Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਗਿਆਨ ਜਯੋਤੀ ਇੰਸੀਟਿਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜ਼ੀ, ਫੇਜ਼-2 ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਕੈਂਪਸ ਵਿੱਚ ਲਗਾਏ ਗਏ ਇਕ ਰੋਜ਼ਾ ਇਸ ਯੋਗ ਕੈਂਪ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲੈ ਯੋਗ ਕਰਨ ਦੀ ਅਹਿਮ ਜਾਣਕਾਰੀ ਹਾਸਿਲ ਕੀਤੀ। ਸਭ ਤੋਂ ਪਹਿਲਾਂ ਪ੍ਰਰਿਨਿਆਮ ਅਤੇ ਕਸਰਤ ਕਰਨ ਤੋਂ ਬਾਅਦ ਸਾਰਿਆਂ ਨੂੰ ਯੋਗ ਦੇ ਵੱਖ ਵੱਖ ਆਸਣਾਂ ਤੇ ਉਸਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੈਡੀਟੇਸ਼ਨ ਕਰਦੇ ਹੋਏ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਜੇਕਰ ਉਹ ਯੋਗ ਅਤੇ ਧਿਆਨ ਦੀ ਵਿਧੀ ਨੂੰ ਅਪਣਾਉਣ ਤਾਂ ਨਾ ਸਿਰਫ਼ ਉਨ੍ਹਾਂ ਦੀ ਕੰਮ ਕਰਨ ਦੀ ਕੁਸ਼ਲਤਾ ਵਿਚ ਵਾਧਾ ਹੋਵੇਗਾ ਬਲਕਿ ਪੜਾਈ ਦੌਰਾਨ ਹੋਣ ਵਾਲੇ ਤਣਾਓ ਤੋਂ ਵੀ ਉਨ੍ਹਾਂ ਨੂੰ ਨਿਜਾਤ ਮਿਲੇਗੀ। ਇਸ ਮੌਕੇ ਤੇ ਸਰੀਰਕ ਤੰਦਰੁਸਤੀ, ਹਰ ਯੋਗ ਆਸਣ ਦੇ ਫ਼ਾਇਦੇ ਅਤੇ ਹਰ ਆਸਣ ਨਾਲ ਕਿਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਇਸ ਦੀ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿੱਤੀ ਗਈ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨੂੰ ਯੋਗ ਦੇ ਫ਼ਾਇਦਿਆਂ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਦੀ ਜ਼ਰੂਰਤ ਤੇ ਜਾਣਕਾਰੀ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੇ੍ਰਰਨਾ ਦਿੰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਬਣਨ ਲਈ ਸਰੀਰਕ ਅਤੇ ਮਾਨਸਿਕ ਪੱਖੋਂ ਉਨ੍ਹਾਂ ਦਾ ਤੰਦਰੁਸਤ ਹੋਣਾ ਜ਼ਰੂਰੀ ਹੈ ਅਤੇ ਯੋਗ ਇਨ੍ਹਾਂ ਦੋਵਾਂ ਨੂੰ ਤੰਦਰੁਸਤ ਰੱਖਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ