Nabaz-e-punjab.com

ਚੰਡੀਗੜ੍ਹ ਦਾਖ਼ਲਾ ਟੈਕਸ: ਓਲਾ ਉਬਰ ਕੈਬ ਚਾਲਕਾਂ ਵੱਲੋਂ ਮੁਹਾਲੀ ਵਿੱਚ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਮੁਹਾਲੀ ਅਤੇ ਪੰਚਕੂਲਾ ਦੇ ਓਲਾ ਉਬਰ ਕੈਬ ਚਾਲਕਾਂ ਨੇ ਯੂਟੀ ਪੁਲੀਸ ਵੱਲੋਂ ਚੰਡੀਗੜ੍ਹ ਵਿੱਚ ਐਂਟਰੀ ਟੈਕਸ ਵਸੂਲੀ ਦੇ ਖ਼ਿਲਾਫ਼ ਇੱਥੋਂ ਦੇ ਫੇਜ਼-8 ਸਥਿਤ ਦਸਹਿਰਾ ਗਰਾਊਂਡ ਵਿੱਚ ਰੋਸ ਧਰਨਾ ਦਿੱਤਾ। ਚਾਲਕਾਂ ਨੇ ਕਿਹਾ ਕਿ ਉਨ੍ਹਾਂ ਤੋਂ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ 10 ਤੋਂ 15 ਹਜ਼ਾਰ ਰੁਪਏ ਵਸੂਲੀ ਕਾਰਨ ਉਨ੍ਹਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ਦੇ ਵਾਹਨਾਂ ਦੇ ਚਲਾਨ ਕੱਟਣ ਦੀ ਕਾਰਵਾਈ ਤੁਰੰਤ ਬੰਦ ਨਹੀਂ ਕੀਤੀ ਗਈ ਤਾਂ ਉਹ ਯੂਟੀ ਪ੍ਰਸ਼ਾਸਨ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰਨ ਲਈ ਮਜਬੂਰ ਹੋਣਗੇ।
ਓਲਾ ਕੈਬ ਚਾਲਕਾਂ ਨੇ ਅੱਜ ਸਥਾਨਕ ਦਸਹਿਰਾ ਗਰਾਊਂਡ ਵਿੱਚ ਆਪਣੇ ਵਾਹਨ ਖੜੇ ਕਰਕੇ ਰੋਸ ਪ੍ਰਗਟ ਕਰਦਿਆਂ ਚੱਕਾ ਜਾਮ ਕੀਤਾ। ਓਲਾ ਕੈਬ ਯੂਨੀਅਨ ਦੇ ਪ੍ਰਧਾਨ ਸਤਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਦਾਖ਼ਲ ਹੋਣ ’ਤੇ ਉਨ੍ਹਾਂ ਦਾ 10 ਤੋਂ 15 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾ ਰਿਹਾ ਹੈ। ਜਿਸ ਕਾਰਨ ਟੈਕਸੀ ਚਾਲਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਵਿੱਚ ਦਾਖ਼ਲ ਹੋਣ ਸਬੰਧੀ ਟੈਕਸ ਜਮ੍ਹਾ ਕਰਵਾਉਣਾ ਕੰਪਨੀ ਦੀ ਜ਼ਿੰਮੇਵਾਰੀ ਹੈ ਨਾ ਟੈਕਸੀ ਚਾਲਕਾਂ ਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੰਪਨੀਆਂ ਟੈਕਸ ਜਮ੍ਹਾ ਨਹੀਂ ਕਰਦੀਆਂ। ਉਦੋਂ ਤੱਕ ਉਨ੍ਹਾਂ ਉਹ ਆਪਣੇ ਵਾਹਨਾਂ ਦਾ ਚੱਕਾ ਜਾਮ ਰੱਖਣਗੇ।
ਟੈਕਸੀ ਚਾਲਕਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਬੇਰੁਜ਼ਗਾਰੀ ਦੇ ਚੱਲਦਿਆਂ ਪੜ੍ਹੇ ਲਿਖੇ ਨੌਜਵਾਨ ਰੁਜ਼ਗਾਰ ਨਾ ਮਿਲਣ ਕਾਰਨ ਆਪਣੀ ਕਾਰ ਖਰੀਦ ਕੇ ਟੈਕਸੀ ਚਲਾ ਰਹੇ ਹਨ ਲੇਕਿਨ ਹੁਣ ਪੁਲੀਸ ਉਨ੍ਹਾਂ ਕੋਲੋਂ ਟੈਕਸ ਦੀ ਆੜ ਵਿੱਚ ਰੁਜ਼ਗਾਰ ਖੋਹ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ ਤਾਂ ਜੋ ਉਹ ਆਪਣਾ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰ ਸਕਣ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…