nabaz-e-punjab.com

ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਦੇ ਜੀਐਸਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਕਾਬੂ

ਨਬਜ਼-ਏ-ਪੰਜਾਬ, ਮੁਹਾਲੀ, 2 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫ਼ਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀਐਸਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮੁਲਜ਼ਮ ਸੈਮੀ ਧੀਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਪਿਛਲੇ ਪੰਜ ਸਾਲ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਡਰਦਾ ਹੋਇਆ ਫਰਾਰ ਚੱਲ ਰਿਹਾ ਸੀ। ਇਸ ਸਬੰਧੀ ਪਹਿਲਾਂ 5 ਜੁਲਾਈ 2018 ਨੂੰ ਧਾਰਾ 420, 120-ਬੀ ਅਤੇ ਜੀਐਸਟੀ ਐਕਟ 2017 ਦੀ ਧਾਰਾ 132 (1) ਤਹਿਤ ਥਾਣਾ ਮੰਡੀ ਗੋਬਿੰਦਗੜ੍ਹ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੁਹਾਲੀ ਨੂੰ ਸੌਂਪੀ ਗਈ।
ਵਿਜੀਲੈਂਸ ਅਨੁਸਾਰ ਉਕਤ ਮਾਮਲੇ ਦੇ ਸੈਮੀ ਧੀਮਾਨ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਹੋਰਨਾਂ ਮੁਲਜ਼ਮਾਂ ਵੱਲੋਂ ਆਪਸੀ ਮਿਲੀਭੁਗਤ ਕਰਕੇ ਜਾਅਲੀ ਫ਼ਰਮਾਂ ਅਤੇ ਜਾਅਲੀ ਬਿੱਲ ਤਿਆਰ ਕਰਕੇ ਅਤੇ ਅੱਗੇ ਇਹ ਜਾਅਲੀ ਬਿੱਲ ਮੰਡੀ ਗੋਬਿੰਦਗੜ੍ਹ ਅਤੇ ਲੁਧਿਆਣਾ ਦੀਆਂ ਫ਼ਰਮਾਂ ਨੂੰ ਵੇਚ ਕੇ ਜੀਐਸਟੀ ਚੋਰੀ ਕੀਤਾ ਜਾਂਦਾ ਸੀ। ਇਸ ਤਰ੍ਹਾਂ ਮੁਲਜ਼ਮਾਂ ਨੇ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਮੁਲਜ਼ਮ ਸੈਮੀ ਧੀਮਾਨ ਕਾਫ਼ੀ ਲੰਮੇ ਸਮੇਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਡਰਦਾ ਹੋਇਆ ਰੂਪੋਸ਼ ਹੋ ਗਿਆ ਸੀ, ਜਿਸ ਨੂੰ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੁਹਾਲੀ ਦੇ ਇੰਸਪੈਕਟਰ ਸੁਖਜਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਸੈਮੀ ਧੀਮਾਨ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਰਿਮਾਂਡ ਪੁਲੀਸ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਵਿਜੀਲੈਂਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…