Share on Facebook Share on Twitter Share on Google+ Share on Pinterest Share on Linkedin ਭਾਜਪਾ ਨੇ ਗੈਰਕਾਨੂੰਨੀ ਪਾਕਿਸਤਾਨੀਆਂ ਨੂੰ ਦੇਸ਼ ’ਚੋਂ ਕੱਢਣ ਲਈ ਡੀਸੀ ਨੂੰ ਮੰਗ ਪੱਤਰ ਸੌਂਪਿਆ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਵਫ਼ਦ ਡੀਸੀ ਕੋਮਲ ਮਿੱਤਲ ਨੂੰ ਮਿਲਿਆ ਨਬਜ਼-ਏ-ਪੰਜਾਬ, ਮੁਹਾਲੀ, 5 ਮਈ: ਜੰਮੂ-ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਬੀਤੀ 22 ਅਪਰੈਲ ਨੂੰ ਅੱਤਵਾਦੀ ਹਮਲੇ ਵਿੱਚ 26 ਨਿਰਦੋਸ਼ ਲੋਕ ਮਾਰੇ ਗਏ ਹਨ। ਇਸ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿਣ ਵਾਲੇ ਪਾਕਿਸਤਾਨੀਆਂ ਦੇ ਵੀਜ਼ੇ ਰੱਦ ਕਰਨ ਦੇ ਹੁਕਮ ਦਿੱਤੇ ਗਏ ਅਤੇ ਅਜਿਹੇ ਸਾਰੇ ਪਾਕਿਸਤਾਨੀਆਂ ਨੂੰ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਮੁਹਾਲੀ ਜ਼ਿਲ੍ਹੇ ਵਿੱਚ ਰਹਿ ਰਹੇ ਗੈਰਕਾਨੂੰਨੀ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਾਪਸ ਭੇਜਿਆ ਜਾਵੇ। ਭਾਜਪਾ ਆਗੂ ਸੰਜੀਵ ਵਸ਼ਿਸ਼ਟ ਨੇ ਡੀਸੀ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਜਲਦੀ ਇੱਥੋਂ ਕੱਢਣ ਦੇ ਫੌਰੀ ਨਿਰਦੇਸ਼ ਦੇਣ ਤਾਂ ਜੋ ਆਮ ਲੋਕਾਂ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਪਹਿਲਗਾਮ ਵਿੱਚ ਮਾਸੂਮ ਸੈਲਾਨੀਆਂ ਅਤੇ ਹੋਰਨਾਂ ਨਾਗਰਿਕਾਂ ਦੀ ਬੜੀ ਬੇਰਹਿਮੀ ਨਾਲ ਹੱਤਿਆ ਕਰਨਾ ਉਨ੍ਹਾਂ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦੀ ਹੈ। ਇਸ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਕਿਸਤਾਨ ਨੂੰ ਸਬਕ ਸਿਖਾਉਣ ਲਈ ਕਈ ਠੋਸ ਕਦਮ ਚੁੱਕੇ ਗਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਟਹਿਲ ਸ਼ਰਮਾ, ਬੰਨੀ ਸੰਧੂ, ਅਨਿਲ ਕੁਮਾਰ ਗੁੱਡੂ, ਜਸਮਿੰਦਰ ਪਾਲ ਸਿੰਘ, ਪਵਨ ਮਨੋਚਾ, ਸੁਸ਼ੀਲ ਰਾਣਾ, ਗਗਨ ਸ਼ਰਮਾ, ਮਨਿੰਦਰ ਸਿੰਘ, ਮਦਨ ਗੋਇਲ, ਰਵਿੰਦਰ ਰਾਣਾ, ਮਿਲੀ ਗਰਗ, ਰਾਜਪਾਲ ਰਾਣਾ, ਰਮਨ ਸ਼ਰਮਾ ਅਤੇ ਦਲਜੀਤ ਸਿੰਘ ਬਿੱਲੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ