ਨਸ਼ਿਆਂ ਖ਼ਿਲਾਫ਼ ਮੁਹਿੰਮ: ਮੁਹਾਲੀ ਵਿੱਚ 21 ਹੌਟਸਪੌਟ ਖੇਤਰਾਂ ’ਚ ਚਲਾਇਆ ਸਰਚ ਅਭਿਆਨ

ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਕੇ ਨਸ਼ਾ ਤੇ ਹੋਰ ਸਮਾਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 8 ਜਨਵਰੀ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੇ ਤਹਿਤ ਅਤੇ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਮੁਹਾਲੀ ਵਿੱਚ ਸੋਮਵਾਰ ਨੂੰ ਏਡੀਜੀਪੀ (ਸਾਈਬਰ ਕਰਾਈਮ) ਸ੍ਰੀਮਤੀ ਵੀ ਨੀਰਜਾ ਦੀ ਸੁਪਰਵੀਜ਼ਨ ਹੇਠ ਕੌਰਡਨ ਐਂਡ ਸਰਚ ਅਪਰੇਸ਼ਨ ਚਲਾਇਆ ਗਿਆ। ਐੱਸਐੱਸਪੀ ਸੰਦੀਪ ਗਰਗ ਅਤੇ ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀਐਸਪੀ ਹਰਸਿਮਰਨ ਸਿੰਘ ਬੱਲ ਸਮੇਤ 6 ਹੋਰ ਡੀਐਸਪੀ ਅਤੇ 13 ਥਾਣਿਆਂ ਦੇ ਮੁਖੀਆਂ ਸਮੇਤ ਕਰੀਬ 297 ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ।
ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ 21 ਹੌਟਸਪੌਟ ਖੇਤਰਾਂ ਵਿੱਚ ਕਰੀਬ 293 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ 3 ਮੋਟਰ ਸਾਈਕਲ ਰਾਉਂਡਅੱਪ ਕੀਤੇ ਗਏ। ਇਸ ਤੋਂ ਇਲਾਵਾ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਕਸਾਈਜ਼ ਐਕਟ ਤਹਿਤ ਥਾਣਾ ਜ਼ੀਰਕਪੁਰ ਪਰਚਾ ਦਰਜ ਕਰ ਕੇ ਦੋ ਮੁਲਜ਼ਮ ਗ੍ਰਿਫਤਾਰ ਕੀਤੇ ਗਏ ਅਤੇ 24 ਬੋਤਲਾਂ ਨਾਜਾਇਜ਼ ਸ਼ਰਾਬ ਅੰਗਰੇਜ਼ੀ ਸਮੇਤ ਇੱਕ ਹਰਿਆਣਾ ਨੰਬਰ ਦੀ ਸੈਂਟਰੋ ਕਾਰ ਬਰਾਮਦ ਕੀਤੀ ਗਈ। ਇੰਜ ਹੀ ਖਰੜ ਸਿਟੀ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਕੇ 1 ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਕੋਲੋਂ 300 ਗਰਾਮ ਗਾਂਜਾ ਬਰਾਮਦ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…