Share on Facebook Share on Twitter Share on Google+ Share on Pinterest Share on Linkedin ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਦਾ ਚੇਅਰਮੈਨ ਲਾਲ ਸਿੰਘ ਨੂੰ ਮਿਲਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ ਪੰਜਾਬ ਮੰਡੀ ਬੋਰਡ ਫੀਲਡ ਇੰਪਲਾਈਜ ਯੂਨੀਅਨ ਦਾ ਵਫਦ ਮੰਡੀ ਬੋਰਡ ਦੇ ਚੇਅਰਮੈਨ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦਿਤਾ ਗਿਆ। ਵਫਦ ਵਿੱਚ ਵੀਰਇੰਦਰਜੀਤ ਸਿੰਘ ਪੁਰੀ, ਬਲਵਿੰਦਰ ਸਿੰਘ ਵਿਸਾਖਾ, ਹਰਜੀਤ ਸਿੰਘ, ਰਾਮ ਸਿੰਘ, ਅਮਰ ਸਿੰਘ ਅਤੇ ਗੋਪਾਲ ਚੰਦ ਆਦ ਸਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਵਿਸਾਖਾ ਸਿੰਘ ਨੇ ਦੱਸਿਆ ਕਿ ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਪਿਛਲੇ 25 ਸਾਲਾਂ ਤੋਂ ਿਂੲਕੋ ਪੋਸਟ ਤੇ ਮੁਢਲੇ ਪੇ ਸਕੇਲ ਵਿੱਚ ਕੰਮ ਕਰ ਰਹੇ ਹਨ ਇਸ ਲਈ 15 ਸਾਲ ਦੀ ਸਰਵਿਸ ਉਪਰੰਤ ਦਰਜਾ-3 ਅਤੇ ਦਰਜਾ 4 ਨੂੰ ਉਚ ਪੋਸਟ ਦਾ ਤਰੱਕੀ ਸਕੇਲ ਤੁਰੰਤ ਦਿਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਵਿੰਗ ਵਿੱਚ ਕੰਮ ਕਰਦੇ ਇਲੈਕਟ੍ਰੀਸ਼ਨ ਨੂੰ ਪੰਜਾਬ ਸਰਕਾਰ ਦੇ ਪੱਤਰ ਅਨੁਸਾਰ ਟੈਕਨੀਅਸ਼ਨ ਮੰਨਕੇ 2400,2800 ਅਤੇ 3200 ਦਾ ਗਰੇਡ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਚੇਅਰਮੈਨ ਸ੍ਰੀ ਲਾਲ ਸਿੰਘ ਨੇ ਵਫ਼ਦ ਨੂੰ ਭਰੋੋਸਾ ਦਿੱਤਾ ਕਿ ਉਹ ਇਸ ਮਸਲੇ ਪੁਰੀ ਹਮਦਰਦੀ ਅਤੇ ਪਹਿਲ ਦੇ ਅਧਾਰ ’ਤੇ ਵਿਚਾਰ ਕੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਕਰਵਾਉਣ ਲਈ ਭਰਪੂਰ ਯਤਨ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ