Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਪੱਖੀ ਫੈਸਲੇ ਲੈਣਾ ਕਾਂਗਰਸ ਸਰਕਾਰ ਦਾ ਸ਼ਲਾਘਾਯੋਗ ਕਦਮ: ਭੰਗੂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਮਾਰਚ: ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬਣੀ ਕਾਂਗਰਸ ਸਰਕਾਰ ਵੱਲੋਂ ਲੋਕ ਭਲਾਈ ਦੇ ਲਈ ਫੈਸਲੇ ਦੀ ਸਲਾਘਾ ਕਰਦਿਆਂ ਕਿਸਾਨ ਖੇਤ ਮਜਦੂਰ ਸੈਲ ਜਿਲ੍ਹਾ ਮੁਹਾਲੀ ਦੇ ਚੇਅਰਮੈਨ ਬਲਕਾਰ ਸਿੰਘ ਭੰਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਚੁੱਕੇ ਕਦਮਾਂ ਨਾਲ ਦੁਖਦਾਈ ਦੌਰ ’ਚੋਂ ਗੁਜਰ ਰਹੀ ਕਿਸਾਨੀ ਨੂੰ ਰਾਹਤ ਮਿਲੇਗੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਇਸੰਘ ਮੋਦੀ ਨਾਲ ਮੁਲਾਕਤ ਕਰਕੇ ਸੂਬੇ ਲਈ ਮੰਗੇ ਪੈਕਜ ਦੀ ਜਮਕੇ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਿਸਾਨ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਖੇਤ ਮਜਦੂਰ ਸੈਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਦੀ ਅਗਵਾਈ ਵਿਚ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ ਮੁਲਾਕਾਤ ਕਰਦਿਆਂ ਇਨ੍ਹਾਂ ਮਸਲਿਆਂ ਦਾ ਢੁੱਕਵਾਂ ਹੱਲ ਕਰਨ ਦੇ ਸੁਝਾਅ ਦਿੱਤੇ ਜਾਣਗੇ ਤਾਂ ਜੋ ਕਿਸਾਨੀ ਨੂੰ ਬਚਾਇਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ