Share on Facebook Share on Twitter Share on Google+ Share on Pinterest Share on Linkedin ਭਾਜਪਾ ਨੇ ਲਖਵਿੰਦਰ ਸਿੰਘ ਨੂੰ ਕਿਸਾਨ ਮੋਰਚਾ ਪੰਜਾਬ ਦਾ ਪ੍ਰਧਾਨ ਥਾਪਿਆ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੀਤਾ ਭਰਵਾਂ ਸਵਾਗਤ, ਲੱਡੂ ਵੰਡੇ ਨਬਜ਼-ਏ-ਪੰਜਾਬ, ਚੰਡੀਗੜ੍ਹ, 2 ਅਗਸਤ: ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ (ਰਜਿਸਟਰਡ) ਚੰਡੀਗੜ੍ਹ ਦੇ ਸੀਨੀਅਰ ਵਾਇਸ ਚੇਅਰਮੈਨ ਅਤੇ ਉੱਘੇ ਸਮਾਜ ਸੇਵਕ ਲਖਵਿੰਦਰ ਸਿੰਘ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਅੱਜ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਜਾਰੀ ਹੋਣ ਤੋਂ ਬਾਅਦ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਸਮਰਥਕਾਂ ਅਤੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਪਈ। ਇਸ ਮੌਕੇ ਸ਼ਹੀਦ ਊਧਮ ਸਿੰਘ ਭਵਨ ਚੰਡੀਗੜ੍ਹ ਵਿਖੇ ਪਹੁੰਚਣ ‘ਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਪ੍ਰਧਾਨ ਲਖਵਿੰਦਰ ਸਿੰਘ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸਟੇਟ ਪ੍ਰਧਾਨ ਕਿਰਪਾ ਸਿੰਘ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਇਹ ਜਾਣਕਾਰੀ ਸ੍ਰੀਮਤੀ ਸ਼ਲਿੰਦਰ ਕੌਰ ਚੰਨੀ ਨੇ ਦਿੱਤੀ। ਸਮਾਗਮ ਦੀਆਂਮੁੱਖ ਝਲਕੀਆਂ: ਜੀ ਆਇਆਂ ਨੂੰ: ਭਵਨ ਸੁਸਾਇਟੀ ਦੇ ਪ੍ਰਬੰਧਕਾਂ ਨੇ ਆਏ ਹੋਏ ਸਾਰੇ ਪ੍ਰਮੁੱਖ ਆਗੂਆਂ ਨੇ ਫੁੱਲ-ਮਾਲਾਵਾਂ ਨਾਲ ਸਨਮਾਨਿਤ ਕੀਤਾ। ਸ਼ਹੀਦੀ ਸੋਚ ‘ਤੇ ਪਹਿਰਾ: ਸਮਾਗਮ ਦੌਰਾਨ ਵਕਤਿਆਂ ਨੇ ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ। ਸਮਾਜ ਸੇਵਾ ਦੀ ਵਚਨਬੱਧਤਾ: ਨਵੇਂ ਬਣੇ ਪ੍ਰਧਾਨ ਲਖਵਿੰਦਰ ਸਿੰਘ ਨੇ ਭਾਜਪਾ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀਦੀਆਂ ਗਤੀਵਿਧੀਆਂ ਨੂੰ ਹੋਰ ਅੱਗੇ ਲਿਜਾਣ ਅਤੇ ਦੇਸ਼ ਦੀ ਸੇਵਾ ਵਿੱਚ ਪੂਰੀ ਲਗਨ ਨਾਲ ਯੋਗਦਾਨ ਪਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ