Share on Facebook Share on Twitter Share on Google+ Share on Pinterest Share on Linkedin ???????????????????????????????????? ਕੈਪਟਨ ਅਮਰਿੰਦਰ ਸਿੰਘ ਨੇ ਸੰਭਾਲੀ 26ਵੇਂ ਮੁੱਖ ਮੰਤਰੀ ਵਜੋਂ ਪੰਜਾਬ ਦੀ ਕਮਾਂਡ ਨਵੀਂ ਸਰਕਾਰ ਵਿੱਚ 7 ਕੈਬਨਿਟ ਮੰਤਰੀਆਂ ਤੇ 2 ਮਹਿਲਾ ਰਾਜ ਮੰਤਰੀਆਂ ਨੇ ਵੀ ਚੁੱਕੀ ਆਪਣੇ ਅਹੁਦੇ ਦੀ ਸਹੁੰ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਟਵੀਟ ਕਰਕੇ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਮਾਰਚ: ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਮੌਜ਼ੂਦਗੀ ਦੌਰਾਨ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੈਪਟਨ ਅਮਰਿੰਦਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ 9 ਮੈਂਬਰਾਂ ਨੂੰ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵੱਲੋਂ ਇੱਥੇ ਪੰਜਾਬ ਭਵਨ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਕ ਸਧਾਰਨ ਪਰ ਬਹੁਤ ਸ਼ਾਨਦਾਰ ਸਮਾਰੋਹ ਦੌਰਾਨ ਗੁਪਤਤਾ ਤੇ ਨਿਸ਼ਠਾ ਦੀ ਸਹੁੰ ਚੁਕਾਈ ਗਈ। ਇਸ ਦਿਸ਼ਾ ਵਿੱਚ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਕੰਮਕਾਜ ਸੰਭਾਲਣ ਵਾਲੇ ਕੈਪਟਨ ਅਮਰਿੰਦਰ ਵੱਲੋਂ ਮੰਤਰੀ ਮੰਡਲ ਵਿੱਚ ਸੱਤ ਕੈਬਨਿਟ ਮੰਤਰੀਆਂ ਅਤੇ ਦੋ ਰਾਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਅਹੁਦੇ ਦੀ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਨਵੇਂ ਚੁਣੇ ਗਏ ਵਿਧਾਇਕ ਬ੍ਰਹਮ ਮੋਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ ਤੇ ਚਰਨਜੀਤ ਸਿੰਘ ਚੰਨੀ ਸ਼ਾਮਿਲ ਰਹੇ, ਜਦਕਿ ਅਰੂਨਾ ਚੌਧਰੀ ਤੇ ਰਜੀਆ ਸੁਲਤਾਨਾ ਵੱਲੋਂ ਸੁਤੰਤਰ ਚਾਰਜ ਸਮੇਤ ਰਾਜ ਮੰਤਰੀਆਂ ਵਜੋਂ ਸਹੁੰ ਚੁੱਕੀ ਗਈ। ਕੈਪਟਨ ਅਮਰਿੰਦਰ ਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਵੱਲੋਂ ਈਸ਼ਵਰ ਦੇ ਨਾਂਮ ’ਤੇ ਅਹੁਦੇ ਦੀ ਸਹੁੰ ਚੁੱਕੀ ਲਈ ਅਤੇ, ਸਹੁੰ ਚੁੱਕਣ ਤੋਂ ਉਨ੍ਹਾਂ ਨੇ ਸਹੁੰ ਫਾਰਮ ’ਤੇ ਹਸਤਾਖਰ ਕੀਤੇ, ਜਿਨ੍ਹਾਂ ’ਤੇ ਰਾਜਪਾਲ ਵੱਲੋਂ ਕਾਉਂਟਰ ਸਾਈਨ ਕੀਤੇ ਗਏ। ਸੂਬੇ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਵੱਲੋਂ ਸਮਾਰੋਹ ਦਾ ਸੰਚਾਲਨ ਕੀਤਾ ਗਿਆ, ਜਿਸ ’ਚ ਕੈਪਟਨ ਅਮਰਿੰਦਰ ਦੇ ਪਰਿਵਾਰਿਕ ਮੈਂਬਰਾਂ, ਮਿੱਤਰਾਂ ਤੇ ਰਿਸ਼ਤੇਦਾਰਾਂ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਾਥੀਆਂ ਤੇ ਕਈ ਮੁੱਖ ਸਿਆਸਤਦਾਨਾਂ ਤੇ ਪਤਵੰਤੇ ਵਿਅਕਤੀਆਂ ਤੋਂ ਬਗੈਰ, ਸਮਾਜ ਦੇ ਵੱਖ ਵੱਖ ਵਰਗਾਂ ਨਾਲ ਸਬੰਧਤ ਬਹੁਤ ਸਾਰੀਆਂ ਅਹਿਮ ਸਖਸ਼ੀਅਤਾਂ ਸ਼ਾਮਿਲ ਹੋਈਆਂ। ਏ.ਆਈ.ਸੀ.ਸੀ ਮੀਤ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ, ਬਹੁਤ ਸਾਰੇ ਪਾਰਟੀ ਆਗੂਆਂ ’ਚ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭਦਰ ਸਿੰਘ, ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ, ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ, ਕਪਿਲ ਸਿੱਬਲ, ਅਨੰਦ ਸ਼ਰਮਾ, ਪਵਨ ਬਾਂਸਲ, ਆਸ਼ਾ ਕੁਮਾਰੀ, ਸਚਿਨ ਪਾਇਲਟ, ਹਰੀਸ਼ ਚੌਧਰੀ, ਅਸ਼ਵਨੀ ਕੁਮਾਰ, ਰਾਜ ਬੱਬਰ, ਅਸ਼ੋਕ ਤੰਵਰ ਤੇ ਅਜੈ ਮਾਕਨ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਸਮੇਤ ਸਾਬਕਾ ਕੇਂਦਰੀ ਮੰਤਰੀ ਨਟਵਰ ਸਿੰਘ ਤੇ ਪਰਨੀਤ ਕੌਰ ਵੱਲੋਂ ਸਹੁੰ ਚੁੱਕ ਸਮਾਰੋਹ ਦੀ ਸ਼ੋਭਾ ਵਧਾਈ ਗਈ। ਕਾਂਗਰਸੀ ਆਗੂਆਂ ਨੇ ਪੰਜਾਬ ਅੰਦਰ ਸੱਤਾ ਦੇ ਬਦਲਾਅ ਨੂੰ ਇਕ ਇਤਿਹਾਸਿਕ ਮੌਕਾ ਕਰਾਰ ਦਿੰਦਿਆਂ, ਇਸ ਦਾ ਸਵਾਗਤ ਕੀਤਾ, ਜਿਹੜਾ ਸੂਬੇ ਦੇ ਭਵਿੱਖ ਨੂੰ ਬਦਲ ਦੇਵੇਗਾ ਤੇ ਇਸਦੇ ਅਸਲੀ ਸਨਮਾਨ ਨੂੰ ਮੁੜ ਜਿਉਂਦਾ ਕਰੇਗਾ। ਇਸ ਦੌਰਾਨ ਕਈ ਸੀਨੀਅਰ ਸੰਪਾਦਕਾਂ ਤੇ ਪੱਤਰਕਾਰਾਂ ਸਮੇਤ ਮੀਡੀਆ ਮੁਖੀ ਵੀ ਮੌਜ਼ੂਦ ਰਹੇ। ਇਨ੍ਹਾਂ ’ਚ ਜੀ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਸੰਸਦ ਮੈਂਬਰ ਡਾ. ਸੁਭਾਸ਼ ਚੰਦਰਾ, ਆਈ.ਟੀ.ਵੀ ਦੇ ਚੇਅਰਮੈਨ ਵਿਨੋਦ ਸ਼ਰਮਾ ਤੋਂ ਇਲਾਵਾ, ਨਾਮੀ ਪੱਤਰਕਾਰ ਵੀਰ ਸੰਘਵੀ, ਹਿੰਦੋਸਤਾਨ ਟਾਈਮਜ਼ ਦੇ ਸੀਨੀਅਰ ਰੈਜੀਡੇਂਟ ਐਡੀਟਰ ਰਮੇਸ਼ ਵਿਨਾਇਕ, ਟਾਈਮਜ਼ ਆਫ ਇੰਡੀਆ ਦੇ ਰੈਜੀਡੇਂਟ ਐਡੀਟਰ ਰੋਬਿਨ ਡੇਵਿਡ ਤੇ ਇੰਡੀਅਨ ਐਕਸਪ੍ਰੈਸ ਦੀ ਰੈਜੀਡੇਂਟ ਐਡੀਟਰ ਨਿਰੁਪਮਾ ਸੁਬ੍ਰਹਮਨਿਅਨ ਸ਼ਾਮਿਲ ਰਹੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ’ਤੇ ਟਵੀਟ ਕਰਕੇ ‘‘ਪੰਜਾਬ ਦੇ ਵਿਕਾਸ ਲਈ ਕੰਮ ਕਰਨ ਵਾਸਤੇ ਬਹੁਤ ਸਾਰੀਆਂ’’ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ, ਜਿਨ੍ਹਾਂ ਨੇ ਨਤੀਜ਼ਿਆਂ ਦੇ ਐਲਾਨ ਵਾਲੇ ਦਿਨ ਵੀ ਉਨ੍ਹਾਂ ਨੂੰ ਫੋਨ ’ਤੇ ਮੁਬਾਰਕਬਾਦ ਦਿੱਤੀ ਸੀ ਜਿਸ ’ਤੇ, ਮੁੱਖ ਮੰਤਰੀ ਨੇ ਜਵਾਬੀ ਟਵੀਟ ਰਾਹੀਂ ਆਪਣੇ ਵੱਲੋਂ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ