ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਝਿਊਰਹੇੜੀ ਵਿੱਚ ਲਾਇਆ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਹਾਲੀ ਕੌਮਾਂਤਰੀ ਏਅਰਪੋਰਟ ਦੀ ਜੂਹ ਵਸਦੇ ਪਿੰਡ ਝਿਊਰਹੇੜੀ ਵਿੱਚ ਐਤਵਾਰ ਨੂੰ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਪਿੰਡ ਝਿਊਰਹੇੜੀ ਅਤੇ ਨੇੜਲੇ ਪਿੰਡ ਅਲੀਪੁਰ ਦੇ ਪੋਲਿੰਗ ਬੂਥ ਦੀਆਂ 1036 ਵੋਟਾਂ ’ਚੋਂ 280 ਵੋਟਰਾਂ ਦੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕੀਤਾ ਗਿਆ। ਜਿਸ ਵਿੱਚ ਪਿੰਡ ਝਿਊਰਹੇੜੀ ਦੇ 45 ਫੀਸਦੀ ਲੋਕਾਂ ਨੇ ਆਪਣੇ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਵਾਇਆ ਗਿਆ।
ਇਸ ਮੌਕੇ ਬਸਪਾ ਆਗੂ ਜਸਵਿੰਦਰ ਸਿੰਘ ਝਿਊਰਹੇੜੀ ਨੇ ਹੋਰਨਾਂ ਵੋਟਰਾਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ਵਿੱਚ ਬੀਐਲਓ ਦੀ ਟੀਮ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਾਂ ਬਣਾਉਣ ਅਤੇ ਮਤਦਾਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਇੱਕ ਵਿਅਕਤੀ ਇੱਕ ਵੋਟ ਦੇ ਨਾਅਰੇ ਨੂੰ ਬਲ ਮਿਲੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵੋਟਰਾਂ ਨੇ ਕਾਫ਼ੀ ਉਤਸ਼ਾਹ ਨਾਲ ਆਪਣੇ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਵਾਇਆ ਗਿਆ। ਬੀਐਲਓ ਨੀਰਜ ਸੇਮਵਾਲ ਨੇ ਸੇਵਾ ਲਿੰਕ ਕਰਨ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…