ਭਾਜਪਾ ਕੌਂਸਲਰ ਅਰੁਣ ਸ਼ਰਮਾ ਵੱਲੋਂ ਸਰਕਾਰੀ ਸਕੂਲ ਦੇ ਹੋਣਹਾਰ ਬੱਚਿਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਭਾਜਪਾ ਦੇ ਸੀਨੀਅਰ ਆਗੂ ਤੇ ਮਿਉਂਸਪਲ ਕਾਰਪੋਰੇਸ਼ਨ ਦੇ ਕੌਂਸਲਰ ਅਰੁਣ ਸ਼ਰਮਾ ਵੱਲੋਂ ਸਰਕਾਰੀ ਪ੍ਰਾਈਮਰੀ ਅਤੇ ਹਾਈ ਸਕੂਲ ਫੇਜ਼ 5 ਵਿੱਚ ਵੱਖ-ਵੱਖ ਜਮਾਤਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਮਾਨ ਵੀ ਵੰਡਿਆ ਗਿਆ ਅਤੇ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ ਨਾਲ ਹੀ ਖੇਡਾਂ ਵਿੱਚ ਵੀ ਹਿਸਾ ਲੈਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਕਿ ਹਰ ਪਾਸੇ ਹੀ ਸਫਾਈ ਰਹੇ, ਜੋ ਕਿ ਸਰੀਰ ਦੀ ਤੰਦਰੁਸਤੀ ਲਈ ਜਰੂਰੀ ਹੁੰਦੀ ਹੈ। ਇਸ ਮੌਕੇ ਲੇਬਰਫੈੱਡ ਪਜਾਬ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ, ਅਸ਼ਵਨੀ ਅਰੋੜਾ, ਪ੍ਰਾਇਮਰੀ ਸੈਕਸ਼ਨ ਦੇ ਪ੍ਰਿੰਸੀਪਲ ਦਿਲਰੂਬਾ, ਹਾਈ ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ, ਮਨਦੀਪ ਕੌਰ, ਸਾਲੂ ਗੁਪਤਾ, ਹਰਭਜਨ ਕੌਰ, ਮਹਿੰਦਰਜੀਤ ਕੌਰ, ਗੁਰਪ੍ਰੀਤ ਕੌਰ ਸੰਧੂ, ਮਨਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…