Share on Facebook Share on Twitter Share on Google+ Share on Pinterest Share on Linkedin ਚੰਡੀਗੜ੍ਹ ਪੁਲੀਸ ਵੱਲੋਂ ਪੱਤਰਕਾਰਾਂ ’ਤੇ ਲਾਠੀਚਾਰਜ ਦੀ ਨਿਖੇਧੀ, ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਮੰਗੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀਮਾਜਰੀ, 13 ਅਪਰੈਲ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਫ਼ੀਸਾਂ ਦੇ ਬੇਹਤਾਸ਼ਾ ਵਾਧੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਵਿਦਿਆਰਥੀਆਂ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਲਾਠੀ ਚਾਰਜ ਦੌਰਾਨ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਚੁਫੇਰਿਓਂ ਨਿਖੇਧੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ ਦੇ ਦਫ਼ਤਰ ਵਿੱਚ ਪੱਤਰਕਾਰਾਂ ਦੀ ਇੱਕ ਹੰਗਾਮੀ ਬੈਠਕ ਵਿੱਚ ਪੁਲਿਸ ਦੀ ਇਸ ਕਾਰਵਾਈ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ। ਜਥੇਬੰਦੀ ਦੀ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਮੰਗ ਕੀਤੀ ਹੈ ਕਿ ਇਸ ਕਾਰਵਾਈ ਸ਼ਾਮਲ ਅਧਿਕਾਰੀਆਂ ਦੀ ਸ਼ਨਾਖ਼ਤ ਕਰਕੇ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਅਧਿਕਾਰੀ ਇਸ ਸਮੇ ਅਪਣੀ ਡਿਊੁਟੀ ਨਿਭਾਅ ਰਹੇ ਸਨ ਤਾਂ ਪੱਤਰਕਾਰ ਵੀ ਅਪਣੀ ਡਿਉਟੀ ਨੂੰ ਅੰਜਾਮ ਦੇ ਰਹੇ ਸਨ। ਇਸ ਸਮੇਂ ਇਹ ਘਟਨਾ ਦਾ ਵਾਪਰਨਾ ਬੜਾ ਹੀ ਨਿੰਦਣਯੋਗ ਕਾਰਾ ਹੈ। ਇਸ ਮੌਕੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਹਰਪ੍ਰੀਤ ਸਿਘ ਜੱਸੋਵਾਲ, ਦਫ਼ਤਰ ਸਕੱਤਰ ਸਾਗਰ ਪਾਹਵਾ ਅਤੇ ਹੋਰ ਪੱਤਰਕਾਰ ਸ਼ਾਮਲ ਸਨ। ਉਧਰ, ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੀਸਾਂ ਦੇ ਵਾਧੇ ਨੂੰ ਖਿਲਾਫ਼ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪੁਲਿਸ ਵੱਲੋਂ ਪੱਤਰਕਾਰ ਭਾਈਚਾਰੇ ਤੇ ਹਮਲੇ ਦੀ ਨਿਖੇਧੀ ਕਰਦਿਆਂ ਨਿਊ ਚੰਡੀਗੜ੍ਹ ਪ੍ਰੈਸ ਕੱਲਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਚੇਅਰਮੈਨ ਰਵਿੰਦਰ ਸਿੰਘ ਵਜੀਦਪੁਰ, ਸਰਪ੍ਰਸਤ ਰਣਜੀਤ ਸਿੰਘ ਕਾਕਾ ਤੇ ਜਨਰਲ ਸਕੱਤਰ ਜੇ.ਕੇ ਬੱਤਾ ਨੇ ਪ੍ਰਸ਼ਾਸਨ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਦੋਸ਼ੀ ਅਧਿਕਾਰੀਆਂ ਖਿਲਾਫ ਤੁਰੰਤ ਬਣਦੀ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਪ੍ਰਧਾਨ ਸੁਖਵਿੰਦਰ ਸਿੰਘ ਸੱੁਖੀ ਨੇ ਕਿਹਾ ਕਿ ਜਿਥੇ ਪੁਲਿਸ ਪ੍ਰਸ਼ਾਸਨ ਸੰਘਰਸ਼ ਕਰ ਰਹੀਆਂ ਵਿਦਿਆਰਥੀ ਜਥੇਬੰਦੀਆਂ ਤੇ ਨਜ਼ਰ ਰੱਖ ਰਿਹਾ ਸੀ ਉਥੇ ਪੱਤਰਕਾਰ ਭਾਈਚਾਰਾ ਆਪਣੀ ਬਣਦੀ ਡਿਊਟੀ ਕਰ ਰਿਹਾ ਸੀ ਜਿਨ੍ਹਾਂ ਦਾ ਧਿਆਨ ਰੱਖਣਾ ਪ੍ਰਸ਼ਾਸਨ ਦਾ ਮੁੱਢਲਾ ਫਰਜ਼ ਬਣਦਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਵੇ ਤਾਂ ਜੋਂ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਇਸ ਦੌਰਾਨ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਪੱਤਰਕਾਰ ਕੁਲਬੀਰ ਸਿੰਘ ਸ਼ੇਰਗਿੱਲ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਸ਼ੇਰਗਿੱਲ ਨਮਿਤ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾਂਜਲੀ ਭੇਂਟ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ