Share on Facebook Share on Twitter Share on Google+ Share on Pinterest Share on Linkedin ਪਿੰਡ ਬਲੌਂਗੀ ਵਿੱਚ ਕੈਪਟਨ ਸਿੱਧੂ ਨੇ ਕੀਤੀ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਿਸਾਨਾਂ ਦੇ ਹੱਕ ਵਿੱਚ ਕੁਰਕੀ ਅਤੇ ਕਰਜ਼ਾ ਮੁਕਤੀ ਤੋਂ ਕਾਂਗਰਸ ਸਰਕਾਰ ਨੇ ਆਪਣੇ ਹੱਥ ਖੜੇ ਕੀਤੇ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਜੂਹ ਵਿੱਚ ਵਸਦੇ ਕਸਬਾ ਨੁਮਾ ਪਿੰਡ ਬਲੌਂਗੀ ਵਿੱਚ ਅਕਾਲੀ ਦਲ ਦੇ ਵਰਕਰਾਂ ਨਾਲ ਮੀਟਿੰਗ ਕਰਕੇ ਸਾਬਕਾ ਸੀਨੀਅਰ ਆਈਏਐਸ ਅਧਿਕਾਰੀ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਪਹਿਲਾਂ ਵਾਂਗ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਆ। ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਬਕਾ ਡਿਪਟੀ ਕਮਿਸ਼ਨਰ ਮੁੜ ਤੋਂ ਮੁਹਾਲੀ ਹਲਕੇ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਵਰਕਰਾਂ ਦੀ ਲਾਮਬੰਦੀ ਕਰਦਿਆਂ ਉਨ੍ਹਾਂ ਨੂੰ ਹੁਣੇ ਤੋਂ ਲੋਕ ਸਭਾ ਦੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟ ਜਾਣ ਲਈ ਵੀ ਕਿਹਾ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਲੋਕ ਕਾਂਗਰਸ ਦੇ ਡੇਢ ਮਹੀਨੇ ਤੋਂ ਸ਼ਾਸਨ ਤੋਂ ਅੱਕਣੇ ਸ਼ੁਰੂ ਹੋ ਗਏ ਹਨ ਅਤੇ ਲੋਕ ਹੁਣ ਫਿਰ ਤੋਂ ਅਕਾਲੀ ਭਾਜਪਾ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਚੋਣਾਂ ਵਿੱਚ ਕੀਤੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਕਿਸਾਨਾਂ ਦੇ ਹੱਕ ਵਿੱਚ ਕੁਰਕੀ ਅਤੇ ਕਰਜ਼ਾ ਮੁਕਤੀ ਤੋਂ ਵੀ ਸਰਕਾਰ ਨੇ ਹੱਥ ਖੜੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਪਹਿਲੇ ਪੜਾਅ ਵਿੱਚ ਸੂਬੇ ਵਿੱਚ ਲੁੱਟ ਖੋਹ ਅਤੇ ਖੂੰਨੀ ਸਿਆਸੀ ਬਦਲਾਖੋਰੀ ਦਾ ਦੌਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਦੇ ਲੋਕ ਦਹਿਸ਼ਤ ਦੇ ਸਾਏ ਵਿੱਚ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਬਨੂੜ-ਰਾਜਪੁਰਾ ਨੈਸ਼ਨਲ ਹਾਈਵੇਟ ਉੱਤੇ ਦਿਨ ਦਿਹਾੜੇ ਬੈਂਕ ਦੀ ਕੈਸ਼ ਵੈਨ ਨੂੰ ਲੁੱਟਣਾ ਅਤੇ ਫਿਰੋਜ਼ਪੁਰ ਵਿੱਚ ਅਕਾਲੀ ਆਗੂ ਪਿਓ-ਪੁੱਤਰ ਦਾ ਕਤਲ ਸਮੇਤ ਹੋਰ ਅਪਰਾਧਿਕ ਘਟਨਾਵਾਂ ਨੇ ਰਾਜ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨਚਿੰਨ ਲਗਾ ਦਿੱਤਾ ਹੈ। ਇਸ ਮੌਕੇ ਸੀਨੀਅਰ ਯੂਥ ਆਗੂ ਫਤਹਿ ਸਿੰਘ ਸਿੱਧੂ, ਪ੍ਰਿੰਸੀਪਲ ਪਲਵਿੰਦਰ ਸਿੰਘ, ਪੰਚ ਕ੍ਰਿਸ਼ਨ ਕੁਮਾਰ ਬਾਲਾ, ਰਿਲਾਇੰਸ ਕੰਪਨੀ ਦੇ ਕਾਰੋਬਾਰੀ ਰਜਿੰਦਰ ਕੁਮਾਰ ਬੰਸਲ, ਜਤਿੰਦਰ ਸਿੰਘ, ਮਨਜੀਤ ਸਿੰਘ, ਗੁਨੀਤ ਕੰਵਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ