Share on Facebook Share on Twitter Share on Google+ Share on Pinterest Share on Linkedin ਸੀਜੀਸੀ ਲਾਂਡਰਾਂ ਵੱਲੋਂ ਵਿਸ਼ਵ ਪਾਣੀ ਦਿਵਸ-2025 ਨੂੰ ਸਮਰਪਿਤ ਵਾਕਥਾਨ ਨਬਜ਼-ਏ-ਪੰਜਾਬ, ਮੁਹਾਲੀ, 22 ਮਾਰਚ: ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਵੱਲੋਂ ਵਰਲਡ ਵਾਟਰ ਡੇਅ-2025 ਮਨਾਉਣ ਸਬੰਧੀ ਸੁਖਨਾ ਝੀਲ, ਚੰਡੀਗੜ੍ਹ ਤੋਂ ਚੰਡੀਗੜ੍ਹ ਕਲੱਬ ਤੱਕ ਵਾਕਥਾੱਨ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਉਪਰਾਲੇ ਦਾ ਮੁੱਖ ਉਦੇਸ਼ ਪਾਣੀ ਬਚਾਉਣ (ਪਾਣੀ ਦੀ ਸੰਭਾਲ) ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਸੀਜੀਸੀ ਲਾਂਡਰਾਂ ਦੇ ਲਗਭਗ 600 ਿਵਿਦਆਰਥੀ ਅਤੇ ਫੈਕਲਟੀ ਮੈਂਬਰ ਸ਼ਾਮਲ ਹੋਏ ਜਿਨ੍ਹਾਂ ਨੇ ਵਾਤਾਵਰਨ ਦੀ ਸੰੰਭਾਲ ਨੂੰ ਬੜ੍ਹਾਵਾ ਦੇਣ ਵਾਲੀ ਅਦਾਰੇ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਦੇ ਮੱਦੇਨਜਰ ਇਸ ਵਾਕਥਾੱਨ ਵਿੱਚ ਹਿੱਸਾ ਲਿਆ। ਇਸ ਵਾਕਥਾੱਨ ਮੌਕੇ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ, ਕੈਂਪਸ ਡਾਇਰੈਕਟਰ ਡਾ. ਪੀਐਨ ਰੀਸ਼ੀਕੇਸ਼ਾ ਅਤੇ ਵਿਦਿਆਰਥੀ ਭਲਾਈ ਵਿਭਾਗ ਸੀਜੀਸੀ ਲਾਂਡਰਾਂ ਦੇ ਡੀਨ ਡਾ. ਗਗਨਦੀਪ ਕੌਰ ਭੁੱਲਰ ਨੇ ਸ਼ਮੂਲੀਅਤ ਕੀਤੀ। ਇਸ ਸਾਲ ਦਾ ਮੁੱਖ ਵਿਸ਼ਾ ਗਲੇਸ਼ੀਅਰ ਪ੍ਰੀਜ਼ਰਵੇਸ਼ਨ (ਗਲੇਸ਼ੀਅਰਾਂ ਨੂੰ ਸੁਰੱਖਿਅਤ ਰੱਖਣ) ’ਤੇ ਆਧਾਰਿਤ ਰਿਹਾ ਜਿਸ ਵਿੱਚ ਗਲੇਸ਼ੀਅਰਾਂ ਨੂੰ ਤਾਜ਼ਾ ਪਾਣੀ ਦੇ ਮਹੱਤਵਪੂਰਣ ਸਰੋਤ ਵਜੋਂ ਅਤੇ ਜਲਵਾਯੂ ਪਰਿਵਰਤਨ ਕਾਰਨ ਉਨ੍ਹਾਂ ਦੇ ਪਿਘਲਣ ਦੀ ਜ਼ਰੂਰਤ ਸੰਬੰਧੀ ਜਾਣੂ ਕਰਵਾਇਆ ਗਿਆ। ਸੀਜੀਸੀ ਗਰੁੱਪ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਵਿਸ਼ਵ ਪਾਣੀ ਦਿਵਸ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪਾਣੀ ਜੀਵਨ ਦੀ ਨੀਂਹ ਹੈ ਅਤੇ ਇਸ ਨੂੰ ਬਚਾਉਣਾ ਸਿਰਫ਼ ਇੱਕ ਜ਼ਰੂਰਤ ਹੀ ਨਹੀਂ ਸਗੋਂ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਵਾਕਥਾੱਨ ਵਰਗੇ ਪ੍ਰੋਗਰਾਮ ਸਾਨੂੰ ਪਾਣੀ ਦੀ ਸਹੀ ਵਰਤੋਂ ਦੀਆਂ ਆਦਤਾਂ ਨੂੰ ਦਰਸਾਉਂਦੇ ਹਨ ਅਤੇ ਨਾਲ ਹੀ ਇਸ ਦੇ ਅਣਮੁੱਲੇ ਸਰੋਤਾਂ ਦੀ ਸਰੁੱਖਿਆ ਲਈ ਉਤਸ਼ਾਹਿਤ ਵੀ ਕਰਦੇ ਹਨ। ਇਸ ਉਪਰੰਤ ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਪੀਐਨ ਰਿਸ਼ੀਕੇਸ਼ਾ ਨੇ ਇਸ ਵਿਸ਼ੇ ਸੰਬੰਧੀ ਸਮੂਹਿਕ ਕਾਰਵਾਈ ਦੀ ਜ਼ਰੂਰਤ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ਵ ਪਾਣੀ ਦਿਵਸ ਸਾਨੂੰ ਇਹ ਅਹਿਸਾਸ ਕਰਵਾਉਂਦਾ ਹੈ ਕਿ ਪਾਣੀ ਦੀ ਕਮੀ ਦੁਨੀਆ ਭਰ ਵਿੱਚ ਵਧਦੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿੱਖਿਅਕ ਅਦਾਰੇ ਦੇ ਤੌਰ ’ਤੇ ਸਾਨੂੰ ਆਪਣੇ ਿਵਿਦਆਰਥੀਆਂ ਨੂੰ ਪਾਣੀ ਦੀ ਸੰਭਾਲ ਦੀ ਦਿਸ਼ਾ ਵਿੱਚ ਲੈ ਜਾਣ ਲਈ ਭਰਪੂਰ ਗਿਆਨ ਅਤੇ ਪ੍ਰੇਰਣਾ ਨਾਲ ਲੈਸ ਕਰਨਾ ਚਾਹੀਦਾ ਹੈ ਤਾਂ ਜੋ ਸਭਨਾਂ ਲਈ ਇੱਕ ਸੁਰੱਖਿਅਤ ਭਵਿੱਖ ਤਿਆਰ ਹੋ ਸਕੇ। ਵਿਦਿਆਰਥੀ ਭਲਾਈ ਵਿਭਾਗ, ਸੀਜੀਸੀ ਲਾਂਡਰਾਂ ਦੀ ਡੀਨ ਡਾ.ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਵਿਸ਼ੇਸ਼ ਕਦਮ ਚੁੱਕਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਪਾਣੀ ਦੀ ਇੱਕ-ਇੱਕ ਬੂੰਦ ਮਹੱਤਵਪੂਰਨ ਹੈ ਅਤੇ ਇਸ ਉਪਰਾਲੇ ਵਿੱਚ ਸਹਿਯੋਗ ਦੇਣ ਲਈ ਸਾਡੇ ਵਿਦਿਆਰਥੀਆਂ ਨੂੰ ਇਕੱਠੇ ਦੇਖਣਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵ ਪਾਣੀ ਦਿਵਸ ਨਾ ਸਿਰਫ ਜਾਗਰੂਕਤਾ ਫੈਲਾਉਣ ਬਾਰੇ ਸਗੋਂ ਇੱਕ ਪੇ੍ਰਰਣਾਦਾਇਕ ਕਾਰਵਾਈ ਸਬੰਧੀ ਵੀ ਹੈ। ਛੋਟੇ ਯਤਨਾਂ ਨੂੰ ਜਦੋਂ ਗੁਣਾ ਕੀਤਾ ਜਾਂਦਾ ਹੈ ਤਾਂ ਇੱਕ ਮਹੱਤਵਪੂਰਨ ਪ੍ਰਭਾਵ ਪੈਦਾ ਹੁੰਦਾ ਹੈ। ਅੰਤ ਵਿੱਚ ਆਪਣੇ ਨਿੱਜੀ ਜੀਵਨ ਵਿੱਚ ਪਾਣੀ ਦੀ ਬਚਤ ਸਬੰਧੀ ਅਭਿਆਸਾਂ ਨੂੰ ਅਪਣਾਉਣ ਦਾ ਵਾਦਾ ਕਰਦਿਆਂ ਸਮੂਹ ਿਵਿਦਆਰਥੀਆਂ, ਪ੍ਰਤੀਯੋਗੀਆਂ ਅਤੇ ਫੈਕਲਟੀ ਮੈਂਬਰਾਂ ਨੇ ਪ੍ਰੋਗਰਾਮ ਦੀ ਸਫਲਤਾਪੂਰਵਕ ਸਮਾਪਤੀ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ