Share on Facebook Share on Twitter Share on Google+ Share on Pinterest Share on Linkedin ਕੇਂਦਰ ਸਰਕਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੰਪਰਕ ਨਾਲ ਜੋੜਨ ਦੀ ਦਿੱਤੀ ਮਨਜ਼ੂਰੀ: ਬਿੱਟੂ ਵੱਡੇ ਬਾਦਲ ਨੇ ਵੀ ਕੇਂਦਰ ਨੂੰ ਕੀਤੀ ਸੀ ਅਪੀਲ, ਹੁਣ ਬੀਬੀ ਬਾਦਲ ਨੇ ਵੀ ਜ਼ੋਰਾਂ ਨਾਲ ਚੁੱਕਿਆ ਸੀ ਮੁੱਦਾ ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ: ਕੇਂਦਰ ਸਰਕਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ 1118 ਕਰੋੜ ਦੇ ਰੇਲ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ 34 ਕਿੱਲੋਮੀਟਰ ਲੰਮੇ ਰੇਲ ਪ੍ਰਾਜੈਕਟ ਲਈ ਕੇਂਦਰ ਸਰਕਾਰ ਵੱਲੋਂ 1118 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਵੱਡੀ ਸਹੂਲਤ ਮਿਲੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪਹਿਲਾਂ ਰੇਲਵੇ ਵਿਭਾਗ ਇਸ ਪ੍ਰਾਜੈਕਟ ਨੂੰ ਘਾਟੇ ਦਾ ਸੌਦਾ ਦੱਸ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਬਹੁਤ ਹੀ ਸਕਾਰਾਤਮਿਕ ਹੁੰਗਾਰਾ ਭਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੀ ਗੱਲ ਆ ਗਈ, ਉੱਥੇ ਕਿਸੇ ਤਰ੍ਹਾਂ ਦੀ ਨਾਂਹ ਨਹੀਂ ਹੋ ਸਕਦੀ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋੱ ਤੁਰੰਤ ਬਾਅਦ ਕੇਂਦਰ ਨੇ 1118 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖਾਂ ਦੇ ਚਾਰੇ ਤਖ਼ਤ ਰੇਲਵੇ ਨਾਲ ਜੁੜੇ ਹੋਏ ਹਨ। ਪਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਰੇਲ ਨਹੀਂ ਪਹੁੰਚਦੀ। ਜਿਸ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੇ ਵੀ ਉਸ ਸਮੇਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ। ਹੁਣ ਵੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਵੀ ਜ਼ੋਰ ਸ਼ੋਰ ਨਾਲ ਮੁੱਦਾ ਚੁੱਕਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ