Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਵੱਲੋਂ 1984 ਦੇ ਸਿੱਖ ਕਤਲੇਆਮ ਸਬੰਧੀ ਲੋਕ ਸਭਾ ਵਿੱਚ ਦਿੱਤਾ ਬਿਆਨ ਸਿਰਫ ਲੋਕ ਦਿਖਾਵਾ: ਫੂਲਕਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਪਰੈਲ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਲੋਕ ਸਭਾ ਵਿੱਚ ਅਕਾਲੀ ਆਗੂ ਅਤੇ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਦੁਆਰਾ 1984 ਦੇ ਸਿੱਖ ਕਤਲੇਆਮ ਦਾ ਮੁੱਦਾ ਚੁਕਣ ਉਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਇਸ ਨੂੰ ਲੋਕ ਦਿਖਾਵਾ ਅਤੇ ਅਕਾਲੀ-ਭਾਜਪਾ ਸਰਕਾਰ ਦੀ ਦੋਗਲੀ ਨੀਤੀ ਕਰਾਰ ਦਿੱਤਾ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਫੂਲਕਾ ਨੇ ਕਿਹਾ ਕਿ ਕੇਂਦਰ ਵਿਚ ਅਕਾਲੀ-ਭਾਜਪਾ ਭਾਈਵਾਲ ਸਰਕਾਰ ਹੋਣ ਦੇ ਬਾਵਜੂਦ ਵੀ 1984 ਦੇ ਸਿੱਖ ਕਤਲੇਆਮ ਪੀੜਿਤਾਂ ਨੂੰ ਕੋਈ ਰਾਹਤ ਨਹੀਂ ਮਿਲੀ ਹੈ ਅਤੇ ਅਜਿਹੇ ਸਮੇਂ ‘ਤੇ ਚੰਦੂਮਾਜਰਾ ਦੁਆਰਾ ਆਪਣੀ ਹੀ ਸਰਕਾਰ ਕੋਲੋਂ ਇਸ ਸੰਬੰਧੀ ਮੰਗ ਕਰਨਾ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਰਗਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਮਿਰਤ ਕੌਰ ਬਾਦਲ ਮੋਦੀ ਸਰਕਾਰ ਵਿਚ ਮੰਤਰੀ ਹੈ ਅਤੇ ਉਸਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਇਹ ਮੁੱਦਾ ਸਿੱਧੇ ਤੌਰ ਤੇ ਚੁਕਣਾ ਚਾਹੀਦਾ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਹ ਪਿਛਲੇ 32 ਸਾਲਾਂ ਤੋਂ ਇਸ ਸੰਬੰਧੀ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਭਵਿੱਖ ਵਿਚ ਵੀ ਪੀੜਿਤਾਂ ਨੂੰ ਇਨਸਾਫ ਦਿਵਾਉਣ ਲਈ ਯਤਨ ਕਰਦੇ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ