ਮੁਹਾਲੀ ਪੁਲੀਸ ਵੱਲੋਂ ਚੈਨ ਸਨੈਚਰ ਗ੍ਰਿਫ਼ਤਾਰ, ਸਾਥੀ ਫ਼ਰਾਰ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਮੁਹਾਲੀ ਪੁਲੀਸ ਨੇ ਅੌਰਤਾਂ ਦੇ ਗਲੇ ਤੋਂ ਸੋਨੇ ਦੀਆਂ ਚੈਨੀਆਂ ਖੋਹਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਉਸ ਦਾ ਦੂਜਾ ਸਾਥੀ ਫ਼ਰਾਰ ਦੱਸਿਆ ਜਾ ਰਿਹਾ ਹੈ। ਅੱਜ ਇੱਥੇ ਮੁਹਾਲੀ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੀ 28 ਅਗਸਤ ਨੂੰ ਬਲਜੀਤ ਕੌਰ ਵਾਸੀ ਪਟਿਆਲਾ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਅਣਪਛਾਤੇ ਵਿਅਕਤੀਆਂ ਨੇ ਉਸ ਕੋਲੋਂ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ ਹਨ। ਇਸ ਸਬੰਧੀ ਪੁਲੀਸ ਨੇ ਨਵੇਂ ਫੌਜਦਾਰੀ ਕਾਨੂੰਨ ਬੀਐਨਐਸ ਦੀ ਧਾਰਾ 304 (3) (5) ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਪੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਡੀਐਸਪੀ ਬੱਲ ਨੇ ਦੱਸਿਆ ਕਿ ਇਸ ਦੌਰਾਨ ਮਾਮਲੇ ਦੀ ਜਾਂਚ ਕਰਦਿਆਂ ਏਐਸਆਈ ਥਾਣੇਦਾਰ ਭੁਪਿੰਦਰ ਸਿੰਘ ਨੇ ਮੁਲਜ਼ਮ ਵਿਮਲੇਸ਼ ਵਾਸੀ ਲਖਨਊ (ਯੂਪੀ) ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂਕਿ ਉਸ ਦਾ ਦੂਜਾ ਸਾਥੀ ਸਤੀਸ਼ ਵਾਸੀ ਪਿੰਡ ਜਗਤਪੁਰਾ (ਮੁਹਾਲੀ) ਫ਼ਰਾਰ ਹੈ।
ਪੁਲੀਸ ਅਨੁਸਾਰ ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਸ਼ਿਕਾਇਤ ਕਰਤਾ ਅੌਰਤ ਕੋਲੋਂ ਖੋਹੀ ਗਈ ਸੋਨੇ ਦੀ ਚੈਨ ਵੀ ਸਤੀਸ਼ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿਮਲੇਸ਼ ਕੋਲੋਂ ਚੋਰੀ ਦਾ ਇੱਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਕੇ ਉਸ ਦੇ ਫ਼ਰਾਰ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ। ਇਲਾਕੇ ਸਚੈਨਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿੱਚ ਹੋਰ ਕੌਣ ਕੌਣ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…