਹੋਵੇਗਾ, ਜਿਸ ਦੀ ਸਿੱਧੀ ਆਨਲਾਈਨ ਨਿਗਰਾਨੀ ਮੁੱਖ ਦਫਤਰ ਵਲੋਂ ਕੀਤੀ ਜਾਵੇਗੀ। ਸ੍ਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਪੌਲੀਟੈਕਨੀਕ ਕਾਲਜਾਂ, ਇੰਜਨੀਅਰ ਕਾਲਜਾਂ ਅਤੇ ਆਈ.ਟੀ.ਆਈ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਉਤਸਾਹਿਤ ਕਰਨ ਲਈ ਹੁਸ਼ਿਆਰ ਅਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵਲੋਂ ਵਜੀਫਾ ਸਕੀਮ ਸ਼ੁਰੂ ਕੀਤੀ ਜਾਵੇਗੀ। ਸ੍ਰੀ ਚੰਨੀ ਨੇ ਕਿਹਾ ਕਿ ਸਰਕਾਰੀ ਤਕਨੀਕੀ ਸਿੱਖਿਆ ਅਦਾਰਿਆਂ ਦੇ ਅਧਿਆਪਕ ਅਤੇ ਬਾਕੀ ਸਟਾਫ ਨਿੱਜੀ ਅਦਾਰਿਆਂ ਦੇ ਮੁਕਾਬਲੇ ਵੱਧ ਪੜਿਆ ਲਿਖਿਆ ਹੈ ਵੱਧ ਤਨਖਾਹਾਂ ਪਾ ਰਿਹਾ ਹੈ ਇਸ ਲਈ ਸਰਕਾਰੀ ਤਕਨੀਕੀ ਸਿੱਖਿਆ ਅਦਾਰਿਆਂ ਵਿਚ ਮਿਆਰੀ ਸਿੱਖਿਆ ਪ੍ਰਦਾਨ ਅਤੇ 100 ਫੀਸਦੀ ਦਾਖਲੇ ਹਰ ਹਾਲ ਵਿਚ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਵਿਭਾਗ ਭਾਈ ਭਤੀਜਾਵਾਦ ਜਾਂ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰੰਮ ਮੈਰਿਟ ਦੇ ਅਧਾਰ ‘ਤੇ ਹੀ ਯਕੀਨੀ ਬਣਾਏ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਅਧਿਆਪਕਾਂ ਦੀ ਤਰੱਕੀ ਕਾਰਗੁਜਾਰੀ ‘ਤੇ ਅਧਾਰਿਤ ਹੀ ਹੋਵੇਗੀ, ਜਿਸ ਵਿਚ ਕੋਈ ਵੀ ਸਿਫਾਰਸ਼ ਨਹੀਂ ਚੱਲੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਅਦਾਰਿਆਂ ਵਿਚ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਨੂੰ ਦੇਖਦਿਆਂ ਮਿਆਰੀ ਸਿੱਖਿਆ ਅਤੇ ਸਿਖਲਾਈ ਦੇਣ ‘ਤੇ ਜੋਰ ਦਿੱਤਾ ਜਾਵੇ ‘ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਾਸ਼ਟਰੀ ਪੱਧਰ ‘ਤੇ ਨੌਕਰੀਆਂ ਹਾਸਿਲ ਕਰਨ ਵਿਚ ਅਸਾਨੀ ਹੋ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਹਰ ਸੰਸਥਾ ਦੇ ਮੁੱਖੀ ਨੂੰ ਆਪਣੇ ਪੱਧਰ ‘ਤੇ ਵੱਡੀਆਂ ਉਦਯੋਗਿਕ ਇਕਾਈਆਂ ਨਾਲ ਰਾਬਤਾ ਕਾਇਮ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜਗਾਰ ਦਿਵਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਸ੍ਰੀ ਚੰਨੀ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਐਲਾਨ ਕੀਤਾ ਕਿ ਇਮਤਿਹਾਨਾਂ ਵਿਚ ਨਕਲ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਅਜਿਹਾ ਕਰਦਾ ਜਾਂ ਕਰਵਾਉਂਦਾ ਕੋਈ ਫਲਾਇੰਗ ਦਸਤੇ ਵਲੋਂ ਫੜਿਆ ਗਿਆ ਤਾਂ ਜਵਾਬਦੇਹੀ ਡਿਉਟੀ ‘ਤੇ ਤਾਇਨਾਤ ਅਧਿਕਾਰੀ ਦੀ ਤਹਿ ਕੀਤੀ ਜਾਵੇਗੀ ਅਤੇ ਉਸ ਦੇ ਖਿਲਾਫ ਵੀ ਸਖਤ ਕਾਰਵਾਈ ਯਕੀਨੀ ਤੌਰ ‘ਤੇ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੁੜ ਮੁਲਾਂਕਣ ਕਰਵਾਉਣ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀਆਂ ਉੱਤਰ ਕਾਪੀਆਂ ਦੂਜੇ ਚੱੈਕ ਕਰਨ ਵਾਲੇ ਅਧਿਆਪਕ ਕੋਲ ਭੇਜਣ ਦੇ ਨਾਲ ਨਾਲ ਵਿਭਾਗ ਦੀ ਵੈਬ ਸਾਈਟ ‘ਤੇ ਵੀ ਪਾਈਆਂ ਜਾਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਮੁੜ ਮੁਲਾਂਕਣ ਵਿਚ 10 ਫੀਸਦੀ ਅੰਕਾਂ ਤੋਂ ਵੱਧ ਦਾ ਫਰਕ ਪਾਇਆ ਗਿਆ ਤਾਂ ਪੇਪਰ ਚੈਕ ਕਰਨ ਵਾਲੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਮੁੱਖ ਦਫਤਰ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਲਗਾਤਰ ਫੀਲਡ ਵਿਚ ਤਕਨੀਕੀ ਸਿੱਖਿਆ ਅਦਾਰਿਆਂ ਦੀ ਚੈਕਿੰਗ ਕਰਕੇ ਹਰ ਕਾਰਵਾਈ ਦੀ ਰਿਪੋਰਟ ਉਨ੍ਹਾਂ ਤੱਕ ਪੁੱਜਦੀ ਕਰਨਗੇ। ਇਸ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਨੇ ਆਪਣੇ ਅਦਾਰਿਆਂ ਦੀ ਕਾਰਗੁਜ਼ਾਰੀ ਨੂੰ ਵਧਾਉਣ ਦੇ ਮੰਤਵ ਨਾਲ ਅੰਦਰੂਨੀ ਗਰੇਡਏਸ਼ਨ ਪ੍ਰਣਾਲੀ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਹੈ, ਜਿਸ ਦੇ ਅਨੁਸਾਰ ਵਧੀਆ ਕਾਰਗੁਜਾਰੀ ਵਾਲੇ ਅਦਾਰਿਆ ਨੂੰ ਸਨਮਾਨਿਆ ਜਾਵੇਗਾ ਅਤੇ ਮਾੜੀ ਕਾਰਗੁਜਾਰੀ ਵਾਲੇ ਅਦਾਰਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਭਾਗ ਵਲੋਂ ਹਰ ਸਾਲ ਵਧੀਆ ਕਾਰਗੁਜਾਰੀ ਵਾਲੇ ਤਿੰਨ ਪ੍ਰਿੰਸੀਪਲਾਂ ਅਤੇ ਤਿੰਨ ਅਧਿਆਪਕਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਤਕਨੀਕੀ ਸਿੱਖਿਆ ਮੰਤਰੀ ਨੇ ਕੀਤਾ। ਇਸ ਮੌਕੇ ਐਮ.ਪੀ ਸਿੰਘ ਵਧੀਕ ਮੁੱਖ ਸਕੱਤਰ, ਕਾਹਨ ਸਿੰਘ ਪੰਨੂੰ ਸਕੱਤਰ, ਪੁਨੀਤ ਗੋਇਲ ਸਕੱਤਰ, ਮੋਹਨਬੀਰ ਸਿੰਘ ਵਧੀਕ ਡਾਇਰੈਕਟਰ, ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ, ਐਚ.ਪੀ ਸਿੰਘ ਵਧੀਕ ਡਾਇਰੈਕਟਰ ਤੋਂ ਇਲਾਵਾ ਤਕਨੀਕੀ ਸਿੱਖਿਆ ਸੰਸਥਵਾਂ ਅਤੇ ਕਾਲਜਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ