Share on Facebook Share on Twitter Share on Google+ Share on Pinterest Share on Linkedin ਸੀਜੀਸੀ ਲਾਂਡਰਾਂ ਨੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਸਮਾਰੋਹ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਜੁਲਾਈ: ਚੰਡੀਗੜ੍ਹ ਗਰੁੱਪ ਆਫ਼ ਕਾਲਾਜਿਜ਼ ਵੱਲੋਂ ਲਾਂਡਰਾਂ ਕੈਂਪਸ ਵਿਖੇ 24ਵੇਂ ਅਕਾਦਮਿਕ ਸੈਸ਼ਨ ਲਈ ਓਰੀਐਂਟੇਸ਼ਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਕੈਂਪਸ ਵਿੱਚ ਨਵੇਂ ਆਏ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਰਸਮੀ ਤੌਰ ’ਤੇ ਕਾਲਜ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਟੀਮ ਟੀਮ ਅਤੇ ਫੈਕਲਟੀ ਮੈਂਬਰਾਂ ਨੇ ਨਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਵਾਗਤ ਕੀਤਾ। ਦੇਸ਼ ਭਰ ਤੋਂ ਆਏ ਇਨ੍ਹਾਂ ਵਿਦਿਆਰਥੀਆਂ ਦੇ ਨਵੇਂ ਬੈਚ ਨੇ ਇੰਜੀਨੀਅਰਿੰਗ, ਬਿਜ਼ਨਸ ਮੈਨੇਜਮੈਂਟ, ਫਾਰਮੇਸੀ, ਬਾਇਓ-ਟੈਕਨਾਲੋਜੀ, ਹੋਟਲ ਮੈਨੇਜਮੈਂਟ ਆਦਿ ਕੋਰਸਾਂ ਵਿੱਚ ਦਾਖ਼ਲਾ ਲਿਆ ਹੈ। ਓਰੀਐਂਟੇਸ਼ਨ ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸ ਵਿੱਚ ਪ੍ਰਮਾਤਮਾ ਅੱਗੇ ਨਵੇਂ ਸੈਸ਼ਨ ਦੀ ਚੰਗੀ ਸ਼ੁਰੂਆਤ ਲਈ ਅਰਦਾਸ ਕੀਤੀ ਗਈ। ਵਿਦਿਆਰਥੀਆਂ ਦੇ ਨਵੇਂ ਬੈਚਾਂ ਦਾ ਸਵਾਗਤ ਕਰਦਿਆਂ ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ. ਪੀਐਨ ਰੀਸ਼ੀਕੇਸ਼ਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ ਦੀ ਤਰੱਕੀ ਲਈ ਵਧੀਆ ਅਕਾਦਮਿਕ ਅਨੁਭਵ ਅਤੇ ਮੌਕੇ ਪ੍ਰਦਾਨ ਕਰਨ ਦੀ ਸੀਜੀਸੀ ਦੀ ਵਚਨਬੱਧਤਾ ਦਾ ਭਰੋਸਾ ਦਿੱਤਾ। ਸਾਲ ਦਰ ਸਾਲ ਸੀਜੀਸੀ ਦੀ ਸ਼ਾਨਦਾਰ ਪਲੇਸਮੈਂਟ ਦੀ ਵਿਰਾਸਤ ਨੂੰ ਉਜ਼ਾਗਰ ਕਰਦੇ ਹੋਏ, ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਖੋਜ, ਨਵੀਨਤਾ ਅਤੇ ਉੱਦਮੀ ਦ੍ਰਿਸ਼ਟੀਕੋਣ ਨੂੰ ਪੈਦਾ ਕਰਨ, ਉਦਯੋਗਿਕ ਸਹਿਯੋਗਾਂ ਰਾਹੀਂ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਸੰਸਥਾ ਦੇ ਇਰਾਦੇ ਨੂੰ ਦੁਹਰਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ, ਅਤੇ ਪੜ੍ਹਾਈ ’ਤੇ ਧਿਆਨ ਦੇਣ ਦੀ ਅਪੀਲ ਕੀਤੀ। ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਦਿਆਰਥੀਆਂ ਨੂੰ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ। ਜਿਸ ਵਿੱਚ ਪਾਠਕ੍ਰਮ, ਹਾਜ਼ਰੀ ਲੋੜਾਂ, ਵਿਦਿਆਰਥੀ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗਠਜੋੜ, ਖੋਜ ਅਤੇ ਨਵੀਨਤਾ ਆਦਿ ਸ਼ਾਮਲ ਹਨ। ਦਿੱਲੀ, ਪੰਜਾਬ, ਚੰਡੀਗੜ੍ਹ, ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼, ਬਿਹਾਰ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮਨੀਪੁਰ, ਅਸਾਮ ਅਤੇ ਹੋਰਾਂ ਸਮੇਤ ਭਾਰਤ ਦੇ ਰਾਜਾਂ ਦੇ ਵਿਦਿਆਰਥੀ ਨਵੇਂ ਅਕਾਦਮਿਕ ਸੈਸ਼ਨ-2024 ਤਹਿਤ ਸੀਜੀਸੀ ਲਾਂਡਰਾਂ ਵਿਖੇ ਆਪਣੀ ਪੜ੍ਹਾਈ ਸ਼ੁਰੂ ਕਰ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ