Share on Facebook Share on Twitter Share on Google+ Share on Pinterest Share on Linkedin ਭਾਜਪਾ ਕੌਂਸਲਰ ਅਸ਼ੋਕ ਝਾਅ ਨੇ ਸਕੂਲੀ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨਿਗਮ ਦੀ ਹਦੂਦ ਵਿੱਚ ਪੈਂਦੇ ਪਿੰਡ ਸ਼ਾਹੀਮਾਜਰਾ ਦੇ ਵਾਰਡ ਨੰਬਰ 8 ਵਿੱਚ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਵਾਰਡ ਦੇ ਕੌਂਸਲਰ ਸ੍ਰੀ ਅਸ਼ੋਕ ਝਾਅ ਦੀ ਪ੍ਰੇਰਨਾ ਸਦਕਾ ਸ੍ਰ. ਜਸਪਾਲ ਸਿੰਘ (ਪਾਲ ਹਾਰਡਵੇਅਰ ਫੇਜ਼-9 ਵਾਲੇ) ਵੱਲੋੱ ਸਕੂਲੀ ਬੱਚਿਆਂ ਨੂੰ ਕਾਪੀਆਂ,ਪੈਨਸਲਾਂ ਅਤੇ ਸਟੇਸ਼ਨਰੀ ਦਾ ਹੋਰ ਸਾਮਾਨ ਦੇਣ ਦੇ ਨਾਲ ਨਾਲ ਫਰੂਟ ਵੀ ਵੰਡੇ ਗਏ। ਇਸ ਮੌਕੇ ਸ੍ਰੀ ਅਸ਼ੋਕ ਝਾਅ ਨੇ ਦਸਿਆ ਕਿ ਇਕ ਮਹੀਨੇ ਦੇ ਅੰਦਰ ਹੀ ਇਸ ਸਕੂਲ ਵਿੱਚ ਪਾਣੀ ਦਾ ਆਰ.ਓ. ਸਿਸਟਮ ਵੀ ਲਗਾ ਦਿੱਤਾ ਜਾਵੇਗਾ। ਇਸ ਮੌਕੇ ਸ਼ਾਹੀਮਾਜਰਾ ਮੰਦਰ ਦੇ ਪ੍ਰਧਾਨ ਸ੍ਰੀ ਰਾਮ ਕੁਮਾਰ ਸ਼ਰਮਾ, ਮਿਨਿਓਰਟੀ ਸੈਲ ਦੇ ਪ੍ਰਧਾਨ ਗੁਲਫਾਮ ਅਲੀ, ਪੰਡਤ ਰਾਮ ਰਤਨ, ਸਕੂਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ