ਕੈਪਟਨ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ: ਕੇਂਦਰ ਵੱਲੋਂ ਪੰਜਾਬ ਦੀ ਰੱਬੀ ਫ਼ਸਲ ਦੀ ਖਰੀਦ ਲਈ 17994.21 ਕਰੋੜ ਸੀਸੀਐੱਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਅਪਰੈਲ:
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕੋਸ਼ਿਸ਼ ਨੂੰ ਉਸ ਸਮੇਂ ਬੂਰ ਪੈ ਗਿਆ ਜਦੋਂ ਕਿ ਕੇਂਦਰ ਵੱਲੋਂ ਬੁੱਧਵਾਰ ਨੂੰ ਪੰਜਾਬ ਦੀ ਰੱਬੀ ਫ਼ਸਲ ਦੀ ਖਰੀਦ ਲਈ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਨਿਰਧਾਰਤ ਸ਼ਰਤਾਂ ਦੇ ਆਧਾਰ ’ਤੇ 17994.21 ਕਰੋੜ ਰੁਪਏ ਕੈਸ਼ ਕਰੈਡਿਟ ਲਿਮਿਟ (ਸੀ.ਸੀ.ਐੱਲ.) ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰਾਲੇ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ ਵੱਲੋਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਵਿੱਤ) ਨੂੰ ਭੇਜੇ ਵੱਖਰੇ-ਵੱਖਰੇ ਪੱਤਰਾਂ ਰਾਹੀਂ ਕਿਹਾ ਗਿਆ ਹੈ ਕਿ ਸੀ.ਸੀ.ਐੱਲ. ਨੂੰ ਤੁਰੰਤ ਮੰਡੀਆਂ ਵਿੱਚ ਕਣਕ ਦੀ ਜਲਦ ਆਮਦ ਨੂੰ ਵੇਖਦਿਆਂ ਅਤੇ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਸੀ.ਸੀ.ਐੱਲ. ਨੂੰ ਰੱਬੀ ਸੀਜ਼ਨ ਲਈ ਅਪਰੈਲ ਦੇ ਅੰਤ ਤੱਕ ਜਾਰੀ ਕੀਤਾ ਗਿਆ ਹੈ। ਬਸ਼ਰਤੇ ਕਿ ਸੂਬਾ ਸਰਕਾਰ ਖਰੀਦ ਮਾਰਕੀਟਿੰਗ ਸੀਜ਼ਨ 2016 ਦੇ ਬਕਾਏ ਨੂੰ ਪਹਿਲ ਦੇ ਆਧਾਰ ’ਤੇ ਨਿਯਮਿਤ ਕਰੇ।
ਆਰ.ਬੀ.ਆਈ. ਨੇ ਆਪਣੇ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਐਸ.ਬੀ.ਆਈ. ਵੱਲੋਂ ਭਾਰਤੀ ਸੰਵਿਧਾਨ ਅਧੀਨ ਆਰਟੀਕਲ 293(3) ਅਧੀਨ ਸਹਿਮਤੀ ਪੱਤਰ ਦੇਣ ਤੋਂ ਬਾਅਦ ਫੰਡਾਂ ਨੂੰ ਜਾਰੀ ਕੀਤਾ ਜਾਵੇਗਾ। ਆਰ.ਬੀ.ਆਈ. ਨੇ ਸੂਬਾ ਸਰਕਾਰ ਨੂੰ ਕਿਹਾ ਹੈ ਕਿ ਇਸ ਦੇ ਫੂਡ ਕਰੇਡਿਟ ਅਕਾਊਂਟਸ ਦੀ ਨਿਯਮਾਂ ਤਹਿਤ ਸਟਾਕ ਵੈਲਯੂ ਦੀ ਨਿਯਮਾਂ ਤਹਿਤ ਪੇਅ ਕੀਤੀ ਜਾਵੇਗੀ। ਕੇਂਦਰ ਸਰਕਾਰ ਤੋਂ ਸੀ.ਸੀ.ਐਲ. ਦਾ ਲਾਭ ਲੈਣ ਲਈ ਸੂਬਾ ਸਰਕਾਰ ਸਾਰੀਆਂ ਬੇਨਤੀਆਂ ਨੂੰ ਵਿੱਤ ਵਿਭਾਗ ਰਾਹੀਂ ਭੇਜਣਾ ਜਰੂਰੀ ਹੋਵੇਗਾ। ਕੇਂਦਰ ਸਰਕਾਰ ਵੱਲੋਂ ਸੀ.ਸੀ.ਐੱਲ. ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਨਿੱਜੀ ਦਖਲ ਤੋਂ ਬਾਅਦ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਇਹ ਮੁੱਦਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਕੋਲ ਨਿੱਜੀ ਤੌਰ ਤੇ ਉਠਾਇਆ ਸੀ ਅਤੇ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰੀ ਵਿੱਤ ਮੰਤਰੀ ਨਾਲ ਗੱਲਬਾਤ ਕੀਤੀ ਸੀ ਜਿਸ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਗਿਆ ਸੀ ਕਿ ਵਿੱਤ ਮੰਤਰਾਲੇ ਨੇ ਆਰ.ਬੀ.ਆਈ. ਨੂੰ ਰੱਬੀ ਫ਼ਸਲ ਦੀ ਨਿਰਵਿਘਨ ਖਰੀਦ ਲਈ ਸੀ.ਸੀ.ਐਂਲ. ਰਿਲੀਜ਼ ਕਰਨ ਦੇ ਨਿਰਦੇਸ਼ ਕੀਤੇ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ

ਪੰਜਾਬ ਵਿੱਚ ਰਾਜਨੀਤਕ ਬਦਲਾਅ ਲਿਆਏਗੀ ‘‘ਪੰਜਾਬ ਬਚਾਓ ਯਾਤਰਾ’’: ਐਨ.ਕੇ. ਸ਼ਰਮਾ ਨਬਜ਼-ਏ-ਪੰਜਾਬ, ਡੇਰਾਬੱਸੀ, 1…