ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 11 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਹਾਨ ਕ੍ਰਾਂਤੀਕਾਰੀ ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ਼੍ਰੋਮਣੀ ਭਗਤ ਕਬੀਰ ਜੀ ਦੇ ਜੀਵਨ ਬ੍ਰਿਤਾਂਤ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਗੁਰਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ’ਚੋਂ ਸਭ ਤੋਂ ਵੱਧ ਬਾਣੀ ਭਗਤ ਕਬੀਰ ਜੀ ਦੇ 18 ਰਾਗਾਂ ਵਿੱਚ 541 ਸ਼ਬਦਾਂ ਬਾਰੇ ਦੱਸਿਆ।
ਇਸ ਮੌਕੇ ਭਾਈ ਜਗਮੀਤ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਮਾਤਾ ਸੁੰਦਰ ਕੌਰ ਸਬਰ ਸੇਵਾ ਸੁਸਾਇਟੀ, ਅਕਾਲ ਕਵੀਸ਼ਰੀ ਜਥਾ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਜੱਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…