ਕੈਪਟਨ ਸਰਕਾਰ ਰਾਜ ਦੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕਰੇਗੀ: ਜੈਲਦਾਰ ਚੈੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਮਾਰਚ:
ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਕਾਂਗਰਸ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪਹਿਲ ਦੇ ਅਧਾਰ ਤੇ ਪੂਰੇ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ਤੇ ਕੈਪਟਨ ਅਮਰਿੰਦਰ ਸਿੰਘ ਖਰਾ ਉਤਰਨਗੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਚੇਅਰਮੈਨ ਕਿਸਾਨ ਮਜਦੂਰ ਸੈਲ ਜਿਲ੍ਹਾ ਰੋਪੜ ਨੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਹਰੇਕ ਘਰ ਵਿਚ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਨੌਜੁਆਨ ਵਰਗ ਨੂੰ ਰੁਜਗਾਰ ਦਿੱਤਾ ਜਾ ਸਕੇ। ਜੈਲਦਾਰ ਚੈੜੀਆਂ ਨੇ ਕਿਹਾ ਕਿ ਸ਼ਗਨ ਸਕੀਮ, ਨੌਜੁਆਨਾਂ ਨੂੰ ਸਮਾਰਟ ਫੋਨ ਦੇਣ ਸਮੇਤ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਕੈਪਟਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਬਕਾਇਦਾ ਰੂਪਰੇਖਾ ਤਿਆਰ ਕੀਤੀ ਜਾ ਰਹੀ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ ਮੰਤਰੀ ਬਣਨ, ਚਰਨਜੀਤ ਸਿੰਘ ਚੰਨੀ ਨੂੰ ਸਿਖਿਆ ਮੰਤਰੀ ਬਣਨ, ਨਵਜੋਤ ਸਿੰਘ ਸਿੱਧੂ ਨੂੰ ਸਥਾਨਕਾਂ ਸਰਕਾਰਾਂ ਵਿਭਾਗ ਦਾ ਮੰਤਰੀ ਬਣਨ ਅਤੇ ਹੋਰਨਾਂ ਮੰਤਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਉਦੇ ਕੁਮਾਰ, ਅਕਾਸ਼ ਕੁਮਾਰ, ਭਾਈ ਗੁਰਪ੍ਰੀਤ ਸਿੰਘ ਭੱਟੀ, ਦਿਨੇਸ਼ ਗੌਤਮ, ਦਵਿੰਦਰ ਸਿੰਘ, ਫੌਜੀ ਕੁਰਾਲੀ, ਬਿੱਲਾ ਕੁਰਾਲੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…