Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਨੇ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ’ਤੇ ਪ੍ਰਗਟਾਈ ਗੰਭੀਰ ਚਿੰਤਾ ਪੰਜਾਬ ਦੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਤੇ ਵਿਰੋਧੀ ਤਾਕਤਾਂ ਨੂੰ ਮੌਕਾ ਨਾ ਦੇਣ ਦੀ ਕੀਤੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 17 ਫਰਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅੰਦਰ ਧਾਰਮਿਕ ਬੇਅਦਬੀ ਦੀ ਤਾਜ਼ਾ ਘਟਨਾ ਉਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਲੜੀ ਹੇਠ, ਜਿਥੇ ਉਨ੍ਹਾਂ ਨੇ ਪੁਲਿਸ ਨੂੰ ਸਮਾਜ ਵਿਰੋਧੀ ਤਾਕਤਾਂ ਉਪਰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ, ਉਥੇ ਹੀ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਸ਼ਾਂਤੀ ਤੇ ਆਪਸੀ ਏਕਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ਵਿਖੇ ਸਿੱਖਾਂ ਦੇ ਧਾਰਮਿਕ ਗ੍ਰੰਥ ਨੂੰ ਅਪਵਿੱਤਰ ਕਰਨ ਸਬੰਧੀ ਖ਼ਬਰਾਂ ਉਪਰ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਜ਼ਿਲ੍ਹਾ ਪੁਲਿਸ ਨੂੰ ਬਿਨ੍ਹਾ ਦੇਰੀ ਦੋਸ਼ੀਆਂ ਨੂੰ ਕਾਬੂ ਕਰਨ ਤੇ ਉਨ੍ਹਾਂ ਨੂੰ ਨਿਆਂ ਦਾ ਸਾਹਮਣਾ ਕਰਵਾਉਣ ਲਈ ਕਿਹਾ ਹੈ, ਤਾਂ ਜੋ ਘਟਨਾ ਕਾਰਨ ਤਨਾਅ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਦੇਸ਼ ਅੰਦਰ ਧਾਰਮਿਕ ਬੇਅਦਬੀਆਂ ਦੀਆਂ ਘਟਨਾਵਾਂ ਦਾ ਵੱਧਣਾ ਗੰਭੀਰ ਸਮੱਸਿਆ ਦਾ ਨਤੀਜ਼ਾ ਹੈ ਅਤੇ ਧਾਰਮਿਕ ਅਧਾਰ ਤੇ ਲੋਕਾਂ ਨੂੰ ਵੰਡੇ ਜਾਣ ਦਾ ਸੂਚਕ ਹੈ, ਜਿਸਨੂੰ ਬਾਦਲ ਅਗਵਾਈ ਵਾਲੇ ਅਕਾਲੀਆਂ ਵੱਲੋਂ ਵਿਧਾਨ ਸਭਾ ਚੋਣਾਂ ਲਈ ਨਿਰਾਸ਼ਾ ਹੇਠ ਹਵਾ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਲੜੀ ਹੇਠ, ਅਕਾਲੀ ਇਨ੍ਹਾਂ ਕੋਸ਼ਿਸ਼ਾਂ ਦੇ ਬਾਵਜੂਦ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਵਿੱਚ ਨਾਕਾਮ ਰਹੇ। ਇਥੇ ਜ਼ਾਰੀ ਇਕ ਬਿਆਨ ਵਿੱਚ, ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਿਲ ਪਾਏ ਜਾਣ ਵਾਲੇ ਹਰੇਕ ਵਿਅਕਤੀ ਨੂੰ ਜੇਲ੍ਹ ਭੇਜਣ ਸਬੰਧੀ ਆਪਣਾ ਚੋਣਾਂ ਤੋਂ ਪਹਿਲਾਂ ਦਾ ਵਾਅਦਾ ਇਕ ਵਾਰ ਫਿਰ ਤੋਂ ਦੁਹਰਾਇਆ ਹੈ, ਜਿਹੜੀਆਂ ਘਟਨਾਵਾਂ 2015 ਵਿੱਚ ਬਰਗਾੜੀ ਵਿੱਚ ਬੇਅਦਬੀ ਤੋਂ ਸ਼ੁਰੂ ਹੋਈਆਂ ਸਨ ਅਤੇ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕੀਤੀ ਗਈ ਬੇਕਾਰਨ ਫਾਇਰਿੰਗ ਦੇ ਚਲਦਿਆਂ ਦੋ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ। ਕੈਪਟਨ ਅਮਰਿੰਦਰ ਨੇ ਵਾਅਦਾ ਕੀਤਾ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ ਤੇ ਉਹ ਪੁਖਤਾ ਕਰਨਗੇ ਕਿ ਅਜਿਹੇ ਮਾਮਲਿਆਂ ‘ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੂਬੇ ਅੰਦਰ ਆਪਸੀ ਏਕਤਾ ਤੇ ਭਾਈਚਾਰਾ ਕਾਇਮ ਰੱਖਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ, ਅਤੇ ਲੋਕਾਂ ਨੂੰ ਵਿਸ਼ੇਸ਼ ਹਿੱਤਾਂ ਹੇਠ ਪੰਜਾਬ ਦੀ ਮਜ਼ਬੂਤ ਸਮਾਜਿਕ ਬਨਾਵਟ ਨੂੰ ਤੋੜਨ ਲਈ, ਹਿੰਸਾ ਨੂੰ ਭੜਕਾਉਣ ਹਿੱਤ ਜਾਣਬੁਝ ਕੇ ਕੀਤੇ ਜਾ ਰਹੇ ਅਜਿਹੇ ਕੰਮਾਂ ਤੇ ਨਾ ਭੜਕਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਨੇ ਬਾਦਲ ਅਗਵਾਈ ਵਾਲੀ ਸ੍ਰੋਅਦ ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਿਸ਼ੇਸ਼ ਹਿੱਤਾਂ ਨੂੰ ਵਾਧਾ ਦੇਣ ਵਾਸਤੇ ਸੂਬੇ ਅੰਦਰ ਤਨਾਅ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੇ ਵਰ੍ਹਦਿਆਂ, ਚੇਤਾਵਨੀ ਦਿੱਤੀ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਸਿਰ ਚੁੱਕਣ ਅਤੇ ਸੂਬੇ ਦੀ ਕਮਜ਼ੋਰ ਪ੍ਰਸ਼ਾਸਨਿਕ ਤੇ ਕਾਨੂਨ ਵਿਵਸਥਾ ਦੀ ਦੁਰਵਰਤੋਂ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ