Share on Facebook Share on Twitter Share on Google+ Share on Pinterest Share on Linkedin ਭਾਜਪਾ ਨੇ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਤੇ ਆਰਥਿਕਤਾ ਨੂੰ ਮਜ਼ਬੂਤ ਕੀਤਾ: ਐਸਐਸ ਚੰਨੀ ਕੇਂਦਰ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਮੁਹਾਲੀ ਵਿੱਚ ਭਾਜਪਾ ਦੀਆਂ ਪ੍ਰਾਪਤੀਆਂ ਗਿਣਵਾਈਆਂ ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ: ਕੇਂਦਰ ਦੀ ਭਾਜਪਾ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਅੱਜ ਮੁਹਾਲੀ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਤੇ ਸਾਬਕਾ ਆਈਏਐਸ ਐਸਐਸ ਚੰਨੀ ਨੇ ਕੇਂਦਰ ਵਿੱਚ ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਦੇ ਸੂਬਾ ਖ਼ਜ਼ਾਨਚੀ ਤੇ ਵਿਸ਼ੇਸ਼ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅੌਜਲਾ, ਭਾਜਪਾ ਦੇ ਉਪ-ਪ੍ਰਧਾਨ ਹਰਦੀਪ ਬੈਦਵਾਨ ਵੀ ਮੌਜੂਦ ਸਨ। ਐਸਐਸ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 11 ਸਾਲਾਂ ਵਿੱਚ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਅਤੇ ਆਰਥਿਕਤਾ ਨੂੰ ਮਜ਼ਬੂਤ ਕੀਤਾ ਗਿਆ ਹੈ। ਜਦੋਂਕਿ ਇਸ ਤੋਂ ਪਹਿਲਾਂ ਗਾਂਧੀ ਪਰਿਵਾਰ ਨੇ ਸਿਰਫ਼ ਆਪਣੇ ਪਰਿਵਾਰ ਨੂੰ ਤਰਜ਼ੀਹ ਦਿੱਤੀ ਗਈ। ਅੱਜ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਇਹੀ ਨਹੀਂ ਸਰਕਾਰ ਨੇ ਲੋਕਾਂ ਲਈ ਨਵੀਆਂ-ਨਵੀਆਂ ਤਕਨਾਲੋਜੀਆਂ ਵੀ ਉਪਲਬਧ ਕਰਵਾਈਆਂ ਗਈਆਂ। ਅਪਰੇਸ਼ਨ ਸਿੰਦੂਰ ਬਾਰੇ ਗੱਲ ਕਰਦਿਆਂ ਐਸਐਸ ਚੰਨੀ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਅਤੇ ਹਵਾਈ ਅੱਡਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਪਾਕਿਸਤਾਨ ਨੂੰ ਉਸਦੇ ਘਰ ਵਿੱਚ ਵੜ ਕੇ ਜਵਾਬ ਦਿੱਤਾ ਗਿਆ। ਐਸਐਸ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰੂਸ-ਯੂਕਰੇਨ ਯੁੱਧ ਦੌਰਾਨ ਅਪਰੇਸ਼ਨ ਗੰਗਾ, ਅਫ਼ਗ਼ਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਦੌਰਾਨ ਅਪਰੇਸ਼ਨ ਦੇਵੀ ਸ਼ਕਤੀ ਅਤੇ ਕੋਵਿਡ ਮਹਾਂਮਾਰੀ ਦੌਰਾਨ ਵੰਦੇ ਭਾਰਤ ਮਿਸ਼ਨ ਰਾਹੀਂ ਲੱਖਾਂ ਭਾਰਤੀਆਂ ਨੂੰ ਵਿਦੇਸ਼ਾਂ ਤੋਂ ਸੁਰੱਖਿਅਤ ਵਾਪਸ ਵਤਨ ਲਿਆਂਦਾ ਗਿਆ ਸੀ। ਡਾਇਰੈਕਟ ਬੈਨੀਫਿਟ ਟਰਾਂਸਫ਼ਰ ਰਾਹੀਂ ਕੇਂਦਰ ਨੇ ਵਿਚੋਲਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਗਿਆ। ਜਦੋਂਕਿ ਪਹਿਲਾਂ ਛੋਟੇ ਤੋਂ ਛੋਟਾ ਕੰਮ ਵੀ ਵਿਚੋਲੇ ਤੋਂ ਬਿਨਾਂ ਨਹੀਂ ਸੀ ਹੁੰਦਾ। ਕਾਰੋਬਾਰ ਆਸਾਨ ਬਣਾਉਣ, ਮੱਧ ਵਰਗ ਲੋਕਾਂ ਲਈ 12.75 ਲੱਖ ਤੱਕ ਦੀ ਆਮਦਨ ਟੈਕਸ ਛੋਟ, ਚੰਦਰਯਾਨ-3 ਦੀ ਸਫਲਤਾ, ਯਾਤਰਾ ਨੂੰ ਆਸਾਨ ਬਣਾਉਣ ਲਈ ਚਨਾਬ-ਪੁਲ ਦੇ ਉਦਘਾਟਨ ਅਤੇ ਹੋਰ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ