ਚੰਦੂਮਾਜਰਾ ਦੀ ਨੂੰਹ ਨੇ ਚੋਣ ਪ੍ਰਚਾਰ ਦਾ ਮੋਰਚਾ ਸੰਭਾਲਿਆ, ਸੋਹਾਣਾ ਵਿੱਚ ਵੋਟਾਂ ਮੰਗੀਆਂ

ਅਕਾਲੀ ਦਲ ਦੇ ਉਮੀਦਵਾਰ ਚੰਦੂਮਾਜਰਾ 14 ਮਈ ਨੂੰ ਕਰਨਗੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 8 ਮਈ:
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰਹ ਬੀਬਾ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਆਪਣੇ ਸਹੁਰਾ ਸਾਹਿਬ ਦੇ ਹੱਕ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੇ। ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿਖੇ ਅਕਾਲੀ ਦਲ ਦੀ ਕੌਂਸਲਰ ਬੀਬਾ ਹਰਜਿੰਦਰ ਕੌਰ ਬੈਦਵਾਨ ਦੀ ਅਗਵਾਈ ਹੇਠ ਬੀਬੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਨਵਪ੍ਰੀਤ ਕੌਰ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਦੇ ਸਹੁਰਾ ਸਾਹਿਬ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਸਮੇਂ ਦੌਰਾਨ ਮੁਹਾਲੀ ਸਮੇਤ ਸਮੁੱਚੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਅਨੇਕਾਂ ਵਿਕਾਸ ਕੰਮਾਂ ਦੇ ਨਾਲ-ਨਾਲ ਇਤਿਹਾਸਕ ਕਾਰਜ ਕਰਵਾਏ ਹਨ। ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ, ਪੰਜਾਬ ਦਾ ਪਹਿਲਾ ਏਸੀ ਬੱਸ ਟਰਮੀਨਲ ਸ਼ੁਰੂ ਕਰਵਾਉਣ ਤੋਂ ਇਲਾਵਾ ਸ਼ਹਿਰ ਦੇ ਸਾਰੇ ਵੱਡੇ ਪਾਰਕਾਂ ਵਿੱਚ ਓਪਨ ਜਿਮ ਅਤੇ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਜਦੋਂਕਿ ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਪਿਛਲੇ ਪੰਜ ਸਾਲਾਂ ਵਿੱਚ ਡੱਕਾ ਨਹੀਂ ਤੋੜਿਆ।
ਇਸ ਮੌਕੇ ਕੌਂਸਲਰ ਹਰਜਿੰਦਰ ਕੌਰ ਬੈਦਵਾਨ ਨੇ ਪੰਜਾਬ ਦੀ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੀਬੀਆਂ ਨੂੰ ਗੁਮਰਾਹ ਕਰਕੇ ਵੋਟਾਂ ਤਾਂ ਬਟੋਰ ਲਈਆਂ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਅੌਰਤਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਤੋਂ ਮੁਨਕਰ ਹੋ ਗਏ। ਪਿਛਲੇ ਸਵਾ ਦੋ ਸਾਲਾਂ ਵਿੱਚ ਅੌਰਤਾਂ ਨੂੰ ਇੱਕ ਧੇਲਾ ਵੀ ਨਹੀਂ ਦਿੱਤਾ।
ਇਸ ਮੌਕੇ ਬੀਬੀ ਬਲਵੀਰ ਕੌਰ, ਹਰਜਿੰਦਰ ਕੌਰ, ਚਰਨਜੀਤ ਕੌਰ, ਕੁਲਦੀਪ ਕੌਰ, ਬਲਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਦਰਸ਼ਨ ਕੌਰ, ਹਰਜਿੰਦਰ ਕੌਰ, ਕਰਮਜੀਤ ਕੌਰ, ਸੁਮਨ, ਬੀਬੀ ਰਾਠੀ, ਬੀਬੀ ਰੂਸਾ, ਬੀਬੀ ਕਿਰਨ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਡਾਕਟਰ ਪੱਟਵੀ ਸਮੇਤ ਵੱਡੀ ਗਿਣਤੀ ਵਿੱਚ ਬੀਬੀਆਂ ਹਾਜ਼ਰ ਸਨ।
ਉਧਰ, ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ 14 ਮਈ ਨੂੰ ਰੂਪਨਗਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਚੰਦੂਮਾਜਰਾ ਚੋਣ ਪ੍ਰਚਾਰ ਟੀਮ ਦੇ ਮੈਂਬਰ ਅਵਤਾਰ ਸਿੰਘ ਵਾਲੀਆ ਨੇ ਦੱਸਿਆ ਕਿ 14 ਮਈ ਨੂੰ ਚੰਦੂਮਾਜਰਾ ਆਪਣੇ ਨਿਵਾਸ ਫੇਜ਼-2, ਮੁਹਾਲੀ ਸਵੇਰੇ 9 ਵਜੇ ਵੱਡੇ ਕਾਫ਼ਲੇ ਨਾਲ ਲਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਰਵਾਨਾ ਹੋਣਗੇ। ਉਸ ਦਿਨ ਰੂਪਨਗਰ ਵਿੱਚ ਵੱਡੀ ਚੋਣ ਰੈਲੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…