ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਵੱਲੋਂ ਬਹੁਪੱਖੀ ਵਿਕਾਸ ਲਈ ਸੰਕਲਪ ਪੱਤਰ ਜਾਰੀ

ਮੁਹਾਲੀ ਹਵਾਈ ਅੱਡੇ ਤੋਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਤੇ ਯੂਕੇ ਲਈ ਉਡਾਣਾਂ ਸ਼ੁਰੂ ਕਰਨ ਦਾ ਐਲਾਨ

ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਨਾਜਾਇਜ਼ ਮਾਈਨਿੰਗ, ਨਸ਼ਾ ਅਤੇ ਗੈਂਗਸਟਰ ਮੁਕਤ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 23 ਮਈ:
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਅੱਜ ਇੱਥੇ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਕਮਲਦੀਪ ਸਿੰਘ ਸੈਣੀ, ਸੂਬਾ ਮੀਡੀਆ ਇੰਚਾਰਜ ਹਰਦੇਵ ਸਿੰਘ ਉੱਭਾ, ਚੰਦਰਸ਼ੇਖਰ, ਅੰਕਿਤ ਸ਼ਰਮਾ ਅਤੇ ਧਰੁਵ ਵਧਵਾ ਵੀ ਮੌਜੂਦਗੀ ਵਿੱਚ ਬਹੁਪੱਖੀ ਵਿਕਾਸ ਲਈ ਸੰਕਲਪ ਪੱਤਰ (ਚੋਣ ਮੈਨੀਫੈਸਟੋ) ਜਾਰੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ‘ਜੇਕਰ ਉਨ੍ਹਾਂ ਨੂੰ ਹਲਕੇ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਤਾਂ ਇਸ ਪੰਥਕ ਹਲਕੇ ਨੂੰ ਨਾਜਾਇਜ਼ ਮਾਈਨਿੰਗ, ਨਸ਼ਾ ਅਤੇ ਗੈਂਗਸਟਰ ਮੁਕਤ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਸਮੇਤ ਮੁਹਾਲੀ ਹਵਾਈ ਅੱਡੇ ਤੋਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਯੂਕੇ ਲਈ ਉਡਾਣਾਂ ਸ਼ੁਰੂ ਕਰਨ ਦਾ ਸੰਕਲਪ ਲਿਆ।
ਭਾਜਪਾ ਆਗੂ ਨੇ ਕਿਹਾ ਕਿ ਮੁਹਾਲੀ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਾਲੀਬਾਲ ਅਤੇ ਫੁੱਟਬਾਲ ਖੇਡ ਅਕੈਡਮੀ ਬਣਾਈ ਜਾਵੇਗੀ। ਖਰੜ ਨੂੰ ਵਿਸ਼ਵ ਦੇ ਸਭ ਤੋਂ ਵੱਡੇ ਈ-ਸਪੋਰਟਸ ਅਖਾੜੇ ਵਜੋਂ ਵਿਕਸਤ ਕੀਤਾ ਜਾਵੇਗਾ। ਰੂਪਨਗਰ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ, ਜੋ ਖੋਜ ਕੇਂਦਰ ਵਜੋਂ ਕੰਮ ਕਰੇਗੀ ਅਤੇ ਪੁਰਾਤਨ ਸੰਗੀਤ ਸਾਜ਼ਾਂ, ਕਲਾਕ੍ਰਿਤੀਆਂ ਅਤੇ ਪੰਜਾਬੀ ਸਾਹਿਤ ਨੂੰ ਸੁਰਜੀਤ ਕਰੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨਐਫਐਲ) ਦੀਆਂ ਹਜ਼ਾਰਾਂ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਇੰਡਸਟਰੀ ਨੂੰ ਮੁੜ ਸੁਰਜੀਤ ਕਰਨ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਸ੍ਰੀ ਆਨੰਦਪੁਰ ਸਾਹਿਬ ਤੋਂ ਬੰਗਾ ਤੱਕ ਸੜਕ ਨੂੰ ਚੌੜਾ ਕਰਕੇ ਫੋਰਲੇਨ ਬਣਾਇਆ ਜਾਵੇਗਾ। ਦੋ ਵੱਡੀਆਂ ਸੜਕਾਂ ਦਾ ਨਾਮ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਮੋਰਿੰਡਾ ਰੇਲਵੇ ਸਟੇਸ਼ਨ ਦਾ ਨਾਮ ਮਾਤਾ ਗੁਜਰੀ ਦੇ ਨਾਂ ’ਤੇ ਰੱਖਿਆ ਜਾਵੇਗਾ। ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮੋਰਿੰਡਾ ਵਿੱਚ ਦੋ ਯਾਦਗਾਰੀ ਗੇਟ ਬਣਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ

ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਰਹੇ ਸਾਥੀ ਸੱਜਣ ਸਿੰਘ ਦੀ ਤੀਜੀ ਬਰਸੀ ’ਤੇ ਗੂੰਜਿਆਂ ਭ੍ਰਿਸ਼ਟਾਚਾਰ ਦਾ ਮੁੱਦਾ …