ਨੌਕਰੀਆਂ ਦੇਣ ਦੀ ਥਾਂ ਰੁਜਗਾਰ ਖੋਹਣ ਲੱਗੀ ਕੈਪਟਨ ਸਰਕਾਰ: ਪਰਮਜੀਤ ਕਾਹਲੋਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਕੈਪਟਨ ਸਰਕਾਰ ਨੇ ਚੋਣਾਂ ਤੋੱ ਪਹਿਲਾਂ ਪੰਜਾਬੀਆਂ ਨਾਲ ਹਰ ਘਰ ਰੁਜਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਦਿਆਂ ਹੀ ਇਸ ਸਰਕਾਰ ਨੇ ਮੁਲਜ਼ਮਾਂ ਨੂੰ ਨੌਕਰੀਆਂ ਤੋਂ ਕੱਢਣਾ ਹੀ ਸ਼ੁਰੂ ਕਰ ਦਿੱਤਾ ਹੈ। ਇਹ ਵਿਚਾਰ ਪਰਮਜੀਤ ਸਿੰਘ ਕਾਹਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਨੇ ਇਕ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਸ੍ਰੀ ਕਾਹਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਅਨੇਕਾਂ ਡਾਟਾ ਅਪਰੇਟਰਾਂ ਨੂੰ ਉਹਨਾਂ ਦੇ ਅਹੁਦੇ ਤੋਂ ਫਾਰਗ ਕਰ ਦਿਤਾ ਹੈ ਅਤੇ ਤਨਖਾਹਾਂ ਦੇਣ ਦੀ ਥਾਂ ਨੌਕਰੀ ਤੋੱ ਹੀ ਕੱਢ ਦਿੱਤਾ ਹੈ। ਇਸ ਤਰ੍ਹਾਂ ਕੈਪਟਨ ਸਰਕਾਰ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਤੋਂ ਮੁਕਰ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਉਪਰ ਹੀ ਫੇਲ ਸਾਬਤ ਹੋ ਰਹੀ ਜਿਸ ਤੋਂ ਆਮ ਲੋਕ ਨਿਰਾਸ਼ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਮੌਕੇ ਅਕਾਲੀ ਦਲ ਨੂੰ ਬਦਨਾਮ ਕਰਕੇ ਸੱਤਾ ਵਿੱਚ ਆਈ ਹੈ, ਜਦੋਂ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੱਖਾਂ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿਤੀਆਂ ਸਨ ਪਰ ਕਾਂਗਰਸ ਸਰਕਾਰ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…