Share on Facebook Share on Twitter Share on Google+ Share on Pinterest Share on Linkedin ਦਿੱਲੀ ਗੁਰਦੁਆਰਾ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੀ ਇੱਕ ਮੀਟਿੰਗ ਬੁੱਧਵਾਰ ਨੂੰ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਮੌਕੇ ਅਕਾਲੀ ਦਲ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਸ੍ਰੀ ਕਾਹਲੋਂ ਨੇ ਆਸ ਪ੍ਰਗਟ ਕੀਤੀ ਕਿ ਆਉਣ ਵਾਲੀ 11 ਮਾਰਚ ਨੂੰ ਵੋਟਾਂ ਦੀ ਗਿਣਤੀ ਦੌਰਾਨ ਵੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਮਿਲੇਗਾ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਲਗਾਤਾਰ ਤੀਜੀ ਵਾਰ ਅਕਾਲੀ ਦਲ ਦੇ ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ। ਇਸ ਮੌਕੇ ਅਕਾਲੀ ਦਲ ਬੀਸੀ ਵਿੰਗ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ, ਸੀਨੀਅਰ ਯੂਥ ਆਗੂ ਪੰਜਾਬ ਸਿੰਘ ਕੰਗ, ਹਰਿੰਦਰ ਸਿੰਘ ਖਹਿਰਾ, ਨਸੀਬ ਸਿੰਘ ਸੰਧੂ, ਜਗਦੀਸ਼ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ, ਤਰਸੇਮ ਸਿੰਘ, ਗੁਰਮੀਤ ਸਿੰਘ, ਡੀ ਐਸ ਢਿੱਲੋਂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ