nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ 17 ਨਵੰਬਰ ਨੂੰੰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 16 ਨਵੰਬਰ:
ਸੂਬੇ ਵਿੱਚ ਮੈਗਾ ਮਿਲਕ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ ਲਈ ਮਿਲਕਫੈਡ ਦੀ ਹਰ ਸੰਭਵ ਮਦਦ ਕਰਨ ਦੇ ਆਪਣੇ ਚੋਣਾਵੀ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਬੱਸੀ ਪਠਾਣਾ ਵਿਖੇ 17 ਨਵੰਬਰ ਨੂੰ ਇਕ ਰਾਜ ਪੱਧਰੀ ਸਮਾਰੋਹ ਦੌਰਾਨ ਵੇਰਕਾ ਮੈਗਾ ਡੇਅਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਨੀਂਹ ਪੱਥਰ ਸਮਾਗਮ 65ਵੇਂ ਸਹਿਕਾਰਤਾ ਹਫ਼ਤੇ ਦਾ ਅਹਿਮ ਹਿੱਸਾ ਹੋਵੇਗਾ ਜਿਸਦਾ ਮੁੱਖ ਵਿਸ਼ਾ ਸਹਿਕਾਰੀ ਸੰਸਥਾਵਾਂ ਰਾਹੀਂ ਬਰਾਂਡ ਈਮੇਜ ਬਣਾਉਣਾ ਅਤੇ ਗੁਣਵੱਤਾ ‘ਚ ਵਾਧਾ ਕਰਨਾ ਹੈ। ਉਨ•ਾਂ ਇਹ ਵੀ ਦੱਸਿਆ ਕਿ ਬੱਸੀ ਪਠਾਣਾ ਵਿਖੇ ਇਹ ਵੇਰਕਾ ਮੈਗਾ ਡੇਅਰੀ 25 ਏਕੜ ਦੇ ਰਕਬੇ ਵਿੱਚ ਸਥਾਪਿਤ ਕੀਤੀ ਜਾਵੇਗੀ ਅਤੇ ਦੁੱਧ ਦੀ ਗੁਣਵੱਤਾ ਸਬੰਧੀ ਇਕ ਮੈਗਾ ਡੇਅਰੀ ਵੀ ਸਥਾਪਿਤ ਕੀਤੀ ਜਾਵੇਗੀ ਜੋ ਕਿ ਇਕ ਵਾਰ ਪੂਰੀ ਤਰ•ਾਂ ਚਾਲੂ ਹੋਣ ਉÎੱਤੇ ਪ੍ਰਤੀਦਿਨ 11 ਲੱਖ ਲੀਟਰ ਦੁੱਧ ਨੂੰ ਪ੍ਰੋਸੈਸ ਕਰੇਗੀ।
ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਮਿਲਕਫੈਡ ਨੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਵਿੱਚ ਹਮੇਸ਼ਾ ਹੀ ਅਹਿਮ ਯੋਗਦਾਨ ਪਾਇਆ ਹੈ ਅਤੇ ਸਹਿਕਾਰਤਾ ਖੇਤਰ ਦੀ ਇਕ ਮੋਹਰੀ ਸੰਸਥਾ ਹੋਣ ਦੇ ਨਾਤੇ ਹਮੇਸ਼ਾ ਹੀ ਕਿਸਾਨੀ ਦੀ ਬਾਂਹ ਫੜੀ ਹੈ।

Load More Related Articles
Load More By Nabaz-e-Punjab
Load More In Development and Work

Check Also

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਚੀਮਾ ਵਿੱਤ ਮੰਤਰੀ ਹਰਪਾਲ ਚ…