Nabaz-e-punjab.com

ਸੈਂਟਰਲ ਵਾਲਮੀਕ ਸਭਾ ਵੱਲੋਂ ਡਾ. ਅੰਬੇਦਕਰ ਦੀ ਫੋਟੋ ਵਾਲਾ ਨਵੇਂ ਸਾਲ ਦਾ ਕਲੰਡਰ ਰਿਲੀਜ਼

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 4 ਜਨਵਰੀ:
ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਜਨਰਲ ਸਕੱਤਰ ਅਤੇ ਸੈਂਟਰਲ ਵਾਲਮੀਕ ਸਭਾ ਇੰਡੀਆ ਦੇ ਕੌਮੀ ਪ੍ਰਚਾਰ ਸਕੱਤਰ ਰਾਜੇਸ਼ ਘਾਰੂ ਦੀ ਅਗਵਾਈ ਵਿੱਚ ਸਭਾ ਵੱਲੋਂ ਨਵੇਂ ਸਾਲ 2020 ਦਾ ਕਲੰਡਰ ਰਿਲੀਜ਼ ਸਮਾਗਮ ਕਰਵਾਇਆ ਗਿਆ। ਸਭਾ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਵਾਲਾ ਤਿਆਰ ਕੀਤਾ ਗਿਆ ਕਲੰਡਰ ਅੱਜ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਨੇ ਰਲੀਜ ਕਰਦਿਆਂ ਪਟਿਆਲਾ ਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ।
ਇਸ ਮੌਕੇ ਕੇ.ਕੇ.ਸ਼ਰਮਾ ਚੇਅਰਮੈਨ ਪੀ.ਆਰ.ਟੀ.ਸੀ., ਸ੍ਰੀ ਸੋਨੂੰ ਸੰਗਰ, ਵਿੰਨਤੀ ਸੰਗਰ ਡਿਪਟੀ ਮੇਅਰ ਨਗਰ ਨਿਗਮ ਪਟਿਆਲਾ, ਨਾਇਬ ਸਿੰਘ ਰੋਂਗਲਾ, ਕੁਲਦੀਪ ਸਿੰਘ, ਰਾਜ ਅਬਲੋਵਾਲ, ਅਰੁਣ ਕੁਮਾਰ, ਗੁਰਦੀਪ ਸਿੰਘ ਲੰਗ, ਸੋਨੀ ਲਿਚਕਾਣੀ, ਉਪਿੰਦਰ ਸਿੰਘ ਛਾਂਗਾ, ਗੁਰਪ੍ਰੀਤ ਸਿੰਘ ਰਿੰਕਾ, ਬਾਬੂ ਲਾਲ ਭਾਰਤੀ, ਸੰਦੀਪ ਕੁਮਾਰ, ਅਜੇ ਕੁਮਾਰ ਸੀਪਾ, ਨਰੇਸ਼ ਕਾਂਗੜਾ, ਸ਼ਾਮ ਲਾਲ, ਵਿਨੈ ਕੁਮਾਰ ਆਦਿ ਨੇ ਸ਼ਮੂਲੀਅਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…