Share on Facebook Share on Twitter Share on Google+ Share on Pinterest Share on Linkedin ਪਾਣੀਆਂ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣਾ ਸਰਕਾਰ ਦਾ ਸ਼ਲਾਘਾਯੋਗ ਕਦਮ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 2 ਮਈ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੇ ਭਖਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਵੱਲੋਂ ਇਸ ਮਸਲੇ ’ਤੇ ਸਿਰ ਨਾਲ ਸਿਰ ਜੋੜ ਕੇ ਬੈਠਣਾ ਪੰਜਾਬ ਦੇ ਪਾਣੀਆਂ ਦੇ ਇਤਿਹਾਸ ਲਈ ਇੱਕ ਸੁਨਹਿਰ ਦਿਨ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਤਰੀਕਿਆਂ ਰਾਹੀਂ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਜਬਰੀ ਲੁੱਟ ਨੂੰ ਰੋਕਣ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਇਕੱਠੇ ਬੈਠ ਕੇ ਭਵਿੱਖ ਲਈ ਯੋਜਨਾਬੱਧ ਰਣਨੀਤੀ ਤਹਿ ਕਰਨੀ ਪਵੇਗੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਜੇਕਰ ਬੀਬੀਐਮਬੀ ’ਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖੋਹੀ ਨਾ ਜਾਂਦੀ ਤਾਂ ਬੋਰਡ ਵੱਲੋਂ ਚੋਰੀ ਛੁਪੇ ਅਜਿਹੇ ਘਾਤਕ ਫ਼ੈਸਲੇ ਲੈਣੇ ਐਨੇ ਆਸਾਨ ਨਾ ਹੁੰਦੇ। ਉਨ੍ਹਾਂ ਕਿਹਾ ਕਿ ਜਿਸ ਦਿਨ ਬੀਬੀਐਮਬੀ ’ਚੋਂ ਪੰਜਾਬ ਨੂੰ ਸਥਾਈ ਤੌਰ ’ਤੇ ਬਾਹਰ ਕੀਤਾ ਗਿਆ ਸੀ, ਜੇਕਰ ਉਸ ਦਿਨ ਪੰਜਾਬ ਦੀਆਂ ਸਾਰੀ ਰਾਜਸੀ ਪਾਰਟੀਆਂ ਵੱਲੋਂ ਇੱਕਜੁੱਟ ਹੋ ਕੇ ਕੇਂਦਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਹੁੰਦਾ ਤਾਂ ਪੰਜਾਬ ਨੂੰ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਲੁੱਟੇ ਜਾ ਰਹੇ ਪਾਣੀਆਂ ਦੇ ਕੁਦਰਤੀ ਸੋਮੇ ਨੂੰ ਬਚਾਉਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੈੱਮਾਂ ਵਿੱਚ ਪਾਣੀਆਂ ਦਾ ਪੱਧਰ ਪਹਿਲਾਂ ਨਾਲੋਂ ਕਾਫ਼ੀ ਘੱਟ ਜਾਣ ਕਰਕੇ ਇਹ ਸੰਕਟ ਹੋਰ ਵੀ ਗਹਿਰਾ ਹੈ, ਜਿਸ ਕਰਕੇ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਦੇਣ ਲਈ ਵੀ ਵਾਧੂ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ