ਸੀਜੀਸੀ ਕਾਲਜ ਲਾਂਡਰਾਂ ਨੇ ਐਨਏਏਸੀ ਏ-ਪਲੱਸ ਗਰੇਡ ਕੀਤਾ ਹਾਸਲ

ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ:
ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਦਿ ਨੈਸ਼ਨਲ ਅਸੈਸਮੈਂਟ ਐਂਡ ਅਕ੍ਰੇਡੀਟੇਸ਼ਨ ਕੌਂਸਲ) (ਐਨਏਏਸੀ) ਵੱਲੋਂ ਸੀਜੀਸੀ ਕਾਲਜ ਲਾਂਡਰਾਂ ਦੇ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ (ਸੀਈਸੀ) ਨੂੰ ਏ-ਪਲੱਸ ਗਰੇਡ ਨਾਲ ਸਨਮਾਨਿਤ ਕੀਤਾ ਗਿਆ ਹੈ। ਸੰਸਥਾ ਨੇ 4 ਪੁਆਇੰਟ ਸਕੇਲ ਤੇ 3.42 ਦਾ ਗ੍ਰੇਡ ਪੁਆਇੰਟ ਅੌਸਤ (ਸੀਜੀਪੀਏ) ਸਕੋਰ ਹਾਸਲ ਕੀਤਾ ਹੈ ਜੋ ਖ਼ੁਸ਼ੀ ਵਾਲੀ ਗੱਲ ਹੈ। ਸੀਜੀਸੀ ਲਾਂਡਰਾਂ ਨੂੰ ਇਹ ਗਰੇਡ ਪਾਠਕ੍ਰਮ ਦੇ ਪਹਿਲੂਆਂ, ਟੀਚਿੰਗ ਲਰਨਿੰਗ, ਖੋਜ, ਨਵੀਨਤਾਵਾਂ ਅਤੇ ਵਿਸਥਾਰ, ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ, ਵਿਦਿਆਰਥੀ ਸਹਾਇਤਾ ਅਤੇ ਤਰੱਕੀ, ਗਵਰਨੈਂਸ, ਲੀਡਰਸ਼ਿਪ ਤੇ ਪ੍ਰਬੰਧਨ, ਸੰਸਥਾਗਤ ਮੁੱਲ ਅਤੇ ਵਧੀਆ ਅਭਿਆਸ ਆਦਿ ਪ੍ਰਮੁੱਖ ਮਾਪਦੰਡਾਂ ’ਤੇ ਮੁਲਾਂਕਣ ਕਰਨ ਉਪਰੰਤ ਪ੍ਰਦਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਐਨਏਏਸੀ ਸਾਲ 1994 ਵਿੱਚ ਸਥਾਪਿਤ ਕੀਤੀ ਗਈ ਸੀ। ਇਹ ਇੱਕ ਅਜਿਹੀ ਖ਼ੁਦਮੁਖ਼ਤਿਆਰੀ ਸੰਸਥਾ ਹੈ ਜੋ ਉੱਚ ਸਿੱਖਿਆ ਸੰਸਥਾਵਾਂ (ਹਾਈਅਰ ਐਜੂਕੇਸ਼ਨ ਇੰਸਟੀਚਿਊਟਜ਼ ) ਜਿਵੇਂ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੀ ਗੁਣਵੱਤਾ ਸਟੇਟਸ ਦਾ ਮੁਲਾਂਕਣ ਕਰਦੀ ਹੈ ਅਤੇ ਉਨ੍ਹਾਂ ਨੂੰ ਮਾਨਤਾ ਦਿੰਦੀ ਹੈ। ਐਨਏਏਸੀ ਰੇਟਿੰਗ ਦੇਣ ਤੋਂ ਪਹਿਲਾਂ ਕਿਸੇ ਸੰਸਥਾ ਦੀ ਅਧਿਆਪਨ ਵਿਧੀਆਂ, ਖੋਜ ਆਊਟਪੱੁਟ, ਬੁਨਿਆਦੀ ਢਾਂਚਾ, ਪ੍ਰਸ਼ਾਸਨ ਅਤੇ ਦਿੱਤੀ ਜਾ ਰਹੀ ਸਿੱਖਿਆ ਦੀ ਸਮੁੱਚੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਖ਼ਤ ਮੁਲਾਂਕਣ ਪ੍ਰਕਿਰਿਆ ਕਰਦੀ ਹੈ।
ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਸੀਜੀਸੀ ਲਾਂਡਰਾਂ ਨੂੰ ਐਨਏਏਸੀ ਏ-ਪਲੱਸ ਗਰੇਡ ਨਾਲ ਸਨਮਾਨਿਤ ਕੀਤਾ ਜਾਣਾ ਮਾਣ ਵਾਲੀ ਗੱਲ ਹੈ। ਇਹ ਸਫਲਤਾ ਇਸ ਖੇਤਰ ਵਿੱਚ ਸਭ ਤੋਂ ਭਰੋਸੇਮੰਦ, ਕਿਫ਼ਾਇਤੀ ਅਤੇ ਗੁਣਵੱਤਾ ਆਧਾਰਿਤ ਉੱਚ ਸਿੱਖਿਆ ਸੰਸਥਾ ਦੇ ਰੂਪ ਵਿੱਚ ਸੀਜੀਸੀ ਦੀ ਸਥੀਤੀ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਅਕਾਦਮਿਕ ਉੱਤਮਤਾ, ਖੋਜ ਅਤੇ ਨਵੀਨਤਾ ਦੇ ਸਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਸੀਜੀਸੀ ਦੀ ਅਟੁੱਟ ਵਚਨਬੱਧਤਾ ਦਾ ਨਤੀਜਾ ਹੈ ਅਤੇ ਸਾਡੇ ਫੈਕਲਟੀ, ਵਿਦਿਆਰਥੀਆਂ ਅਤੇ ਸਾਰੇ ਕਰਮਚਾਰੀਆਂ ਦੀ ਸਮੂਹਿਕ ਮਿਹਨਤ ਅਤੇ ਸਮਰਪਣ ਦਾ ਪ੍ਰਤੀਬਿੰਬ ਹੈ। ਐਨਏਏਸੀ ਏ-ਪਲੱਸ ਗ੍ਰੇਡ ਮਾਨਤਾ ਪ੍ਰਾਪਤੀ ਸਾਨੂੰ ਭਵਿੱਖ ਵਿੱਚ ਇਸ ਸ਼ਾਨਦਾਰ ਮਾਪਦੰਡ ਨੂੰ ਬਰਕਰਾਰ ਰੱਖਣ ਦਾ ਯਤਨ ਕਰਦਿਆਂ ਸਾਨੂੰ ਆਪਣੇ ਦ੍ਰਿਸ਼ਟੀਕੋਣ ਨੂੰ ਹੋਰ ਵਿਸ਼ਾਲ ਕਰਨ ਅਤੇ ਵੱਡੇ ਟੀਚੇ ਰੱਖਣ ਲਈ ਪ੍ਰੇਰਿਤ ਕਰਦੀ ਹੈ। ਇਸ ਦੌਰਾਨ ਕੈਂਪਸ ਡਾਇਰੈਕਟਰ ਡਾ.ਪੀ.ਐਨ. ਰੀਸ਼ੀਕੇਸ਼ਾ ਨੇ ਸੀਈਸੀ-ਸੀਜੀਸੀ ਦੇ ਸਮੂਹ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਸਖ਼ਤ ਮਿਹਨਤ ਅਤੇ ਸਮਰਪਣ ਜ਼ਰੀਏ ਇਸ ਬੇਮਿਸਾਲ ਮੀਲ ਪੱਥਰ ਨੂੰ ਹਾਸਲ ਕਰਨ ਦਾ ਸਹਿਰਾ ਦਿੱਤਾ ਅਤੇ ਤਹਿ ਦਿਲੋਂ ਵਧਾਈ ਦਿੱਤੀ।
ਇਸ ਮਾਨਤਾ ਨੂੰ ਪ੍ਰਾਪਤ ਕਰਨ ਨਾਲ ਸੰਸਥਾ ਨੂੰ ਦੇਸ਼ ਦੇ ਅੰਦਰ ਅਤੇ ਵਿਸ਼ਵ ਪੱਧਰ ’ਤੇ ਸਹਿਯੋਗ ਅਤੇ ਖੋਜ ਦੀ ਸਾਂਝੇਦਾਰੀ ਦੇ ਅਣਗਿਣਤ ਮੌਕੇ ਮਿਲਣਗੇ। ਧਿਆਨਯੋਗ ਗੱਲ ਹੈ ਕਿ ਸੀਜੀਸੀ ਖੋਜ ਅਤੇ ਨਵੀਨਤਾ ਦੇ ਸਭਿਆਚਾਰ ਨੂੰ ਬੜ੍ਹਾਵਾ ਦੇਣ ਵਿੱਚ ਹਮੇਸ਼ਾ ਤੋਂ ਹੀ ਅੱਗੇ ਰਿਹਾ ਹੈ ਅਤੇ ਅਦਾਰੇ ਨੇ ਆਪਣੇ ਖੇਤਰ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਬਿਹਤਰ ਬਣਾਉਣ ਲਈ ਨੀਤੀ ਆਯੋਗ ਵੱਲੋਂ ਸਮਰਪਿਤ ਏਸੀਆਈਸੀ ਰਾਈਸ ਐਸੋਸੀਏਸ਼ਨ ਦੀ ਸਥਾਪਨਾ ਕੀਤੀ ਹੈ। ਸੀਜੀਸੀ ਨੂੰ ਲਗਾਤਾਰ ਪੰਜ ਸਾਲਾਂ ਤੱਕ ਇੱਕ ਸਾਲ ਵਿੱਚ ਸਭ ਤੋਂ ਵੱਧ ਪੇਟੈਂਟ ਦਰਜ ਕਰਨ ਲਈ ਪੂਰੇ ਭਾਰਤ ਵਿੱਚ ਚੋਟੀ ਦੇ 10 ਉੱਚ ਸਿੱਖਿਆ ਸੰਸਥਾਵਾਂ ਵਿੱਚ ਸਥਾਨ ਦਿੱਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…