Share on Facebook Share on Twitter Share on Google+ Share on Pinterest Share on Linkedin ਭਾਜਪਾ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਵਿੱਚ ਨਵੀਂ ਮੈਂਬਰਸ਼ਿਪ ਬਾਰੇ ਚਰਚਾ, ਜ਼ਿਲ੍ਹੇ ਵਿੱਚ ਹੁਣ ਤੱਕ 35 ਹਜ਼ਾਰ ਮੈਂਬਰ ਬਣੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਮੁਹਾਲੀ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਤੇ ਜ਼ੋਨਲ ਇੰਚਾਰਜ ਪਰਵੀਨ ਬਾਂਸਲ ਅਤੇ ਜ਼ਿਲ੍ਹਾ ਇੰਚਾਰਜ ਪਰਮਿੰਦਰ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਭਾਜਪਾ ਦੀ ਨਵੀਂ ਮੈਂਬਰਸ਼ਿਪ ਅਤੇ ਪਾਰਟੀ ਦੀ ਪਿੰਡ ਪੱਧਰ ’ਤੇ ਮਜ਼ਬੂਤੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਸੀਨੀਅਰ ਆਗੂਆਂ ਵੱਲੋਂ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਅਤੇ ਸਰਗਰਮ ਮੈਂਬਰਾਂ ਤੋਂ ਹੁਣ ਤੱਕ ਦੀ ਮੈਂਬਰਸ਼ਿਪ ਬਾਰੇ ਰਿਪੋਰਟ ਲਈ ਗਈ। ਸਥਾਨਕ ਆਗੂਆਂ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮੁਹਾਲੀ ਵਿੱਚ ਕਰੀਬ 35 ਹਜ਼ਾਰ ਨਵੀਂ ਮੈਂਬਰਸ਼ਿਪ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ। ਭਾਜਪਾ ਆਗੂਆਂ ਨੇ ਇਸ ਮੁਹਿੰਮ ਨੂੰ ਹੋਰ ਤੇਜ ਕਰਨ ਦੀ ਹਦਾਇਤ ਕਰਦਿਆਂ ਵਰਕਰਾਂ ਨੂੰ ਖ਼ੁਦ ਗਲੀ ਮੁਹੱਲਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਬਾਰੇ ਦੱਸ ਕੇ ਪਾਰਟੀ ਨਾਲ ਜੁੜਨ ਲਈ ਪਤਿਆਉਣ ਲਈ ਆਖਿਆ। ਇਸ ਮੌਕੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗੋਲਡੀ, ਮੀਤ ਪ੍ਰਧਾਨ ਤੇ ਕੌਂਸਲਰ ਅਰੁਣ ਸ਼ਰਮਾ, ਜ਼ਿਲ੍ਹਾ ਜਨਰਲ ਸਕੱਤਰ ਆਸ਼ੂ ਖੰਨਾ, ਰਾਜੀਵ ਸ਼ਰਮਾ, ਸੰਜੀਵ ਗੋਇਲ, ਮੀਤ ਪ੍ਰਧਾਨ ਨਰਿੰਦਰ ਰਾਣਾ, ਸੀਨੀਅਰ ਆਗੂ ਸ਼ਾਮਵੇਦ ਪੁਰੀ, ਮੈਡਮ ਮਾਨਸੀ ਚੌਧਰੀ, ਪ੍ਰਵੇਸ਼ ਕੁਮਾਰੀ, ਚੰਪਾ ਰਾਣਾ, ਨਿਰਮਲ ਨਿੰਮਾ ਸਮੇਤ ਸਾਰੇ ਮੰਡਲ ਪ੍ਰਧਾਨ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ