ਸਰਕਾਰੀ ਸਕੂਲ ਮੁਹਾਲੀ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਫੇਜ-2 ਵਿਖੇ ਅਭਿਵਿਅਕਤੀ ਕਨਸਲਟਿੰਗ ਵੱਲੋਂ ਸੰਭਾਵਨਾ ਪ੍ਰਾਜੈਕਟ ਅਧੀਨ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਸਏਐਸ ਨਗਰ ਸ੍ਰੀਮਤੀ ਸੰਤੋਸ਼ ਰਾਣੀ ਨੇ ਕੀਤੀ। ਇਸ ਮੌਕੇ ਅਭਿਵਿਅਕਤੀ ਕਨਸਲਟਿੰਗ ਤੋਂ ਵਿਕਾਸ ਰਾਵਤ, ਤਨਵੀਰ ਸਿੰਘ, ਚੰਡੀਗੜ੍ਹ ਪ੍ਰੈੱਸ ਕਲੱਬ ਦੇ ਦੂਜੀ ਵਾਰ ਪ੍ਰਧਾਨ ਬਣੇ ਜਸਵੰਤ ਸਿੰਘ ਰਾਣਾ, ਸਰਕਾਰੀ ਮਿਡਲ ਸਕੂਲ ਫੇਜ਼-2 ਦੇ ਇੰਚਾਰਜ ਸ੍ਰੀਮਤੀ ਮਨਮੋਹਨ ਕੌਰ, ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2 ਦੇ ਸੈਂਟਰ ਹੈੱਡ ਟੀਚਰ ਸ੍ਰੀਮਤੀ ਅਮਰਜੀਤ ਕੌਰ (ਨੈਸ਼ਨਲ ਐਵਾਰਡੀ), ਮਨਜੀਤ ਸਿੰਘ ਸੀਈਓ ਰਿਲਾਇੰਸ ਜੀਓ, ਹਰਿਆਣਾ, ਗਗਨ ਕਪੂਰ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਟਾਟਾ ਟੈਲੀ ਸਰਵਿਸ ਹਰਿਆਣਾ, ਰਾਜੇਸ਼ ਸੋਨੀ ਕਾਰਪੋਰੇਟ ਐਚ.ਆਰ ਹੈਡ, ਵੀਡੀਓ ਕੌਨ ਟੈਲੀ ਕਮਿਊਨੀਕੇਸ਼ਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਇਹ ਪ੍ਰਾਜੈਕਟ ਅਭਿਵਿਅਕਤੀ ਕਨਸਲਟਿੰਗ ਅਧੀਨ ਪਿਛਲੇ ਦੋ ਸਾਲਾਂ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2 ਵਿੱਚ ਸ੍ਰੀ ਵਿਕਾਸ ਰਾਵਤ ਦੀ ਅਗਵਾਈ ਹੇਠ ਚੱਲ ਰਿਹਾ ਹੈ ਜਿਸ ਅਧੀਨ ਲਗਭਗ 100 ਵਿਦਿਆਰਥੀਆਂ ਨੇ ਮੁਫਤ ਸਿਖਲਾਈ ਹੇਠ ਪ੍ਰਾਪਤ ਕੀਤੀ ਅਤੇ ਆਪਣੇ ਨਤੀਜਿਆਂ ਵਿੱਚ ਸੁਧਾਰ ਦਿਖਾਇਆ। 54 ਵਿਦਿਆਰਥੀਆਂ ਨੇ 10 ਫੀਸਦ ਤੋਂ ਵੱਧ ਉੱਨਤੀ ਦਿਖਾਈ ਹੈ। ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸੰਭਾਵਨਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇੱਕ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਮੁਸਕਾਨ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਜੇ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਸਮਾਰੋਹ ਵਿੱਚ ਵੀਡੀਓਕੌਨ ਟੈਲੀਕਮਿਊਨੀਕੇਸ਼ਨ ਵੱਲੋਂ ਵਿਸ਼ੇਸ਼ ਸ਼ਮੂਲੀਅਤ ਕੀਤੀ ਗਈ। ਜਿਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ, ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਵਿਦਿਆਰਥੀ ਹਾਜ਼ਰ ਸਨ। ਸਕੂਲ ਮੁਖੀ ਸ੍ਰੀਮਤੀ ਅਮਰਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…