ਸੀਜੀਸੀ ਲਾਂਡਰਾਂ ਕਾਲਜ ਨੇੜੇ ਕਾਰ ਸਵਾਰਾਂ ਨੂੰ ਘੇਰ ਹਮਲਾ, 10 ਹਮਲਾਵਰਾਂ ਦੇ ਖ਼ਿਲਾਫ਼ ਕੇਸ ਦਰਜ, ਜਾਂਚ ਸ਼ੁਰੂ

ਨਿਊਜ਼ ਡੈਸਕ ਸਰਵਿਸ
ਮੁਹਾਲੀ, 6 ਦਸੰਬਰ
ਲਾਂਡਰਾਂ-ਬਨੂੜ ਹਾਈਵੇਅ ’ਤੇ ਸਥਿਤ ਸੀਜੀਸੀ ਕਾਲਜ ਦੇ ਨੇੜੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚ ਵਿਆਹ ਪਾਰਟੀ ਤੋਂ ਵਾਪਸ ਆਪਣੇ ਘਰ ਜਾ ਰਹੇ ਇਨੋਵਾ ਕਾਰ ਨੂੰ ਰਸਤੇ ਵਿੱਚ ਘੇਰ ਕੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜਖ਼ਮੀ ਕਰ ਦਿੱਤਾ ਅਤੇ ਹਵਾਈ ਫਾਇਰ ਵੀ ਕੀਤੇ। ਦੱਸਿਆ ਗਿਆ ਹੈ ਕਿ ਹਮਲਾਵਰਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 3 ਦਸੰਬਰ ਨੂੰ ਸਤਵੀਰ ਸਿੰਘ ਵਾਸੀ ਪਿੰਡ ਬੜੀ ਆਪਣੇ ਚਾਚੇ ਦੇ ਲੜਕੇ ਮੱਖਣ ਸਿੰਘ ਅਤੇ ਗੁਰਬੀਰ ਸਿੰਘ ਨਾਲ ਇਨੋਵਾ ਕਾਰ ਵਿੱਚ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਵਿੱਚ ਲਾਂਡਰਾਂ ਨਜ਼ਦੀਕ ਇੱਕ ਮੈਰਿਜ ਪੈਲੇਸ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਵਿਆਹ ਤੋਂ ਵਾਪਿਸੀ ਵੇਲੇ ਸ਼ਾਮ ਕਰੀਬ ਸਾਢੇ ਕੁ ਪੰਜ ਵਜੇ ਸੀਜੀਸੀ ਲਾਂਡਰਾਂ ਨੇੜੇ ਸੜਕ ਵਿਚਕਾਰ ਇੰਡੈਵਰ ਗੱਡੀ ਖੜ੍ਹੀ ਸੀ ਜਿਸ ਦੇ ਆਲੇ ਦੁਆਲੇ ਕਰੀਬ ਅੱਧਾ ਦਰਜਨ ਨਕਾਬਪੋਸ਼ ਲੜਕੇ ਤਲਵਾਰਾਂ, ਕਿਰਚਾਂ ਅਤੇ ਪਿਸਤੌਲਾਂ ਲੈ ਕੇ ਖੜ੍ਹੇ ਹੋਏ ਸਨ। ਇਨ੍ਹਾਂ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ਨੂੰ ਘੇਰ ਲਿਆ ’ਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਹਮਲਾਵਰਾਂ ਨੇ ਸਤਵੀਰ ਸਿੰਘ ਉਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਅਤੇ ਹਵਾਈ ਫ਼ਾਇਰ ਕਰਨੇ ਸ਼ੁਰੂ ਕਰ ਦਿੱਤੇ। ਆਪਣੀ ਜਾਨ ਬਚਾਉਂਦੇ ਹੋਏ ਉਨ੍ਹਾਂ ਰਾਤ ਦੇ ਹਨ੍ਹੇਰੇ ਦਾ ਫ਼ਾਇਦਾ ਲੈ ਕੇ ਖੇਤਾਂ ਵਿੱਚ ਭੱਜ ਕੇ ਜਾਨ ਬਚਾਈ। ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਅਤੇ ਜਖ਼ਮੀ ਹਾਲਤ ਵਿੱਚ ਸਤਵੀਰ ਨੂੰ ਮੋਹਾਲੀ ਦੇ ਸੈਕਟਰ 71 ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ।
ਇਸ ਸਬੰਧੀ ਸੰਪਰਕ ਕਰਨ ’ਤੇ ਸੋਹਾਣਾ ਥਾਣੇ ਦੇ ਐਸਐਚਓ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਵਿਅਕਤੀਆਂ ਹਰਜਿੰਦਰ ਸਿੰਘ ਉਰਫ਼ ਲਾਲਾ ਨਿਵਾਸੀ ਪਿੰਡ ਮਾਣਕ ਮਾਜਰਾ, ਵਰਿੰਦਰ ਪੂਨੀਆ ਅਤੇ ਜੋਧ ਸਿੰਘ ਪੂਨੀਆਂ ਸਮੇਤ ਸੱਤ ਹੋਰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 307, 341, 323, 427, 506, 148, 149 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂਕਰ ਦਿੱਤੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ

ਸੈਕਟਰ-77 ਵਿੱਚ 1 ਕਰੋੜ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ 4 ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਹੋਏ ਸ…