ਬੁੱਧਵਾਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਸ੍ਰੀ ਗੁਰੂ ਰਾਮਦਾਸ ਜੀ ਵੈਲਫੇਅਰ ਸੁਸਾਇਟੀ (ਰਜਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਰਾਮਗੜ੍ਹੀਆ ਭਵਨ ਫੇਜ਼-3ਬੀ1, ਮੁਹਾਲੀ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 8 ਅਕਤੂਬਰ (ਬੁੱਧਵਾਰ) ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਮਨਾਉਣ ਦਾ ਫੈਸਲਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਕਿਹਾ ਕਿ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਹਜੂਰੀ ਰਾਗੀ ਭਾਈ ਪ੍ਰਸ਼ੋਤਮ ਸਿੰਘ ਗੁਰਬਾਣੀ ਕੀਰਤਨ, ਭਾਈ ਜਸਵੀਰ ਸਿੰਘ, (ਹੈਡ ਗ੍ਰੰਥੀ ਸ਼੍ਰੀ ਚਮਕੌਰ ਸਾਹਿਬ) ਗੁਰ ਸ਼ਬਦ ਵਿਚਾਰ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਖਾਲਸਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰ ਚਰਨਾਂ ਨਾਲ ਜੋੜਨਗੇ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ ਸੁਸਾਇਟੀ ਵੱਲੋਂ ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਸੰਭਾਲ ਲਈ ਫਲਦਾਰ ਅਤੇ ਛਾਂਦਾਰ ਬੂਟੇ ਵੰਡੇ ਜਾਣਗੇ।
ਮੀਟਿੰਗ ਵਿੱਚ ਬਲਵਿੰਦਰ ਸਿੰਘ ਹੂੰਝਣ, ਮਨਜੀਤ ਸਿੰਘ ਮਾਨ, ਜਸਵੰਤ ਸਿੰਘ ਭੁੱਲਰ, ਪ੍ਰਦੀਪ ਸਿੰਘ ਭਾਰਜ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਗੁਰਚਰਨ ਸਿੰਘ ਨੰਨੜਾ, ਸਰਬਜੀਤ ਸਿੰਘ ਬਾਜਵਾ, ਕੁਲਵਿੰਦਰ ਸਿੰਘ ਸੋਖੀ, ਜਗਤਾਰ ਸਿੰਘ ਬਬਰਾ, ਭੁਪਿੰਦਰ ਸਿੰਘ ਮੁਧੱੜ, ਮਨਜੀਤ ਸਿੰਘ, ਅਰਵਿੰਦਰ ਸਿੰਘ ਹੂੰਝਣ ਅਤੇ ਪਰਮਜੀਤ ਸਿੰਘ ਹੂੰਝਣ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …