Share on Facebook Share on Twitter Share on Google+ Share on Pinterest Share on Linkedin ਲੋਕਾਂ ’ਚ ਵੰਡੀਆਂ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਕੇਂਦਰ ਅਤੇ ਰਾਜ ਸਰਕਾਰਾਂ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਦਿਨੀਂ ਹਰਿਆਣਾ, ਹਿਮਾਚਲ ਅਤੇ ਦੇਸ਼ ਦੇ ਹੋਰਨਾਂ ਵੱਖ-ਵੱਖ ਸੂਬਿਆਂ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਭਾਈਚਾਰਕ ਸਾਂਝ ਨੂੰ ਤੋੜਨ ਅਤੇ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਲਾਂਬੂ ਲਗਾਉਣ ਦਾ ਯਤਨ ਕੀਤਾ ਗਿਆ ਹੈ। ਅੱਜ ਇੱਥੇ ਚੰਦੂਮਾਜਰਾ ਨੇ ਕਿਹਾ ਕਿ ਭਾਈਚਾਰਕ ਤੌਰ ’ਤੇ ਵੰਡੀਆਂ ਪਾਉਣ ਵਾਲਿਆਂ ਖ਼ਿਲਾਫ਼ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸਖ਼ਤਾਈ ਨਾਲ ਨਜਿੱਠਣ ਦੀ ਲੋੜ ਹੈ। ਉਨ੍ਹਾਂ ਹਰਿਆਣਾ ਵਿੱਚ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਵਰਤੀ ਢਿੱਲ ਚਿੰਤਾ ਦਾ ਵਿਸ਼ਾ ਹੈ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਵੰਡੀਆਂ ਦੇਸ਼ ਦੀ ਏਕਤਾ ਨੂੰ ਕਮਜ਼ੋਰ ਕਰਦੀਆਂ ਹਨ, ਅਜਿਹੇ ਸਮਾਜ ਨੂੰ ਆਸਾਨੀ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਇਤਿਹਾਸ ਗਵਾਹ ਹੈ ਕਿ ਸਾਡੀ ਗੁਲਾਮੀ ਦਾ ਕਾਰਨ ਆਪਸ ਵਿੱਚ ਵੰਡੇ ਹੋਣਾ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਵੀ ਵੰਡਪਾਊ ਤਾਕਤਾਂ ਨੇ ਸਮਾਜ ਨੂੰ ਕਦੇ ਇੱਕਜੱੁਟ ਨਹੀਂ ਹੋਣ ਦਿੱਤਾ, ਜਿਸ ਕਰਕੇ ਦੇਸ਼ ਵਿੱਚ ਨਫ਼ਰਤ ਦੀ ਭਾਵਨਾ ਹੋਰ ਤੀਬਰ ਹੋ ਰਹੀ ਹੈ। ਅਜਿਹੇ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ਭਾਰਤ ਦੀ ਦੁਨੀਆਂ ਵਿੱਚ ਪਛਾਣ ਇਸਦੀ ਧਰਮ ਨਿਰਪੱਖਤਾ, ਜਾਤ-ਪਾਤ ਦਾ ਭੇਦਭਾਵ ਨਾ ਕਰਨਾ ਅਤੇ ਭਾਈਚਾਰਕ ਮਜ਼ਬੂਤੀ ਹੀ ਖ਼ੂਬਸੂਰਤੀ ਦਾ ਕਾਰਨ ਹੈ, ਜਿਸ ਨੂੰ ਕੁੱਝ ਲੋਕਾਂ ਵੱਲੋਂ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖੋ-ਵੱਖਰੇ ਧਰਮਾਂ, ਸੱਭਿਆ ਚਾਰਾਂ, ਰੀਤੀ-ਰਿਵਾਜਾਂ, ਭਾਸ਼ਾਵਾਂ ਭਾਰਤ ਦੀ ਸੁੰਦਰਤਾ ਦਾ ਅਹਿਮ ਅੰਗ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ