ਮੁਹਾਲੀ ਵਿੱਚ ਆਪ ਨੂੰ ਝਟਕਾ: ਦਰਜਨ ਤੋਂ ਵੱਧ ਆਪ ਵਾਲੰਟੀਅਰਾਂ ਵੱਲੋਂ ਵਿਧਾਇਕ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਮੁਹਾਲੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ ਜਦੋਂ ਪਿੰਡ ਢੇਲਪੁਰ ਅਤੇ ਧੀਰਪੁਰ ਦੇ ਲਗਭਗ ਡੇਢ ਦਰਜਨ ਤੋਂ ਵੱਧ ਸਰਗਰਮ ਵਾਲੰਟੀਅਰਾਂ ਨੇ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਵਾਲੰਟੀਅਰਾਂ ਦਾ ਵਿਧਾਇਕ ਸਿੱਧੂ ਨੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪਰਵਿੰਦਰ ਸਿੰਘ, ਗੁਰਦੀਪ ਸਿੰਘ, ਦਲਬੀਰ ਸਿੰਘ, ਕੁਲਵੰਤ ਸਿੰਘ, ਮੱਖਣ ਸਿੰਘ, ਦਵਿੰਦਰ ਸਿੰਘ, ਗੁਰਜੰਟ ਸਿੰਘ, ਗੁਰਮੇਲ ਸਿੰਘ, ਦੀਦਾਰ ਸਿੰਘ, ਸਤਵੀਰ ਸਿੰਘ ਸੱਤਾ, ਗੁਰਵੀਰ ਸਿੰਘ, ਅਮਰੀਕ ਸਿੰਘ, ਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਹਲਕਾ ਮੁਹਾਲੀ ਬਾਰੇ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਅਤੇ ਇਹ ਵਿਅਕਤੀ ਚੋਣਾਂ ਮੌਕੇ ਲੋਕਾਂ ਦੀਆਂ ਵੋਟਾਂ ਲੁੱਟਣ ਦੇ ਇਰਾਦੇ ਨਾਲ ਇਥੇ ਆਇਆ ਹੈ। ਉਨ੍ਹਾਂ ਕਿਹਾ ਕਿ ਸ਼ੇਰਗਿੱਲ ਦੱਸੇ ਕਿ ਚੋਣਾਂ ਤੋਂ ਪਹਿਲਾਂ ਉਹ ਅਜਿਹੀ ਕਿਹੜੀ ਸਮਾਧੀ ਵਿੱਚ ਲੀਨ ਸੀ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨਹੀਂ ਸੁਣ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਆਪ ਪਾਰਟੀ ਆਪਣੇ ਅਸੂਲਾਂ ਤੋਂ ਬੁਰੀ ਤਰ੍ਹਾਂ ਭਟਕ ਚੁੱਕੀ ਹੈ ਅਤੇ ਇਸ ਕਾਰਨ ਉਨ੍ਹਾਂ ਨੇ ਅੱਜ ਬਲਬੀਰ ਸਿੱਧੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ’ਚੋਂ ਬਲਬੀਰ ਸਿੰਘ ਸਿੱਧੂ ਭਾਰੀ ਵੋਟਾਂ ਦੇ ਅੰਤਰ ਨਾਲ ਲੀਡ ਦਿਵਾਈ ਜਾਵੇਗੀ।
ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਅਤੇ ਹਲਕੇ ਵਿਚ ਪੈਂਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਪੇਂਡੂ ਇਲਾਕਿਆਂ ਵਿੱਚ ਲਿੰਕ ਸੜਕਾਂ ਦਾ ਜਾਲ ਵਿਛਾਇਆ ਗਿਆ ਸੀ, ਪ੍ਰੰਤੂ ਮੌਜੂਦਾ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਤੱਕ ਨਹੀਂ ਕਰਵਾਈ, ਜਿਸ ਕਾਰਨ ਅੱਜ ਹਲਕਾ ਵਾਸੀ ਅਕਾਲੀ-ਭਾਜਪਾ ਗੱਠਜੋੜ ਕੋਲੋਂ ਬੁਰੀ ਤਰ੍ਹਾਂ ਖਫ਼ਾ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਚੌ. ਰਿਸ਼ੀਪਾਲ ਸਨੇਟਾ, ਚੌ. ਦੀਪ ਚੰਦ ਗੋਬਿੰਦਗੜ੍ਹ, ਕਰਮ ਸਿੰਘ ਮਾਣਕਪੁਰ ਕੱਲਰ, ਹਰਨੇਕ ਸਿੰਘ ਨੇਕੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…