ਭਾਜਪਾ ਆਗੂਆਂ ਦੀ ਮੀਟਿੰਗ ਵਿਚ ਵੱਖ-ਵੱਖ ਮੁੱਦਿਆ ਉਪਰ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਭਾਰਤੀ ਜਨਤਾ ਪਾਰਟੀ ਮੁਹਾਲੀ ਦੇ ਕੌਂਸਲਰਾਂ ਅਤੇ ਮੁਹਾਲੀ ਦੇ ਮੰਡਲ ਪ੍ਰਧਾਨਾਂ ਦੀ ਇੱਕ ਜ਼ਰੂਰੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਫੇਜ਼-5 ਦੇ ਕੌਂਸਲਰ ਅਰੁਣ ਸ਼ਰਮਾ ਦੇ ਨਿਵਾਸ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਚੋਣਾਂ ਨੂੰ ਲੈ ਕੇ ਵੀ ਵੱਖ-ਵੱਖ ਵਰਕਰਾਂ ਵੱਲੋੱ ਆਪਣੇ ਵਿਚਾਰ ਪੇਸ਼ ਕੀਤੇ ਗਏ। ਭਾਜਪਾ ਆਗੂਆਂ ਵੱਲੋਂ ਵਾਰਡ ਵਾਈਜ ਚੋਣਾਂ ਵਿੱਚ ਹੋਏ ਮੁਕਾਬਲੇ ਦੀ ਘੋਖ ਕੀਤੀ ਗਈ। ਸਾਰੇ ਹੀ ਵਰਕਰਾਂ ਨੇ ਲੋਕਾਂ ਵਲੋੱ ਕਿੱਤੇ ਗਏ ਫਤਵੇ ਨੂੰ ਕਬੂਲ ਕਰਦੇ ਹੋਏ ਹਾਰ ਦੇ ਵੱਖ-ਵੱਖ ਪਹਿਲੂਆਂ ਤੇ ਗਹਿਣ ਵਿਚਾਰ ਕੀਤਾ।
ਮੀਟਿੰਗ ਦੇ ਵੇਰਵੇ ਦਿੰਦਿਆਂ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਭਾਜਪਾ ਸਹੀ ਢੰਗ ਨਾਲ ਚੁੱਕਦੀ ਰਹੇਗੀ। ਸਰਕਾਰ ਵੱਲੋੱ ਕੀਤੇ ਜਾਣ ਵਾਲੇ ਚੰਗੇ ਕੰਮਾਂ ਦਾ ਸਮਰਥਨ ਕਰਨ ਦੇ ਨਾਲ-ਨਾਲ ਲੋਕਾਂ ਮਾਰੂ ਫੈਸਲਿਆਂ ਦੇ ਖਿਲਾਫ ਵੀ ਅਵਾਜ਼ ਬੁਲੰਦ ਕੀਤੀ ਜਾਵੇਗੀ। ਬੁਲਾਰਿਆਂ ਨੇ ਕਿਹਾ ਕਿ ਭਾਜਪਾ ਹੁਣ 2019 ਦੀ ਤਿਆਰੀ ਵਾਸਤੇ ਕਮਰ ਕੱਸ ਰਹੀ ਹੈ ਤੇ 2019 ਵਿੱਚ ਪੰਜਾਬ ਦੇ ਨਤੀਜੇ ਭਾਜਪਾ ਦੇ ਹੱਕ ਵਿੱਚ ਹੀ ਆਣਗੇ। ਭਾਜਪਾ ਜ਼ਿਲ੍ਹਾ ਪ੍ਰਧਾਨ ਵੱਲੋੱ ਜਲਦ ਹੀ ਮੁਹਾਲੀ ਭਾਜਪਾ ਦੇ ਸੀਨੀਅਰ ਵਰਕਰਾਂ ਦੀ ਇੱਕ ਟੀਮ ਬਣਾਈ ਜਾਵੇਗੀ। ਜੋ ਵੱਖ-ਵੱਖ ਪਹਿਲੂਆਂ ਤੇ ਪਾਰਟੀ ਨੂੰ ਸਰਗਰਮ ਕਰਨ ਲਈ ਆਪਣੀ ਰਿਪੋਰਟ ਦੇਵੇਗੀ।
ਮੀਟਿੰਗ ਵਿੱਚ ਭਾਜਪਾ ਦੇ ਕੌਂਸਲਰ ਹਰਦੀਪ ਸਰਾਓ, ਅਰੁਣ ਸ਼ਰਮਾ, ਅਸ਼ੋਕ ਝਾਅ, ਸਾਹਿਬੀ ਅਨੰਦ, ਭਾਜਪਾ ਮੰਡਲ ਪ੍ਰਧਾਨ ਸੋਹਣ ਸਿੰਘ, ਮੰਡਲ-2 ਦੇ ਪ੍ਰਧਾਨ ਦਿਨੇਸ਼ ਕੁਮਾਰ, ਵਿਕਰਮਜੀਤ ਸਿੰਘ, ਉਮਾਕਾਂਤ ਤਿਵਾਰੀ, ਤਾਹਿਲ ਸ਼ਰਮਾ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਸਾਰੇ ਹੀ ਵਰਕਰਾਂ ਵਲੋੱ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸਾਰੇ ਹੀ ਵਰਕਰਾਂ ਵੱਲੋਂ ਮਹਾਨ ਸ਼ਹੀਦਾਂ ਦੇ ਰਸਤੇ ਤੇ ਚਲਦੇ ਹੋਏ ਲੋਕਾਂ ਦੀ ਸੇਵਾ ਕਰਨ ਦਾ ਅਹਿਦ ਲਿਆ ਗਿਆ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…