ਸੀਜੀਸੀ ਝੰਜੇੜੀ ਕੈਂਪਸ ਵੱਲੋਂ ਡਿਗਰੀ ਤੋਂ ਪਹਿਲਾਂ ਪਲੇਸਮੈਂਟ ਕਰਵਾਉਣ ਦਾ ਰਿਕਾਰਡ ਬਰਕਰਾਰ

900 ਕੌਮਾਂਤਰੀ ਕੰਪਨੀਆਂ ਨੇ 45.50 ਲੱਖ ਰੁਪਏ ਦੇ ਸਾਲਾਨਾ ਪੈਕੇਜ ’ਤੇ ਕੀਤੀ ਚੋਣ: ਧਾਲੀਵਾਲ

ਨਬਜ਼-ਏ-ਪੰਜਾਬ, ਮੁਹਾਲੀ, 30 ਮਈ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਨੂੰ ਸੂਬੇ ਵਿੱਚ ਲਗਾਤਾਰ ਹਰ ਸਾਲ ਡਿਗਰੀ ਹਾਸਿਲ ਕਰਨ ਤੋਂ ਪਹਿਲਾਂ ਹੀ ਨੌਕਰੀ ਦੇ ਆਫ਼ਰ ਲੈਟਰ ਦਿਵਾਉਣ ਵਾਲਾ ਮੋਹਰੀ ਕਾਲਜ ਬਣਨ ਦਾ ਸਨਮਾਨ ਬਰਕਰਾਰ ਹੈ। ਇਸ ਸਾਲ ਵੀ ਵਿਦਿਆਰਥੀਆਂ ਨੂੰ ਡਿਗਰੀ ਹਾਸਿਲ ਕਰਨ ਤੋਂ ਪਹਿਲੀ ਹੀ ਬਿਹਤਰੀਨ ਨੌਕਰੀਆਂ ਅਤੇ ਬਿਹਤਰੀਨ ਪੈਕੇਜ ਉਪਲਬਧ ਕਰਵਾਏ ਜਾ ਰਹੇ ਹਨ। ਸੀਜੀਸੀ ਝੰਜੇੜੀ ਕੈਂਪਸ ਵੱਲੋਂ ਲਗਾਤਾਰ ਹਾਸਲ ਹੋ ਰਹੀ ਬਿਹਤਰੀਨ ਪਲੇਸਮੈਂਟ ਉਪਲਬਧੀ ਨੂੰ ਮਨਾਉਣ ਲਈ ਮੈਨੇਜਮੈਂਟ ਵੱਲੋਂ ਕੈਂਪਸ ਵਿੱਚ ਪਲੇਸਮੈਂਟ ਦਿਹਾੜਾ ਮਨਾਇਆ ਗਿਆ।
ਕਾਬਿਲੇਗੌਰ ਹੈ ਕਿ ਬੀਟੈੱਕ ਦੇ ਵੱਖ-ਵੱਖ ਸਟਰੀਮ, ਬੀਬੀਏ, ਐਮਬੀਏ, ਬੀਸੀਏ, ਬੀ-ਕਾਮ, ਫ਼ੈਸ਼ਨ ਟੈਕਨਾਲੋਜੀ ਅਤੇ ਖੇਤੀਬਾੜੀ ਸਟਰੀਮ ਦੇ ਵਿਦਿਆਰਥੀਆਂ ਦੀ ਡਿਗਰੀ ਜੁਲਾਈ 2024 ਵਿੱਚ ਪੂਰੀ ਹੋਣੀ ਹੈ। ਇਨ੍ਹਾਂ ਵਿਦਿਆਰਥੀਆਂ ’ਚੋਂ ਲਗਪਗ ਸਭ ਵਿਦਿਆਰਥੀਆਂ ਦੀ ਚੋਣ ਵਿਸ਼ਵ ਦੀਆਂ ਚੋਟੀ ਦੀਆਂ ਬਹੁਕੌਮੀ ਕੰਪਨੀਆਂ ਅਤੇ ਵਿੱਤੀ ਅਦਾਰਿਆਂ ਵੱਲੋਂ ਕੈਂਪਸ ਵਿਚ ਸ਼ਿਰਕਤ ਕਰਦੇ ਹੋਏ ਡਿਗਰੀ ਪੂਰੀ ਹੋਣ ਤੋਂ ਪਹਿਲਾਂ ਹੀ ਕਰ ਲਈ ਗਈ ਹੈ। ਹੁਣ ਵਿਦਿਆਰਥੀ ਜੁਲਾਈ,2024 ਵਿਚ ਡਿਗਰੀ ਪੂਰੀ ਹੋਣ ਤੋਂ ਬਾਅਦ ਚੁਣੀਆਂ ਗਈਆਂ ਕੰਪਨੀਆਂ ਵਿਚ ਜੁਆਇਨ ਕਰ ਲੈਣਗੇ। ਇਸ ਦੇ ਇਲਾਵਾ ਕੈਂਪਸ ਦੇ ਜ਼ਿਆਦਾਤਰ ਵਿਦਿਆਰਥੀ ਸਬੰਧਤ ਕੰਪਨੀਆਂ ਵਿੱਚ ਅਖੀਰਲੇ ਸਮੈਸਟਰ ਦੀ ਛੇ ਮਹੀਨੇ ਦੀ ਇੰਟਰਨਸ਼ਿਪ ਵੀ ਲੈ ਚੁੱਕੇ ਹਨ। ਇਸ ਦੇ ਪੂਰੇ ਹੋਣ ਮਗਰੋਂ ਉਸੇ ਕੰਪਨੀ ਵਿੱਚ ਇੰਟਰਨਸ਼ਿਪ ਦਾ ਤਜਰਬਾ ਵੀ ਉਨ੍ਹਾਂ ਲਈ ਅੱਗੇ ਜਾ ਕੇ ਰੈਗੂਲਰ ਕੰਮ ਕਰਨ ਵਿੱਚ ਕਾਫ਼ੀ ਸਹਾਈ ਹੋਵੇਗਾ। ਜ਼ਿਕਰੇਖਾਸ ਹੈ ਕਿ ਇਨ੍ਹਾਂ ਸਫਲ ਉਮੀਦਵਾਰਾਂ ਨੂੰ ਆਫ਼ਰ ਲੈਟਰ ਵੀ ਦਿਤੇ ਜਾ ਚੁੱਕੇ ਹਨ।
ਸੀਜੀਸੀ ਦੇ ਐਮਡੀ ਅਰਸ਼ ਧਾਲੀਵਾਲ ਨੇ ਦੱਸਿਆ ਕਿ ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਨੂੰ ਕੋਗਨੀਜੈਂਟ, ਵਿਪਰੋ, ਕੈਪਗੇਮਿਨੀ, ਆਈ.ਬੀ.ਐਮ, ਜ਼ੈੱਡ.ਐੱਸ ਐਸੋਸੀਏਟ, ਕਿਬਕਸ਼ਨ ਕੰਸਲਟਿੰਗ, ਮਾਈਂਡ ਟਰੀ ਲਿਮਟਿਡ, ਪਿਨਕਲ ਕੰਸਲਟੈਂਸੀ, ਡੈਸਨੈਕ ਗਰੁੱਪ, ਸਲਾਈਜ਼ਫਾਇਰ ਇੰਡਸਟਰੀਜ਼, ਆਈਡੀਐਫ਼ਸੀ, ਫਸਟ ਬੈਂਕ, ਟੌਮੀ ਹਿਲਫੀਗਰ, ਜੇਰੋ ਐਜੂਕੇਸ਼ਨ, ਹਿੰਦੂਜਾ ਲੇਲੈਂਡ ਫਾਈਨੈਂਸ, ਡੀ.ਸੀ.ਬੀ ਬੈਂਕ, ਟੈੱਕ ਮਹਿੰਦਰਾ, ਵਰਤੂਸਾ, ਐੱਸ.ਯੂ.ਐਫ.ਆਈ, ਮਿ-ਸਿਗਮਾ, ਵੈਲੀ ਲੈਬਜ਼, ਇਨੋਵੇਸ਼ਨ ਮੈਨੇਜਮੈਂਟ, ਗ੍ਰੈਜਿੱਟੀ ਇੰਟਰਐਕਟਿਵ, ਬਿਰਲਾ ਸਾਫ਼ਟ, ਯੂਨਾਈਟਿਡ ਹੈਲਥ ਗਰੁੱਪ, ਐਨ.ਆਈ.ਆਈ.ਟੀ ਟੈਕਨੋਲੋਜੀਜ, ਜ਼ੈਨਸਰ ਜਿਹੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਵੱਲੋਂ ਚੁਣਿਆਂ ਜਾ ਚੁੱਕਾ ਹੈ। ਜਦਕਿ ਕੁੱਝ ਵਿਦਿਆਰਥੀ ਅਜਿਹੇ ਵੀ ਹਨ ਜਿਨ੍ਹਾਂ ਨੂੰ ਇਕ ਤੋਂ ਵੱਧ ਕੰਪਨੀਆਂ ਨੇ ਨੌਕਰੀ ਦੀ ਪੇਸ਼ਕਸ਼ ਕੀਤੀ ਹੈ।
ਕੈਂਪਸ ਡਾਇਰੈਕਟਰ ਡਾ. ਨੀਰਜ ਸ਼ਰਮਾ ਅਨੁਸਾਰ ਬਿਹਤਰੀਨ ਸਾਲਾਨਾ ਪੈਕੇਜ ਲੈਣ ਵਾਲੇ ਵਿਦਿਆਰਥੀਆਂ ਵਿੱਚ ਐਮਾਜੋਨ ਵਿਚ ਚੁਣੇ ਗਏ ਅਨਮੋਲ ਭਤੇਜਾ 45.50 ਦੇ ਸਾਲਾਨਾ ਪੈਕੇਜ, ਮੂ ਸਿਗਮਾ ਵਿਚ ਮੇਘਾ ਕਵਾਤਾਰ 40.09 ਦੇ ਸਾਲਾਨਾ ਪੈਕੇਜ, ਅਕਿੰਤ ਅਰੋੜਾ ਨੂੰ ਐਮਾਜਾਨ ਵੱਲੋਂ 31.77 ਲੱਖ ਸਾਲਾਨਾ, ਨੂਟੈਨਿਕਸ ਵੱਲੋਂ ਮਾਧਵ ਆਨੰਦ ਨੂੰ 29 ਲੱਖ ਸਾਲਾਨਾ ਪੈਕੇਜ ਅਤੇ ਰਾਜੇਸ਼ ਕੁਮਾਰ ਨੂੰ ਐਲਫਾਗ੍ਰਾਫ ਸਿਕਉਰੀਟੀਜ਼ ਵੱਲੋਂ ਵੀਹ ਲੱਖ ਦੇ ਸਾਲਾਨਾ ਪੈਕੇਜ ਨਾਲ ਨਿਵਾਜਿਆ ਗਿਆ। ਇਸ ਸੈਸ਼ਨ ਵਿਚ ਆਟੋ ਡੈਸਕ ਇੰਡੀਆ ਵੱਲੋਂ ਆਕਰਸ਼ਿਤ ਨੂੰ 36 ਲੱਖ ਦੇ ਸਾਲਾਨਾ ਪੈਕੇਜ, ਡੀ-ਫਰੇਮ ਫਾਊਂਡੇਸ਼ਨ ਵੱਲੋਂ ਮੁਹੰਮਦ ਨੂੰ 19.20 ਲੱਖ ਦੇ ਸਾਲਾਨਾ ਪੈਕੇਜ, ਵਰਲਪੂਲ ਇੰਡੀਆ ਵੱਲੋਂ ਸੁਲੇਖਾ ਕੁਮਾਰੀ ਅਤੇ ਅਯਾਨ ਸਿੱਦੀਕੀ ਨੂੰ 11 ਲੱਖ ਦੇ ਸਾਲਾਨਾ ਪੈਕੇਜ ਤੇ ਚੁਣਿਆ। ਇਸ ਦੇ ਨਾਲ ਹੀ ਇਕ ਲੰਬੀ ਲਿਸਟ 20 ਤੋਂ 30 ਲੱਖ ਦੇ ਸਾਲਾਨਾ ਪੈਕੇਜ ਦੇ ਵਿਦਿਆਰਥੀਆਂ ਦੀ ਹੈ।
ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਦੀ ਜਾਣਕਾਰੀ ਅਨੁਸਾਰ ਹੁਣ ਤੱਕ ਕੈਂਪਸ ਵਿੱਚ ਕਰਵਾਏ ਗਏ ਪਲੇਸਮੈਂਟ ਡਰਾਈਵ ਦੌਰਾਨ 900 ਦੇ ਕਰੀਬ ਕੌਮਾਂਤਰੀ ਪੱਧਰ ਦੀ ਕੰਪਨੀਆਂ ਸ਼ਿਰਕਤ ਕਰਨ ਚੁੱਕੀਆਂ ਹਨ ਅਤੇ ਹੁਣ ਤੱਕ 45.50 ਲੱਖ ਦੇ ਸਾਲਾਨਾ ਪੈਕੇਜ ’ਤੇ 9100 ਤੋਂ ਵੱਧ ਉਮੀਦਵਾਰਾਂ ਦੀ ਚੋਣ ਕੀਤੀ ਜਾ ਚੁੱਕੀ ਹੈ।
ਸ੍ਰੀ ਧਾਲੀਵਾਲ ਨੇ ਇਸ ਉਪਲਬਧੀ ’ਤੇ ਸਾਰੀ ਟੀਮ ਨੂੰ ਵਧਾਈ ਦਿੰਦੇ ਹੋਏ ਦੱਸਿਆਂ ਕਿ ਸੀਜੀਸੀ ਝੰਜੇੜੀ ਕੈਂਪਸ ਵੱਲੋਂ ਦਾਖ਼ਲਾ ਲੈਣ ਵਾਲੇ ਹਰ ਵਿਦਿਆਰਥੀ ਨੂੰ ਪੜਾਈ ਦੇ ਪਹਿਲੇ ਸਾਲ ਤੋਂ ਇੰਡਸਟਰੀ ਪ੍ਰੋਜੈਕਟਾਂ ਵਿਚ ਭਾਗੀਦਾਰ ਬਣਾਉਣ, ਕੇਸ ਸਟੱਡੀ ਕਰਨ ਆਦਿ ਸਮੇਤ ਪ੍ਰੀ ਪਲੇਸਮੈਂਟ ਟਰੇਨਿੰਗ 360 ਡਿਗਰੀ ਤਰੀਕੇ ਨਾਲ ਦਿਤੀ ਜਾਂਦੀ ਹੈ। ਇਸ ਤਰਾਂ ਟੀਮ ਵੱਲੋਂ ਕੀਤੇ ਜਾਦੇ ਸਾਂਝੇ ਉਪਰਾਲੇ ਸਦਕਾ ਜਿੱਥੇ ਇਕ ਪਾਸੇ ਕੰਪਨੀਆਂ ਸਾਰਾ ਸਾਲ ਕੈਂਪਸ ਵਿਚ ਪਲੇਸਮੈਂਟ ਲਈ ਆਉਂਦੀਆਂ ਰਹਿੰਦੀਆਂ ਹਨ ਉੱਥੇ ਹੀ ਨਾਲ ਨਾਲ ਵਿਦਿਆਰਥੀਆਂ ਨੂੰ ਇੰਟਰਵਿਊ ਲਈ ਪਹਿਲਾਂ ਹੀ ਪੂਰੀ ਤਰਾਂ ਤਿਆਰ ਕਰ ਲਿਆ ਜਾਂਦਾ ਹੈ। ਉਨ੍ਹਾਂ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਵੱਲੋਂ ਬਿਹਤਰੀਨ ਸਿੱਖਿਆਂ, ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪ੍ਰੈਕਟੀਕਲ ਜਾਣਕਾਰੀ, ਪਲੇਸਮੈਂਟ ਵਿਭਾਗ ਵੱਲੋਂ ਪ੍ਰੀ ਪਲੇਸਮੈਂਟ ਟਰੇਨਿੰਗ ਅਤੇ ਵਿਦਿਆਰਥੀਆਂ ਵੱਲੋਂ ਦਿਤੇ ਜਾ ਰਹੇ ਬਿਹਤਰੀਨ ਨਤੀਜਿਆਂ ਨੂੰ ਦਿੰਦੇ ਹੋਏ ਅਗਾਹ ਸਫਲਤਾ ਦੀਆਂ ਹੋਰ ਉਚਾਈਆਂ ਦੀ ਸੰਭਾਵਨਾ ਪ੍ਰਗਟ ਕੀਤੀ। ਇਸ ਖ਼ੁਸ਼ੀ ਦੇ ਮੌਕੇ ਤੇ ਮੈਨੇਜਮੈਂਟ ਵੱਲੋਂ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…