Share on Facebook Share on Twitter Share on Google+ Share on Pinterest Share on Linkedin ਉਮੀਦਵਾਰਾਂ ਵੱਲੋਂ ਸ਼ਰੇਆਮ ਉਡਾਈਆਂ ਜਾ ਰਹੀਆਂ ਨੇ ਚੋਣ ਜਾਬਤੇ ਦੀਆਂ ਧੱਜੀਆਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਜਨਵਰੀ: ਚੋਣ ਕਮਿਸ਼ਨ ਵੱਲੋਂ ਆਪਣੀ ਬਾਜ ਅੱਖ ਨਾਲ ਉਮੀਦਵਾਰਾਂ ਦੀਆਂ ਗਤੀਵਿਧੀਆਂ ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਉਮੀਦਵਾਰ ਦੇ ਸਮਰਥਕਾਂ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਸਰੇਆਮ ਧੱਜੀਆਂ ਉਡਾਈਆ ਜਾ ਰਹੀਆਂ ਹਨ ਜਿਸ ਦੀ ਮਿਸ਼ਾਲ ਸ਼ਹਿਰ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਜਗਮੋਹਨ ਸਿੰਘ ਕੰਗ, ਅਕਾਲੀ ਭਾਜਪਾ ਦੇ ਉਮੀਦਵਾਰ ਰਣਜੀਤ ਗਿੱਲ ਅਤੇ ‘ਆਪ’ ਦੇ ਉਮੀਦਵਾਰ ਕੰਵਰ ਸੰਧੂ ਦੇ ਹਮਾਇਤੀਆਂ ਸਰਕਾਰੀ ਜਾਇਦਾਦ ਅਤੇ ਧਾਰਮਿਕ ਸਥਾਨਾਂ ਉੱਤੇ ਆਪਣੀ ਪਾਰਟੀ ਦੇ ਇਸ਼ਤਿਹਾਰੀ ਪੋਸਟਰ ਲਗਾਏ ਗਏ ਹਨ। ਜਿਕਰਯੋਗ ਹੈ ਕਿ ਸਮਰਥਕ ਅਪਣੀ ਆਪਣੀ ਪਾਰਟੀ ਦੀ ਜਿੱਤ ਨੂੰ ਲੈਕੇ ਇੰਨੇ ਖੋਏ ਹੋਏ ਹਨ ਕਿ ਉਨ੍ਹਾਂ ਨੇ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਟਿਊਬਲਾਂ, ਮੰਦਿਰਾਂ, ਮਸਜਿਦਾਂ, ਸਾਈਨ ਬੋਰਡਾਂ, ਬਿਜਲੀ ਦੇ ਖੰਬਿਆਂ ਅਤੇ ਟੈਲੀਫੋਨ ਦੇ ਬਕਸਿਆਂ ਤੇ ਪੋਸਟਰ ਲਗਾ ਕੇ ਚੋਣ ਜਾਬਤੇ ਦੀ ਸ਼ਰੇਆਮ ਉਲੰਘਣਾ ਕੀਤੀ। ਜਦਂੋ ਇਸ ਦੇ ਸਬੰਧ ਵਿਚ ਐਸ.ਡੀ.ਐਮ ਖਰੜਂ ਅਮਨਿੰਦਰ ਕੌਰ ਬਰਾੜ ਨਾਲ ਫੋਨ ਤੇ ਗੱਲਬਾਤ ਕੀਤੀ ਤਾ ਉਨ੍ਹਾਂ ਕਿਹਾ ਕਿ ਮੈਂ ਟੀਮ ਭੇਜ ਕੇ ਇਸ ਦੀ ਚੈਕਿੰਗ ਕਰਵਾਵਾਂਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ