nabaz-e-punjab.com

ਠੇਕਾ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਪਾਵਰਕੌਮ ਤੇ ਮੁਲਾਜ਼ਮ ਜਥੇਬੰਦੀ ਦੀ ਮੁੜ ਮੀਟਿੰਗ ਸੱਦੀ

ਜੇਕਰ ਮੁਲਾਜ਼ਮ ਮੰਗਾਂ ਦਾ ਹੱਲ ਨਹੀਂ ਹੋਇਆ ਤਾਂ 23 ਜੁਲਾਈ ਕਿਰਤ ਕਮਿਸ਼ਨਰ ਵਿਰੁੱਧ ਧਰਨਾ ਦੇਣ ਦਾ ਐਲਾਨ

ਜ਼ਬਰਦਸਤੀ ਫਾਰਗ ਕੀਤੇ ਯੂਨੀਅਨ ਆਗੂ ਅਤੇ ਦੂਰ ਦੁਰਾਡੇ ਕੀਤੀਆਂ ਬਦਲੀਆਂ ਰੱਦ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਪਾਵਰਕੌਮ ਐਂਡ ਟ੍ਰਸਾਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੰਗਾਂ ਪ੍ਰਤੀ ਦਿੱਤੇ ਜਾ ਰਹੇ ਧਰਨੇ ਦੌਰਾਨ ਕਿਰਤ ਕਮਿਸ਼ਨਰ ਪੰਜਾਬ ਵੱਲੋਂ ਬੀਤੇ ਦਿਨੀਂ ਜਥੇਬੰਦੀ ਦੇ ਆਗੂਆਂ ਨਾਲ ਪਾਵਰਕੌਮ ਦੀ ਮੈਨੇਜਮੈਂਟ ਨਾਲ ਜਾਇਜ਼ ਮੰਗਾਂ ਹੱਲ ਕਰਨ ਲਈ ਮੀਟਿੰਗ ਕੀਤੀ ਗਈ। ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ, ਸਰਕਲ ਪ੍ਰਧਾਨ ਰੂਪਨਗਰ ਪਰਮਿੰਦਰ ਸਿੰਘ, ਸਰਕਲ ਪ੍ਰਧਾਨ ਫਿਰੋਜ਼ਪੁਰ ਸ਼ੇਰ ਸਿੰਘ ਨੇ ਦੱਸਿਆ ਕਿ ਵਧੀਕ ਕਿਰਤ ਕਮਿਸ਼ਨਰ ਮੋਨਾ ਪੁਰੀ, ਸਹਾਇਕ ਕਿਰਤ ਕਮਿਸ਼ਨਰ ਪਟਿਆਲਾ/ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਸੀਨੀਅਰ ਕਾਰਜਕਾਰੀ ਇੰਜੀਨੀਅਰ ਖਰੜ ਕੇਐਸ ਰੰਧਾਵਾ ਅਤੇ ਸਰਕਲ ਮੁਹਾਲੀ ਸਹਾਇਕ ਮੈਨੇਜਰ ਸਿਵੀ ਸ਼ਰਮਾ ਅਤੇ ਸਰਕਲ ਰੂਪਨਗਰ ਦੇ ਸਾਰੇ ਐੱਸਡੀਓ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ’ਤੇ ਚਰਚਾ ਕੀਤੀ।
ਵਧੀਕ ਕਿਰਤ ਕਮਿਸ਼ਨਰ ਨੇ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਹੀ ਮੰਗਾਂ ਨੂੰ ਜਾਇਜ਼ ਦੱਸਦਿਆਂ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ ਨੂੰ ਇਨ੍ਹਾਂ ਮੰਗਾਂ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਕਮਿਸ਼ਨਰ ਨੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਭਲਕੇ 22 ਜੁਲਾਈ ਨੂੰ ਮੁੜ ਮੁਲਾਜ਼ਮ ਜਥੇਬੰਦੀ ਅਤੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਸੂਬਾ ਆਗੂਆਂ ਨੂੰ ਕੱਢਿਆ ਗਿਆ ਹੈ ਅਤੇ ਜਬਰੀ ਬਦਲੀ ਕੀਤੀਆਂ ਗਈਆਂ ਹਨ ਅਤੇ ਬਰਨਾਲੇ ਦਾ ਵਰਕ ਆਰਡਰ ਜਾਰੀ ਨਹੀਂ ਕੀਤਾ ਗਿਆ। ਇਨ੍ਹਾਂ ਮੰਗਾਂ ਦਾ ਤੁਰੰਤ ਹੱਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨੇ ਦਾ ਬਕਾਇਆ 2013 ਤੋਂ ਲੈ ਕੇ 2019 ਤੱਕ ਘੱਟ ਉਜ਼ਰਤਾਂ ਦਿੱਤੀ ਗਈ ਹੈ ਉਹ ਦਾ ਸਾਰਾ ਬਕਾਇਆ ਠੇਕਾ ਮੁਲਾਜ਼ਮਾਂ ਨੂੰ ਦਿਵਾਇਆ ਜਾਵੇ।
ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸੀਨੀਅਰ ਕਾਰਜਕਾਰੀ ਇੰਜੀਨੀਅਰ ਖਰੜ ਵੱਲੋਂ ਬਦਲਾ ਲਊ ਭਾਵਨਾ ਤਹਿਤ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਡਿਊਟੀ ਤੋਂ ਫਾਰਗ ਕੀਤਾ ਗਿਆ ਹੈ। ਪਰਮਿੰਦਰ ਸਿੰਘ ਸਰਕਲ ਪ੍ਰਧਾਨ ਰੂਪਨਗਰ ਦੀ ਬਦਲੀ ਸ਼ਹਿਰੀ ਖੇਤਰ ਤੋਂ ਪਿੰਡਾਂ ਵਿੱਚ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਆਗੂਆਂ ਅਤੇ ਸਰਕਲ ਪ੍ਰਧਾਨ ਦੀ ਬਦਲੀ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਪਿਛਲੇ ਦਿਨੀਂ ਕਰੰਟ ਲੱਗਣ ਨਾਲ ਸੀਐੱਚਬੀ ਠੇਕਾ ਮੁਲਾਜ਼ਮ ਇੰਦਰਜੀਤ ਸਿੰਘ ਦੀ ਮੌਤ ਬਾਰੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦਿਵਾਉਣ ਲਈ ਜਥੇਬੰਦੀ ਵੱਲੋਂ ਉਪਰਾਲਾ ਕੀਤਾ ਗਿਆ ਸੀ। ਜਿਸ ਕਾਰਨ ਇਨ੍ਹਾਂ ਕਾਮਿਆਂ ਨੂੰ ਜਬਰੀ ਡਿਊਟੀ ਤੋਂ ਫਾਰਗ ਕੀਤਾ ਗਿਆ ਅਤੇ ਬਦਲੀ ਦੂਰ ਦੁਰਾਡੇ ਪਿੰਡਾਂ ਵਿੱਚ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਬਿਨਾਂ ਕਿਸੇ ਨੋਟਿਸ ਤੋਂ ਸੀਐਚਬੀ ਠੇਕਾ ਕਾਮੇ ਨੂੰ ਕੰਮ ਤੋਂ ਹਟਾ ਦਿੱਤਾ ਜਾਂਦਾ ਹੈ। ਪਾਵਰਕੌਮ ਵਿੱਚ ਕੰਮ ਦੌਰਾਨ ਠੇਕਾ ਮੁਲਾਜ਼ਮਾਂ ਦੇ ਕਰੰਟ ਲੱਗਣ ਕਾਰਨ ਬਹੁਤ ਸਾਰੇ ਹਾਦਸੇ ਹੋ ਚੁੱਕੇ ਹਨ ਅਤੇ ਕਈ ਮੁਲਾਜ਼ਮ ਅੰਗਹੀਣ ਹੋ ਗਏ ਹਨ ਅਤੇ ਕਈ ਮੁਲਾਜ਼ਮਾਂ ਮੌਤ ਦੇ ਮੂੰਹ ਪੈ ਚੁੱਕੇ ਹਨ ਪਰ ਉਨ੍ਹਾਂ ਨੂੰ ਕੋਈ ਮੁਆਵਜ਼ਾ ਦੇਣ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਨਾਲ ਪਹਿਲਾਂ ਵੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਲੇਕਿਨ ਅਧਿਕਾਰੀ ਵਾਅਦੇ ਕਰਕੇ ਮੁੱਕਰ ਜਾਂਦੇ ਹਨ। ਜਿਸ ਕਾਰਨ ਠੇਕਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…