ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਗਿਆਨੀ ਚਰਨਜੀਤ ਸਿੰਘ ਹੈਂਡ ਗ੍ਰੰਥੀ ਨੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਜੀਵਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਭਾਈ ਗੁਰਲਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਅੰਮ੍ਰਿਤ ਵੇਲੇ ਤੋਂ ਲੈ ਕੇ ਸ਼ਾਮ ਤੱਕ ਦੀਵਾਨ ਸਜੇ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀਆਂ ਭਰੀਆਂ। ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਖੀਰ ਅਤੇ ਮਾਲਪੂੜਿਆਂ ਦੇ ਲੰਗਰ ਅਟੁੱਟ ਵਰਤਾਏ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਤੇ ਪਰਮਜੀਤ ਕੌਰ ਲਾਂਡਰਾਂ, ਐਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਹੈੱਡ ਗਰੰਥੀ ਗਿਆਨੀ ਚਰਨਜੀਤ ਸਿੰਘ, ਖੁਸ਼ਪ੍ਰੀਤ ਸਿੰਘ ਸੋਹਾਣਾ, ਜਗਜੀਤ ਸਿੰਘ ਸਿੱਧੂ, ਸੁਰਿੰਦਰ ਸਿੰਘ, ਰਜਿੰਦਰ ਸਿੰਘ ਮਾਨ, ਕੈਸ਼ੀਅਰ ਸਤਵਿੰਦਰ ਸਿੰਘ, ਵੀਰਪਾਲ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …