ਗਿਆਨ ਜਯੋਤੀ ਇੰਸਟੀਚਿਊਟ ਦੇ ਵਲੰਟੀਅਰਾਂ ਵੱਲੋਂ ਖੂਨਦਾਨ ਜਾਗਰੂਕਤਾ ਮੁਹਿੰਮ ਦਾ ਆਗਾਜ਼

ਨਬਜ਼-ਏ-ਪੰਜਾਬ, ਮੁਹਾਲੀ, 18 ਜੂਨ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਫੇਜ਼-2 ਵੱਲੋਂ ਵਿਸ਼ਵ ਖ਼ੂਨਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨ ਜਯੋਤੀ ਗਰੁੱਪ ਦੇ ਰੋਟਰੈਕਟ ਕਲੱਬ, ਐਨਐੱਸਐੱਸ ਯੂਨਿਟ ਅਤੇ ਐਨਸੀਸੀ ਵਿੰਗ ਦੇ ਇਸ ਸਾਂਝੇ ਉਪਰਾਲੇ ਦਾ ਮੰਤਵ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਆਮ ਨਾਗਰਿਕਾਂ ਨੂੰ ਸਵੈ-ਇੱਛੁਕ ਖੂਨਦਾਨ ਕਰਨ ਬਾਰੇ ਜਾਗਰੂਕ ਕਰਨਾ ਸੀ। ਵਿਦਿਆਰਥੀਆਂ ਨੇ ਜਾਗਰੂਕਤਾ ਦਾ ਹੋਕਾ ਦਿੰਦੇ ਹੋਏ ਕਿਹਾ ਕਿ ਜੀਵਨ ਬਚਾਉਣ ਵਿੱਚ ਖੂਨਦਾਨ ਕਿੰਨਾ ਜ਼ਰੂਰੀ ਹੈ। ਇਸ ਦੌਰਾਨ ਦਿਲਚਸਪ ਇੰਟਰ ਐਕਟਿਵ ਸੈਸ਼ਨ, ਜਾਣਕਾਰੀ ਭਰਪੂਰ ਪੋਸਟਰਾਂ ਅਤੇ ਖੁੱਲ੍ਹੀਆਂ ਵਿਚਾਰਾਂ ਕਰਦਿਆਂ ਇਸ ਮੁਹਿੰਮ ਨੇ ਖੂਨਦਾਨ ਪ੍ਰਤੀ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕੀਤਾ। ਉਨ੍ਹਾਂ ਨੇ ਖੂਨਦਾਨ ਕਰਨ ਨਾਲ ਅਣਗਿਣਤ ਸਿਹਤ ਲਾਭਾਂ ਨੂੰ ਉਜਾਗਰ ਕੀਤਾ।
ਗਿਆਨ ਜਯੋਤੀ ਇੰਸਟੀਚਿਊਟ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਇਸ ਮਹੱਤਵਪੂਰਨ ਜਾਗਰੂਕਤਾ ਮੁਹਿੰਮ ਨੂੰ ਸੰਗਠਿਤ ਕਰਨ ਵਿੱਚ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੂਨਦਾਨ ਦੀ ਸ਼ਕਤੀ ਅਤੇ ਜੀਵਨ ਬਚਾਉਣ ’ਤੇ ਇਸ ਦੇ ਪ੍ਰਭਾਵ ਬਾਰੇ ਸਿੱਖਿਅਤ ਕਰਨਾ ਬਹੁਤ ਜ਼ਰੂਰੀ ਹੈ। ਇਹ ਪਹਿਲਕਦਮੀ ਸੱਚਮੁੱਚ ਸਮਾਜਿਕ ਤੌਰ ’ਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ. ਬੇਦੀ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਜਾਗਰੂਕਤਾ ਮੁਹਿੰਮ ਦੀ ਸਫਲਤਾ ਵਿਦਿਆਰਥੀਆਂ ਵਿੱਚ ਭਰੇ ਮਾਨਵਤਾਵਾਦੀ ਭਾਵਨਾ ਨੂੰ ਦਰਸਾਉਂਦੀ ਹੈ। ਅਜਿਹੇ ਸਮਾਗਮ ਇੱਕ ਹਮਦਰਦ ਸਮਾਜ ਬਣਾਉਣ ਲਈ ਬਹੁਤ ਜ਼ਰੂਰੀ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…