ਵਪਾਰਕ ਜਥੇਬੰਦੀਆਂ ਵੱਲੋਂ ‘ਆਪ’ ਆਗੂ ਵਿਨੀਤ ਵਰਮਾ ਦਾ ਮਸਲੇ ਹੱਲ ਕਰਵਾਉਣ ਲਈ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 23 ਜੂਨ:
ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਵਿਨੀਤ ਵਰਮਾ ਵੱਲੋਂ ਮੁਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥਾਂਵਾਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਨ੍ਹਾਂ ਵਿੱਚ ਫੇਜ਼ 5 ਮਾਰਕੀਟ ਦੇ ਪ੍ਰਧਾਨ ਰਾਜਪਾਲ ਚੌਧਰੀ, ਪਰਮਜੀਤ ਸਿੰਘ, ਅਮਰਜੀਤ ਸਿੰਘ ਨਾਗਪਾਲ, ਅਨੀਸ਼ ਸਿੰਗਲਾ, ਸੁਖਦੇਵ ਸਿੰਘ, ਸਤਨਾਮ ਸਿੰਘ, ਸੀਤਲ ਸਿੰਘ ਚੇਅਰਮੈਨ ਵਪਾਰ ਮੰਡਲ ਮੋਹਾਲੀ, ਅਰਵਿੰਦਰ ਸਿੰਘ ਉਦਯੋਗ ਐਸੋਸੀਏਸ਼ਨ ਅਤੇ ਗਗਨਦੀਪ ਕੁਮਾਰ, ਮਾਲ ਐਸੋਸੀਏਸ਼ਨ ਮੁਹਾਲੀ ਮੌਜੂਦ ਸਨ।
ਇਨ੍ਹਾਂ ਸੰਸਥਾਵਾਂ ਨੇ ਸ੍ਰੀ ਵਿਨੀਤ ਵਰਮਾ ਵੱਲੋਂ ਪਿਛਲੇ ਦਿਨਾਂ ‘ਚ ਫੇਜ਼ ਪੰਜ ਦੀ ਮਾਰਕੀਟ ਦੇ ਪਾਰਕਿੰਗ ਸਥਾਨ ਨੂੰ ਰੀਕਾਰਪੈਟ (ਮੁਰੰਮਤ) ਕਰਵਾਉਣ, ਫੇਜ਼ 3 ਬੀ 2 ਵਿਖੇ ਨਜਾਇਜ਼ ਰੇਹੜੀਆਂ-ਫ਼ੜੀਆਂ ਦੇ ਮੁੱਦੇ ਨੂੰ ਹੱਲ ਕਰਵਾਉਣ ਅਤੇ ਫੇਜ਼ 10 ਵਿੱਚ ਗੁਰੂ ਨਾਨਕ ਸਵੀਟਸ ਬਲਾਕ ਵਾਲੀ ਮਾਰਕੀਟ ਐਂਟਰੀ ਨੂੰ ਗਮਾਡਾ ਤੋਂ ਖੁਲ੍ਹਵਾਉਣ ਆਦਿ ਦੇ ਕੰਮਾਂ ਵਿੱਚ ਨਿਗਮ ਅਤੇ ਗਮਾਡਾ ਅਧਿਕਾਰੀਆਂ ਕੋਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਉਨ੍ਹਾਂ ਦਾ ਅਭਿਨੰਦਨ ਕੀਤਾ।

ਸ੍ਰੀ ਵਰਮਾ ਨੇ ਇਸ ਮੌਕੇ ਆਪਣੀ ਪ੍ਰਤੀਬੱਧਤਾ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਟ੍ਰੇਡਰਜ਼ ਕਮਿਸ਼ਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰੀ ਤੌਰ ‘ਤੇ ਗਠਿਤ ਕੀਤੀ ਗਈ ਸੰਸਥਾ ਹੈ, ਜੋ ਹਮੇਸ਼ਾਂ ਉਨ੍ਹਾਂ ਦੇ ਹਿੱਤਾਂ ‘ਤੇ ਪਹਿਰਾ ਦਿੰਦੀ ਰਹੇਗੀ।

Load More Related Articles
Load More By Nabaz-e-Punjab
Load More In Business

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…