ਰਾਮਗੜ੍ਹੀਆਂ ਭਵਨ ਵਿੱਚ ਧੂਮਧਾਮ ਨਾਲ ਮਨਾਇਆ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਵੱਲੋਂ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਵੱਖ-ਵੱਖ ਰਾਗੀ, ਕਥਾ ਵਾਚਕਾਂ ਨੇ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਲਖਵੀਰ ਸਿੰਘ ਹੁੰਝਣ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਤੇ ਬਹਾਦਰੀ ਬਾਰੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਇਸਤਰੀ ਸਤਿਸੰਗ ਮੁਹਾਲੀ ਅਤੇ ਬੀਬੀ ਮਨਜੀਤ ਕੌਰ ਨੇ ਕੀਰਤਨ ਪੇਸ਼ ਕੀਤਾ।
ਇਸ ਸਮਾਗਮ ਵਿੱਚ ਐਮ ਪੀ ਪ੍ਰੇਮ ਸਿੰਘ ਚੰਦੂਮਾਜਰਾ ਵਿਧਾਇਕ ਬਲਬੀਰ ਸਿੰਘ ਸਿੱਧੂ, ਅਜੀਤ ਸਿੰਘ ਰਨੌਤਾ ਸਾਬਕਾ ਪ੍ਰਧਾਨ ਰਾਮਗੜ੍ਹੀਆ ਸਭਾ ਮੁਹਾਲੀ, ਡਾ. ਜਗਤ ਸਿੰਘ ਬਬਰਾ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ (ਰਿਟਾ) ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਸਭਾ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਮਰਾ ਨੇ ਮੇਅਰ ਕੁਲਵੰਤ ਸਿੰਘ, ਸਭਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਮਾਨ ਸਾਬਕਾ ਜਨਰਲ ਸਕੱਤਰ ਦਵਿੰਦਰ ਸਿੰਘ ਨੰਨੜਾ, ਚੋਣ ਬੋਰਡ ਦੇ ਚੇਅਰਮੈਨ ਸ. ਬਲਬੀਰ ਸਿੰਘ ਰੂਪਰਾਹ, ਮੈਂਬਰ ਪਵਿੱਤਰ ਸਿੰਘ ਵਿਰਦੀ, ਮੈਂਬਰ ਸ਼ਵਿੰਦਰ ਸਿੰਘ ਖੋਖਰ, ਦਵਿੰਦਰ ਸਿੰਘ ਵਿਰਕ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਸਾਬਕਾ ਡੀ.ਸੀ. ਕੈਪਟਨ ਤਜਿੰਦਰਪਾਲ ਸਿੰਘ ਸਿੱਧੂ, ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਕ੍ਰਿਪਾਲ ਸਿੰਘ ਕਲਸੀ, ਸ਼੍ਰੋਮਣੀ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿਿੰਘ ਕਾਹਲੋਂ, ਚੌਧਰੀ ਕੁਲਵੰਤ ਸਿੰਘ, ਸੀਤਲ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ ਪਾਰਸ, ਜੋਗਿੰਦਰ ਸਿੰਘ ਸਲੈਚ, ਬਲਦੇਵ ਸਿੰਘ ਕਲਸੀ, ਸੁਰਜੀਤ ਸਿੰਘ ਜੰਡੂ, ਸਵਰਨ ਸਿੰਘ, ਗੁਰਮੁੱਖ ਸਿੰਘ ਸੋਹਲ, ਕੰਵਲਜੀਤ ਸਿੰਘ ਰੂਬੀ, ਇੰਦਰਜੀਤ ਸਿੰਘ ਖੋਖਰ, ਸੂਰਤ ਸਿੰਘ ਕਲਸੀ ਪ੍ਰਧਾਨ ਪ੍ਰਾਈਵੇਟ ਕੰਟਰੈਕਟਰਜ ਯੂਨੀਅਨ, ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਆਗੂ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…