nabaz-e-punjab

ਮੁਹਾਲੀ ਨਿਗਮ ਦੀ ਟੀਮ ਵੱਲੋਂ ਤੰਬਾਕੂ ਵੇਚਣ ਤੇ ਹੋਰ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਵੱਖ ਵੱਖ ਮਾਰਕੀਟਾਂ ਵਿੱਚ ਤੰਬਾਕੂ ਵੇਚਣ ਤੇ ਸਿਗਰਟਨੋਸ਼ੀ ਦੇ 11 ਚਲਾਨ ਕੀਤੇ

ਘਰਾਂ ਵਿੱਚ ਡੇਂਗੂ ਦੇ ਲਾਰਵੇ ਸਬੰਧੀ ਵੀ ਕੀਤੀ ਕੂਲਰਾਂ ਦੀ ਜਾਂਚ, ਲੋਕਾਂ ਨੂੰ ਸਫ਼ਾਈ ਰੱਖਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ:
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਨਗਰ ਨਿਗਮ ਦੀ ਇੱਕ ਵਿਸ਼ੇਸ਼ ਟੀਮ ਵੱਲੋਂ ਬੁੱਧਵਾਰ ਨੂੰ ਸ਼ਹਿਰ ਵਿੱਚ ਵੱਖ ਵੱਖ ਮਾਰਕੀਟਾਂ ਵਿੱਚ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਵੇਚਣ ਵਾਲਿਆਂ ਅਤੇ ਖਾਣ ਪੀਣ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕੋਟਪਾ ਦੀ ਉਲੰਘਣਾ ਕਰਨ ਸਬੰਧੀ 11 ਚਲਾਨ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਮੁਹਾਲੀ ਸ਼ਹਿਰੀ ਖੇਤਰ ਵਿੱਚ ਕੋਟਪਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਟਪਾ ਦੀ ਉਲੰਘਣਾ ਸਬੰਧੀ ਕੀਤੇ ਚਲਾਨਾਂ ਵਿੱਚ ਵਿੱਦਿਅਕ ਸੰਸਥਾਵਾਂ ਨੇੜੇ ਤੰਬਾਕੂ ਉਤਪਾਦ ਵੇਚਣ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ ਬੜੀ ਤੇਜ਼ੀ ਨਾਲ ਫੈਲਦਾ ਹੈ ਅਤੇ ਦੇਸ਼ ਭਰ ਵਿੱਚ ਮੂੰਹ ਦੇ ਕੈਂਸਰ ਨਾਲ ਸੈਂਕੜੇ ਮੌਤਾਂ ਹੋ ਚੁੱਕੀਆਂ ਹਨ।
ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਨਿਗਮ ਦੀ ਟੀਮ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਸੈਕਟਰ-70 ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਲੋਕਾਂ ਨੂੰ ਸਫ਼ਾਈ ਸਬੰਧੀ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਟੀਮ ਵੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਰੋਕਥਾਮ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੱਛਰ ਦਾ ਲਾਰਵਾ ਪੈਦਾ ਨਾ ਹੋਣ ਦੇਣ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਪੈਂਫਲੇਟ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਨਿਗਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜੋ ਭਵਿੱਖ ਵਿਚ ਵੀ ਜਾਰੀ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…