nabaz-e-punjab.com

ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ

ਦੁੱਧ ਦੀ ਪਰਖ: ਦੁੱਧ ਦੇ 43 ਸੈਂਪਲਾਂ ’ਚੋਂ 10 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਮੁੱਢਲੀ ਜਾਣਕਾਰੀ ਦੇਣ ਲਈ ਅੱਜ ਇੱਥੋਂ ਦੇ ਸੈਕਟਰ-70 ਦੇ ਰਿਹਾਇਸ਼ੀ ਖੇਤਰ ਵਿੱਚ ਦੁੱਧ ਦੀ ਪਰਖ ਦਾ ਮੁਫ਼ਤ ਕੈਂਪ ਅਤੇ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਦਾ ਉਦਘਾਟਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰ ਕਰਨਲ (ਸੇਵਾਮੁਕਤ) ਹਰਿੰਦਰਪਾਲ ਸਿੰਘ ਨੇ ਕੀਤਾ।
ਇਹ ਜਾਣਕਾਰੀ ਦਿੰਦਿਆਂ ਡੇਅਰੀ ਟੈਕਨੋਲੋਜਿਸਟ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਮੋਬਾਈਲ ਲੈਬਾਰਟਰੀ ਰਾਹੀਂ ਦੁੱਧ ਦੇ 43 ਸੈਂਪਲਾਂ ਦੀ ਜਾਂਚ ਕੀਤੀ ਗਈ। ਜਿਨ੍ਹਾਂ ’ਚੋਂ 10 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਜਿਸ ਦੀ ਮਿਕਦਾਰ 11 ਤੋਂ 25 ਪ੍ਰਤੀਸ਼ਤ ਤੱਕ ਸੀ। ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਸੈਂਪਲਾਂ ਦੀ ਜਾਂਚ ਰਿਪੋਰਟ ਲਿਖਤੀ ਰੂਪ ਵਿੱਚ ਮੌਕੇ ’ਤੇ ਹੀ ਮੁਫ਼ਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਡੇਅਰੀ ਵਿਭਾਗ ਦੇ ਸਾਰੇ ਦਫ਼ਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ ਜਾਂ ਕਿਸੇ ਵਿਸ਼ੇਸ਼ ਥਾਂ ਜਾਗਰੂਕਤਾ ਕੈਂਪ ਅਤੇ ਦੁੱਧ ਦੀ ਪਰਖ ਦਾ ਕੈਂਪ ਲਗਾਉਣ ਲਈ ਜ਼ਿਲਂ੍ਹਾ ਪੱਧਰੀ ਦਫ਼ਤਰ ਜਾਂ ਹੈਲਪਲਾਈਨ ਨੰਬਰ 0172-5027285 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਰੇਖਾ ਰਾਣੀ, ਵੀਰਪਾਲ ਕੌਰ, ਰਜਿੰਦਰ ਕੌਰ, ਟੀਪੀ ਸਿੰਘ, ਅਸ਼ੋਕ ਸਿੰਘ, ਸੂਰਜ ਕੁਮਾਰ, ਦੀਪਕ ਕੁਮਾਰ, ਹਰਦੇਵ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਦੁੱਧ ਖਪਤਕਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…