‘ਸਰਕਾਰ ਆਪ ਦੇ ਦੁਆਰ: ਕੈਂਪਾਂ ਵਿੱਚ 4786 ਲੋਕਾਂ ਨੇ ਵੱਖ-ਵੱਖ ਸੇਵਾਵਾਂ ਹਾਸਲ ਕੀਤੀਆਂ: ਆਸ਼ਿਕਾ ਜੈਨ

ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੱਕ 130 ਵਿਸ਼ੇਸ਼ ਕੈਂਪ ਲਗਾਏ, ਮੌਕੇ ’ਤੇ ਹੀ ਕੀਤਾ ਸਮੱਸਿਆਵਾਂ ਦਾ ਹੱਲ

ਨਬਜ਼-ਏ-ਪੰਜਾਬ, ਮੁਹਾਲੀ, 15 ਫਰਵਰੀ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਆਪ ਦੇ ਦੁਆਰ’ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਲਗਾਏ ਗਏ ਵਿਸ਼ੇਸ਼ ਕੈਂਪ ਆਮ ਲੋਕਾਂ ਲਈ ਵਰਦਾਨ ਸਾਬਤ ਹੋਏ, ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ਸਮੇਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਪਿੰਡਾਂ ਦੀਆਂ ਸੱਥਾਂ ਵਿੱਚ 130 ਕੈਂਪ ਲਗਾਏ ਗਏ ਹਨ, ਜਿਨ੍ਹਾਂ ਵਿੱਚ 4786 ਲੋਕਾਂ ਨੂੰ ਬੂਹੇ ’ਤੇ ਵੱਖ-ਵੱਖ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਇਨ੍ਹਾਂ ਕੈਂਪਾਂ ਲਈ ਚੁਫੇਰਿਓਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਹੋ ਰਹੀ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਲ ਵਿੱਚ ਲਿਆਂਦੇ ਇਸ ਸੰਕਲਪ ਦਾ ਮੁੱਖ ਉਦੇਸ਼ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਮੱਸਿਆਵਾਂ ਦਾ ਲੋਕਾਂ ਦੇ ਬੂਹੇ ’ਤੇ ਜਾ ਕੇ ਨਿਪਟਾਰਾ ਕਰਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਘਰ-ਘਰ ਸੇਵਾਵਾਂ ਦੇਣ ਦੀ ਸਕੀਮ ਤਹਿਤ 43 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਸੇਵਾਵਾਂ ਦਾ ਲਾਭ ਟੋਲ-ਫ੍ਰੀ ਨੰਬਰ 1076 ’ਤੇ ਡਾਇਲ ਕਰਕੇ ਵੀ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 292 ਕੈਂਪ ਹੋਰ ਲਗਾਏ ਜਾਣਗੇ।
ਡੀਸੀ ਨੇ ਕਿਹਾ ਕਿ ਸਬੰਧਤ ਇਲਾਕੇ ਦੇ ਐਸਡੀਐਮਜ਼, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਡੀਡੀਪੀਓਜ਼ ਅਤੇ ਬੀਡੀਪੀਓਜ਼ ਨੂੰ ਕੈਂਪਾਂ ਦਾ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਹਰੇਕ ਸਬ ਡਵੀਜ਼ਨ ਵਿੱਚ ਇੱਕ ਦਿਨ ਵਿੱਚ ਘੱਟੋ-ਘੱਟ ਚਾਰ ਕੈਂਪ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਡਾਟਾ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਦੀ ਨਿਗਰਾਨੀ ਸਹੀ ਢੰਗ ਨਾਲ ਕੀਤੀ ਜਾ ਸਕੇ। ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨਆਰਆਈ ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਫੀਡਬੈਕ ਮੁਤਾਬਕ ਕੈਂਪਾਂ ਦੀ ਲੋਕਾਂ ਪ੍ਰਤੀ ਤਸੱਲੀਬਖ਼ਸ਼ ਪਹੁੰਚ ਰਹੀ ਹੈ ਅਤੇ ਆਉਣ ਵਾਲੇ ਲੋਕ ਵੱਖ-ਵੱਖ ਵਿਭਾਗਾਂ ਨਾਲ ਇੱਕੋ ਥਾਂ ’ਤੇ ਸੰਪਰਕ ਕਰਵਾਉਣ ਲਈ ਪ੍ਰਸ਼ਾਸਨ ਦਾ ਧੰਨਵਾਦ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕ ਹਿੱਤ ਸਕੀਮਾਂ ਅਤੇ ਲੋਕ ਪੱਖੀ ਪ੍ਰਾਪਤੀਆਂ ਨੂੰ ਦਰਸਾਉਣ ਲਈ ਐਲਈਡੀ ਵੈਨਾਂ ਵੀ ਉਪਲਬਧ ਹਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…